
5 ਮਈ ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਕਟੌਤੀ ਦੇ ਮਾਮਲੇ ਵਿਚ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ। ਸਿੱਧੂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਹਵਾਲਾ ਦਿੰਦੇ ਹੋਏ ਜ਼ੈੱਡ ਪਲੱਸ ਸੁਰੱਖਿਆ ਦੀ ਮੰਗ ਕੀਤੀ ਹੈ। ਇਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 5 ਮਈ ਲਈ ਨੋਟਿਸ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਗੁਰੂ ਘਰ 'ਚ ਸੇਵਾ ਕਰਨ ਜਾ ਰਹੇ ਸੇਵਾਦਾਰ ਦੀ ਸੜਕ ਹਾਦਸੇ 'ਚ ਮੌਤ
ਸਿੱਧੂ ਵੱਲੋਂ ਦਾਇਰ ਪਟੀਸ਼ਨ ਵਿਚ ਜਾਨ ਨੂੰ ਖਤਰਾ ਦੱਸਿਆਂ ਸੁਰੱਖਿਆ ਵਾਈ ਤੋਂ ਜ਼ੈੱਡ ਪਲੱਸ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿੱਧੂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਨਵਜੋਤ ਸਿੱਧੂ ਦੀ ਸੁਰੱਖਿਆ ਵਿਚ ਲਗਾਏ ਗਏ ਪੁਲਿਸ ਕਰਮਚਾਰੀ ਸੇਵਾਮੁਕਤੀ ਦੇ ਨੇੜੇ ਹਨ। ਵਕੀਲ ਨੇ ਕਿਹਾ ਕਿ ਅਸੀਂ ਪਟੀਸ਼ਨ 'ਚ ਲਾਰੈਂਸ ਬਿਸ਼ਨੋਈ ਦਾ ਵੀ ਜ਼ਿਕਰ ਕੀਤਾ ਹੈ। ਬਿਸ਼ਨੋਈ ਨੇ ਇਕ ਇੰਟਰਵਿਊ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਨਵਜੋਤ ਸਿੱਧੂ ਦਾ ਨਾਂ ਲਿਆ ਸੀ। ਸਰਕਾਰ ਨੇ ਰਾਜਾ ਵੜਿੰਗ ਦੀ ਸੁਰੱਖਿਆ ਵਧਾ ਦਿੱਤੀ ਹੈ ਜਦਕਿ ਸਿੱਧੂ ਦੀ ਸੁਰੱਖਿਆ ਨਹੀਂ ਵਧਾਈ।
ਇਹ ਵੀ ਪੜ੍ਹੋ: ਘਰੇਲੂ ਕਲੇਸ਼ ਤੋਂ ਤੰਗ ਆ ਕੇ ਨੌਜਵਾਨ ਨੇ 11ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ
ਨਵਜੋਤ ਸਿੰਘ ਸਿੱਧੂ ਨੇ ਅਦਾਲਤ ਵਿਚ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਹੀ ਕਾਰਨ ਹੈ ਕਿ ਕੇਂਦਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਸੀ। ਜ਼ਿਕਰਯੋਗ ਹੈ ਕਿ ਰੋਡ ਰੇਜ ਮਾਮਲੇ 'ਚ ਜੇਲ ਜਾਣ 'ਤੇ ਸਿੱਧੂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਪਰ ਇਸ ਦੌਰਾਨ ਉਨ੍ਹਾਂ ਨੂੰ ਜੇਲ ਤੋਂ ਬਾਹਰ ਆਉਣ 'ਤੇ ਸੁਰੱਖਿਆ ਦੇਣ ਦੀ ਗੱਲ ਕਹੀ ਗਈ ਸੀ।
ਇਹ ਵੀ ਪੜ੍ਹੋ: SKM ਨੇ ਫਿਰ ਵਿੱਢਿਆ ਪੰਜਾਬ ਸਰਕਾਰ ਖਿਲਾਫ਼ ਸੰਘਰਸ਼, ਕਿਸਾਨਾਂ ਨੇ ਪ੍ਰੈਸ ਕਾਨਫਰੰਸ ਕਰ ਕੇ ਦੱਸੀ ਵਜ੍ਹਾ
ਦੱਸ ਦੇਈਏ ਕਿ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਕੁਝ ਦਿਨ ਬਾਅਦ ਉਨ੍ਹਾਂ ਦੇ ਘਰ ਦੀ ਛੱਤ 'ਤੇ ਇਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ ਸੀ। ਇਸ ਮਾਮਲੇ ਵਿਚ ਪਟਿਆਲਾ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਹੈ। ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਅਤੇ ਅਜਿਹੇ 'ਚ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਣੀ ਚਾਹੀਦੀ ਹੈ।