
ਜ਼ਿਆਦਾਤਰ ਮਾਮਲੇ ਭ੍ਰਿਸ਼ਟਾਚਾਰ ਨਾਲ ਸਬੰਧਤ, ਚੰਡੀਗੜ੍ਹ ਵਿਚ ਵੀ ਦਰਜ ਹਨ ਕਈ ਕੇਸ
ਚੰਡੀਗੜ੍ਹ: ਪੰਜਾਬ ਵਿਚ ਇਕ ਦਰਜਨ ਤੋਂ ਵੱਧ ਮੌਜੂਦਾ ਅਤੇ ਸਾਬਕਾ ਵਿਧਾਇਕ ਵੱਖ-ਵੱਖ ਮਾਲਿਆਂ ਵਿਚ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਜ਼ਿਆਦਾਤਰ ਮਾਮਲੇ ਭ੍ਰਿਸ਼ਟਾਚਾਰ ਨਾਲ ਜੁੜੇ ਹੋਏ ਹਨ। ਇਹਨਾਂ ’ਚੋਂ ਕੁਝ ਜ਼ਮਾਨਤ ’ਤੇ ਹਨ ਤਾਂ ਕਈ ਅਪਰਾਧਿਕ ਮਾਮਲਿਆਂ ਵਿਚ ਜਾਂਚ ਦਾ ਸਾਹਮਣਾ ਕਰ ਰਹੇ ਹਨ। ਦੇਖਿਆ ਜਾਵੇ ਤਾਂ 7 ਦਰਜਨ ਤੋਂ ਵੱਧ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਵਿਰੁਧ ਕੇਸ ਚੱਲ ਰਹੇ ਹਨ ਪਰ ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਖ਼ਾਸ ਤੌਰ ’ਤੇ ਇਹਨਾਂ 12 ਮਾਮਲਿਆਂ ਦਾ ਜ਼ਿਕਰ ਕੀਤਾ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਇਹਨਾਂ ਮਾਮਲਿਆਂ ਦੀ ਪੂਰੀ ਸੂਚੀ ਅਤੇ ਮੌਜੂਦਾ ਸਥਿਤੀ ਦਾ ਬਿਓਰਾ ਦਿੱਤਾ ਹੈ।
ਇਹ ਵੀ ਪੜ੍ਹੋ: ਕੌਣ ਹੈ 5 ਕੋਰੀਆਈ ਮਹਿਲਾਵਾਂ ਨਾਲ ਬਲਾਤਕਾਰ ਕਰਨ ਵਾਲਾ Balesh Dhankhar?
ਇਹਨਾਂ ਵਿਚ ਸਭ ਤੋਂ ਅਹਿਮ ਕੇਸ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਹੈ । ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਬਹੁ-ਕਰੋੜੀ ਡਰੱਗ ਮਾਮਲੇ ਅਕਾਲੀ ਆਗੂ ਮਜੀਠੀਆ ਵਿਰੁਧ ਕੇਸ ਦਰਜ ਕੀਤਾ ਸੀ। ਕਾਫੀ ਸਮੇਂ ਤੋਂ ਉਹਨਾਂ ਦਾ ਨਾਂ ਭੋਲਾ ਡਰੱਗ ਰੈਕੇਟ ਨਾਲ ਜੋੜਿਆ ਜਾ ਰਿਹਾ ਸੀ ਪਰ ਕਦੀ ਵੀ ਉਹਨਾਂ ਵਿਰੁਧ ਕੇਸ ਦਰਜ ਨਹੀਂ ਕੀਤਾ ਗਿਆ। ਚੰਨੀ ਸਰਕਾਰ ਸਮੇਂ ਜਦੋਂ ਦਸੰਬਰ 2021 ਵਿਚ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਹੋਇਆ ਤਾਂ ਇਹੀ ਚਰਚਾ ਸੀ ਕਿ ਨਵਜੋਤ ਸਿੰਘ ਸਿੱਧੂ ਦੇ ਦਬਾਅ ਕਾਰਨ ਕੇਸ ਦਰਜ ਕੀਤਾ ਗਿਆ। ਮਜੀਠੀਆ ਨੇ ਹਾਈ ਕੋਰਟ ਵਿਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਕਿਹਾ ਸੀ ਕਿ ਸਿਆਸੀ ਫਾਇਦੇ ਲਈ ਉਹਨਾਂ ਨੂੰ ਝੂਠੇ ਮਾਮਲੇ ਵਿਚ ਫਸਾਇਆ ਗਿਆ ਹੈ। ਫਿਲਹਾਲ ਹਾਈ ਕੋਰਟ ਨੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ।
ਇਹ ਵੀ ਪੜ੍ਹੋ: ਕਣਕ ਵੱਢਣ ਗਏ ਗਏ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
ਤਰਨਤਾਰਨ 'ਚ 'ਆਪ' ਵਿਧਾਇਕ ਦਲਬੀਰ ਸਿੰਘ ਵਿਰੁਧ ਕੋਵਿਡ ਹੁਕਮਾਂ ਦੀ ਉਲੰਘਣਾ ਕਰਨ 'ਤੇ ਕੇਸ ਦਰਜ ਕੀਤਾ ਗਿਆ ਸੀ। ਇਸ ਦੌਰਾਨ ਉਹ ਹੋਰ ਆਗੂਆਂ ਨਾਲ ਤਰਨਤਾਰਨ ਵਿਚ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਵਿਰੁਧ ਪ੍ਰਦਰਸ਼ਨ ਕਰ ਰਹੇ ਸਨ। ਸਥਾਨਕ ਅਦਾਲਤ ਨੇ ਉਹਨਾਂ ਨੂੰ ਭਗੌੜਾ ਵੀ ਐਲਾਨ ਦਿੱਤਾ ਸੀ ਪਰ ਬਾਅਦ ਵਿਚ ਉਹ ਜਾਂਚ ’ ਸ਼ਾਮਲ ਹੋ ਗਏ, ਹੁਣ ਮਾਮਲੇ ਦੀ ਸੁਣਵਾਈ 25 ਮਈ ਨੂੰ ਹੋਵੇਗੀ। ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ 'ਤੇ ਨਵੰਬਰ 2022 ਵਿਚ ਇਕ ਵਿਅਕਤੀ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਹੋਇਆ ਸੀ। ਇਕ ਸਥਾਨਕ ਨਿਵਾਸੀ ਨੇ ਖੁਦਕੁਸ਼ੀ ਤੋਂ ਪਹਿਲਾਂ ਵੀਡੀਓ ਬਣਾ ਕੇ ਕੰਬੋਜ ਅਤੇ ਉਸ ਦੇ ਬੇਟੇ ਸਮੇਤ ਕਈ ਲੋਕਾਂ 'ਤੇ ਇਲਜ਼ਾਮ ਲਗਾਏ ਸਨ। ਪੰਜਾਬ ਪੁਲਿਸ ਵੱਲੋਂ ਕੰਬੋਜ ਵਿਰੁਧ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ ਪਰ ਬਾਅਦ ਵਿਚ ਉਹ ਜਾਂਚ ’ਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ: ਮੁੱਕੇਬਾਜ ਕੌਰ ਸਿੰਘ ਦੇ ਦਿਹਾਂਤ ’ਤੇ ਖੇਡ ਮੰਤਰੀ ਮੀਤ ਹੇਅਰ ਨੇ ਪ੍ਰਗਟਾਇਆ ਦੁੱਖ
ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਅਤੇ ਸੁਖਬੀਰ ਬਾਦਲ ਵਿਰੁਧ ਥਾਣਾ ਕੋਟਕਪੂਰਾ ਵਿਖੇ ਆਈ.ਪੀ.