
ਕੌਰ ਸਿੰਘ ਨੇ ਦੇਸ਼ ਲਈ ਸੈਂਕੜੇ ਚਾਂਦੀ ਤੇ ਸੋਨੇ ਦੇ ਤਮਗੇ ਜਿੱਤੇ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ
ਮੁਹਾਲੀ : ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਦਾ ਦਿਹਾਂਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੌਰ ਸਿੰਘ ਨੇ ਦੇਸ਼ ਲਈ ਸੈਂਕੜੇ ਚਾਂਦੀ ਤੇ ਸੋਨੇ ਦੇ ਤਮਗੇ ਜਿੱਤੇ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਉਹਨਾਂ ਦੀ ਜੀਵਨੀ ਬੱਚਿਆਂ ਦੇ ਸਿਲੇਬਸ ਵਿਚ ਸ਼ਾਮਲ ਕਰਨ ਦਾ ਐਲਾਨ ਕੀਤਾ ਗਿਆ ਸੀ।
ਕੌਰ ਸਿੰਘ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰਦਿਆ CM ਭਗਵੰਤ ਮਾਨ ਨੇ ਟਵੀਟ ਕਰਦਿਆ ਲਿਖਿਆ ਕਿ ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਜਿਨ੍ਹਾਂ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਹੁੰਦੇ ਹੋਏ ਏਸ਼ੀਆ ਗੇਮਜ਼ ‘ਚ ਭਾਰਤ ਦਾ ਦਬਦਬਾ ਬਣਾ ਕੇ ਰੱਖਿਆ ਤੇ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ। ਕੌਰ ਸਿੰਘ ਅੱਜ ਸਾਨੂੰ ਵਿਛੋੜਾ ਦੇ ਗਏ। ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨੀਂ ਲਾਉਣ ਤੇ ਮੁਸ਼ਕਲ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ।