ਖ਼ਬਰਾਂ |

ਤਾਜ਼ਾ |

ਪੰਜਾਬ 'ਚ ਨਾਜਾਇਜ਼ ਮਾਈਨਿੰਗ ਸਬੰਧੀ ਹਾਈਕੋਰਟ 'ਚ ਸੁਣਵਾਈ, ਇੱਕ ਸਾਲ ਵਿੱਚ 577 ਕੇਸ ਦਰਜ
Published : Apr 27, 2023, 10:30 am IST
Updated : Apr 27, 2023, 10:30 am IST
SHARE ARTICLE
photo
photo

ਹਾਈਕੋਰਟ ਨੇ ਹੁਣ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਚੁੱਕੇ ਗਏ ਕਦਮਾਂ ਦਾ ਵੇਰਵਾ ਸੌਂਪਣ ਦੇ ਹੁਕਮ ਦਿੱਤੇ

 

ਚੰਡੀਗੜ੍ਹ : ਪਿਛਲੇ ਇੱਕ ਸਾਲ ਦੌਰਾਨ ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਗਈ ਹੈ ਅਤੇ ਇਸ ਕਾਰਨ 577 ਕੇਸ ਦਰਜ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ 'ਤੇ ਹਾਈਕੋਰਟ ਨੇ ਹੁਣ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਚੁੱਕੇ ਗਏ ਕਦਮਾਂ ਦਾ ਵੇਰਵਾ ਸੌਂਪਣ ਦੇ ਹੁਕਮ ਦਿੱਤੇ ਹਨ।

ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਪਾਈ ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਮਾਈਨਿੰਗ ਕਾਰਨ ਵਾਤਾਵਰਨ ਨੂੰ ਕੋਈ ਨੁਕਸਾਨ ਨਾ ਹੋਵੇ। ਇਸ ਦੇ ਲਈ ਖਣਨ ਦੌਰਾਨ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਮਾਈਨਿੰਗ ਵਾਲੀਆਂ ਥਾਵਾਂ ’ਤੇ ਹੈਵੀ ਮਸ਼ੀਨਾਂ ਦੀ ਵਰਤੋਂ ਨਾ ਕਰਨ ਦਾ ਹਲਫ਼ਨਾਮਾ ਦਿੱਤਾ ਹੈ ਤਾਂ ਜੋ ਜ਼ਮੀਨੀ ਪਾਣੀ ਅਤੇ ਦਰਿਆਈ ਮਾਰਗ ਪ੍ਰਭਾਵਿਤ ਨਾ ਹੋਣ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਕਿ ਫਿਲਹਾਲ ਜਨਤਕ ਮਾਈਨਿੰਗ ਵਾਲੀ ਥਾਂ 'ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਭਾਰੀ ਮਸ਼ੀਨਾਂ ਦੀ ਵਰਤੋਂ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਅਦਾਲਤ ਨੂੰ ਦੱਸਿਆ ਗਿਆ ਕਿ ਸਰਵੇਖਣ ਰਿਪੋਰਟ ਤੋਂ ਬਿਨਾਂ ਕਿਸੇ ਵੀ ਥਾਂ 'ਤੇ ਮਾਈਨਿੰਗ ਦੀ ਇਜਾਜ਼ਤ ਨਹੀਂ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਪਿਛਲੇ ਸਾਲ 15 ਅਪ੍ਰੈਲ ਤੋਂ ਇਸ ਸਾਲ 11 ਮਾਰਚ ਤੱਕ 577 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਰਕਾਰ ਨੇ ਜਨਤਕ ਮਾਈਨਿੰਗ ਸਾਈਟ ਸ਼ੁਰੂ ਕੀਤੀ ਹੈ, ਜਿਸ ਨਾਲ ਨਾਜਾਇਜ਼ ਮਾਈਨਿੰਗ ਨੂੰ ਕਾਫੀ ਹੱਦ ਤੱਕ ਠੱਲ੍ਹ ਪਈ ਹੈ। ਹਾਈਕੋਰਟ ਨੇ ਹੁਣ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਸਰਹੱਦੀ ਖੇਤਰਾਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਅਤੇ ਮਾਈਨਿੰਗ ਸਬੰਧੀ ਵਿਸਥਾਰਤ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਦੱਸਿਆ ਕਿ ਸਰਹੱਦੀ ਖੇਤਰਾਂ ਨੂੰ ਛੱਡ ਕੇ ਬਾਕੀ ਸਾਰੀਆਂ ਥਾਵਾਂ 'ਤੇ ਵੱਖ-ਵੱਖ ਮਨਜ਼ੂਰੀਆਂ ਲੈ ਕੇ ਮਾਈਨਿੰਗ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਤੋਂ ਸਰਹੱਦ ਦੇ ਨੇੜੇ ਖੇਤਰ ਵਿੱਚ ਮਾਈਨਿੰਗ ਲਈ ਮਨਜ਼ੂਰੀ ਮੰਗੀ ਗਈ ਹੈ। ਪੰਜਾਬ ਦੀ ਇਹ ਅਰਜ਼ੀ ਫਿਲਹਾਲ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ ਅਤੇ ਇਸ 'ਤੇ ਅਜੇ ਕੋਈ ਫੈਸਲਾ ਨਹੀਂ ਹੋਇਆ ਹੈ। ਹਾਈਕੋਰਟ ਨੇ ਕਿਹਾ ਕਿ ਸੀਮਾ ਦੇ ਪੰਜ ਕਿਲੋਮੀਟਰ ਖੇਤਰ 'ਚ ਮਾਈਨਿੰਗ ਕੀਤੀ ਜਾ ਸਕਦੀ ਹੈ ਜਾਂ ਨਹੀਂ, ਇਹ ਤੈਅ ਕੀਤਾ ਜਾਵੇ। ਜੇਕਰ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਇਸ ਲਈ ਠੋਸ ਨੀਤੀ ਤਿਆਰ ਕੀਤੀ ਜਾਣੀ ਚਾਹੀਦੀ ਹੈ।

SHARE ARTICLE

ਏਜੰਸੀ

Advertisement

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM
Advertisement