ਸੀ. ਦੀ ਧਾਰਾ 307, 323, 148, 149 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦਾ ਪਹਿਲਾ ਚਲਾਨ ਸਿੱਟ ਜਾਰੀ ਕਰ ਚੁੱਕੀ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਜੂਨ 2022 ਅਤੇ ਅਕਤੂਬਰ 2022 ਵਿਚ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆ ਵਿਰੁਧ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੇਸ ਦਰਜ ਕੀਤੇ ਗਏ ਸਨ। ਇਨ੍ਹਾਂ ਮਾਮਲਿਆਂ ਦੀ ਜਾਂਚ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਥਾਣਾ ਮੁਹਾਲੀ ਵਿਖੇ ਚੱਲ ਰਹੀ ਹੈ। ਫਰਵਰੀ 2023 ਮੋਹਾਲੀ ਵਿਚ ਹੀ ਧਰਮਸੋਤ ਵਿਰੁਧ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਇਕ ਹੋਰ ਐਫ.ਆਈ.ਆਰ. ਦਰਜ ਕੀਤੀ ਗਈ।
ਇਹ ਵੀ ਪੜ੍ਹੋ: ਭਰਾ ਦੇ ਵਿਛੋੜੇ ’ਚ ਭੈਣ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਦਿੱਤੀ ਜਾਨ, ਅਨਾਥ ਸਨ ਦੋਵੇਂ
‘ਆਪ’ ਵਿਧਾਇਕ ਅਮਿਤ ਰਤਨ ਖ਼ਿਲਾਫ਼ ਇਸ ਸਾਲ ਫਰਵਰੀ ਵਿਚ ਬਠਿੰਡਾ ਵਿਚ ਕੇਸ ਦਰਜ ਕੀਤਾ ਗਿਆ ਸੀ। ਪੰਚਾਇਤੀ ਜ਼ਮੀਨ ਘੁਟਾਲੇ ਵਿਚ ਪਿਛਲੇ ਸਾਲ ਮਈ ਵਿਚ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਹ ਜ਼ਮਾਨਤ 'ਤੇ ਹਨ। ਪਿਛਲੇ ਮਹੀਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਵਿਰੁਧ ਲੁਧਿਆਣਾ ਵਿਚ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਹ ਵੀ ਜ਼ਮਾਨਤ 'ਤੇ ਹਨ। ਸੰਗਰੂਰ 'ਚ ਅਗਸਤ 2020 'ਚ 'ਆਪ' ਵਿਧਾਇਕਾ ਬਲਜਿੰਦਰ ਕੌਰ ਵਿਰੁਧ ਆਫ਼ਤ ਪ੍ਰਬੰਧਨ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸੰਗਰੂਰ ਦੇ ਸੀਜੇਐਮ ਜੇ ਨੇ ਇਸ ਸਾਲ ਮੁੜ ਜਾਂਚ ਦੇ ਹੁਕਮ ਦਿੱਤੇ ਹਨ। ਸ਼ੀਤਲ ਅੰਗੁਰਾਲ ਦੇ ਵਿਰੁਧ 2021 ਵਿਚ 420, 120-ਬੀ, 307 ਅਤੇ ਆਬਕਾਰੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਜਾਂਚ 'ਤੇ ਰੋਕ ਲਗਾ ਦਿੱਤੀ ਸੀ। ਪੰਜਾਬ ਸਰਕਾਰ ਸਟੇਅ ਨੂੰ ਚੁਣੌਤੀ ਦੇਣ ਲਈ ਕਾਨੂੰਨੀ ਤੌਰ 'ਤੇ ਜਾਂਚ ਕਰ ਰਹੀ ਹੈ।
ਚੰਡੀਗੜ੍ਹ ਵਿਚ ਦਰਜ ਹਨ ਕਈ ਮਾਮਲੇ
ਚੰਡੀਗੜ੍ਹ ਪੁਲਿਸ ਨੇ ਵੀ ਕਈ ਮਾਮਲਿਆਂ ਵਿਚ ਕਈ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਇਹਨਾਂ ਵਿਚ ਜ਼ਿਆਦਾਤਰ ਮਾਮੂਲੀ ਧਾਰਾਂ ਦੇ ਕੇਸ ਹਨ। ਸਾਬਕਾ ਅਕਾਲੀ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਉਨ੍ਹਾਂ ਦਾ ਸਾਬਕਾ ਵਿਧਾਇਕ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ, ਵਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਕੰਵਰ ਸਿੰਘ ਰੋਜ਼ੀ ਵਰਕੰਦੀ, ਪਵਨ ਟੀਨ, ਸੁਰਜੀਤ ਰੱਖੜਾ, ਐਨਕੇ ਸ਼ਰਮਾ, ਸਾਬਕਾ ਸੰਸਦ ਮੈਂਬਰ ਵਿਜੇ ਸਾਂਪਲਾ, ਸਾਬਕਾ ਵਿਧਾਇਕ ਅਰੁਣ ਨਾਰੰਗ, ਮਾਸਟਰ ਮੋਹਨ ਲਾਲ, ਮਦਨ ਮੋਹਨ ਮਿੱਤਲ, ਮਨੋਰੰਜਨ ਕਾਲੀਆ, ਤੀਕਸ਼ਣ ਮੂੰਡ, ਸੁਰਜੀਤ ਕੁਮਾਰ ਜਿਆਣੀ, ਬਲਵਿੰਦਰ ਸਿੰਘ ਭੂੰਦੜ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆਂ ਆਦਿ ’ਤੇ ਕੇਸ ਦਰਜ ਹਨ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਨਸ਼ੇ ਦੀ ਓਵਰਡੋਜ਼ ਨਾਲ ਟਰੱਕ ਡਰਾਈਵਰ ਦੀ ਹੋਈ ਮੌਤ
ਪਿਛਲੇ ਸਾਲ 9 ਜੂਨ ਨੂੰ ਕਾਂਗਰਸੀ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਅਰੁਣਾ ਚੌਧਰੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪਰਗਟ ਸਿੰਘ , ਸੁਖਵਿੰਦਰ ਸਿੰਘ, ਰਾਜਾ ਵੜਿੰਗ, ਬਰਿੰਦਰਮੀਤ ਸਿੰਘ ਪਾਹੜਾ, ਅਵਤਾਰ ਜੂਨੀਅਰ, ਬ੍ਰਿਕਰਮਜੀਤ ਚੌਧਰੀ, ਸੁਖਜਿੰਦਰ ਰੰਧਾਵਾ, ਭਾਰਤ ਭੂਸ਼ਣ ਆਸ਼ੂ, ਦਰਸ਼ਨ ਸਿੰਘ ਬਰਾੜ, ਵਿਜੈ ਇੰਦਰ ਸਿੰਗਲਾ, ਬ੍ਰਹਮ ਮੋਹਿੰਦਰਾ, ਪ੍ਰਤਾਪ ਬਾਜਵਾ, ਹਰਪ੍ਰਤਾਪ ਅਜਨਾਲਾ, ਇੰਦਰਬੀਰ ਬੁਲਾਰੀਆ, ਰਮਨਦੀਪ ਸਿੰਘ, ਮਦਨ ਲਾਲ ਜਲਾਲਪੁਰ, ਕੁਲਬੀਰ ਜੀਰਾ, ਰਾਣਾ ਕੇਪੀ ਸਿੰਘ ’ਤੇ ਕੇਸ ਦਰਜ ਹੋਇਆ ਸੀ। ਚੰਡੀਗੜ੍ਹ ਪੁਲਿਸ ਇਹਨਾਂ ਦੀ ਸੀਨੀਅਰ ਅਧਿਕਾਰੀਆਂ ਤੋਂ ਮਨਜ਼ੂਰੀ ਬਾਅਦ ਕੈਂਸਲੇਸ਼ਨ ਰਿਪੋਰਟ ਅਦਾਲਤ ਵਿਚ ਪੇਸ਼ ਕਰ ਚੁੱਕੀ ਹੈ।