ਸੁਲਤਾਨਪੁਰ ਲੋਧੀ 'ਚ ਗੁਰੂ ਘਰ 'ਚ ਸੇਵਾ ਕਰਨ ਜਾ ਰਹੇ ਸੇਵਾਦਾਰ ਦੀ ਸੜਕ ਹਾਦਸੇ 'ਚ ਮੌਤ

By : GAGANDEEP

Published : Apr 27, 2023, 2:59 pm IST
Updated : Apr 27, 2023, 3:36 pm IST
SHARE ARTICLE
photo
photo

ਕਾਰ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ

 

 ਕਪੂਰਥਲਾ: ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ 'ਤੇ ਪਿੰਡ ਰੰਧੀਰਪੁਰ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਇਥੇ ਮੋਟਰਸਾਈਕਲ 'ਤੇ ਗੁਰੂਘਰ 'ਚ ਸੇਵਾ ਕਰਨ ਜਾ ਰਹੇ ਸੇਵਾਦਾਰ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਸੇਵਾਦਾਰ ਦੀ ਪਹਿਚਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਆਪਣੀ ਵੱਖ ਕੇਡਰ ਫੋਰਸ ਬਣਾਏਗੀ ਵਿਜੀਲੈਂਸ ਬਿਊਰੋ, DGP ਤੋਂ 600 ਪੁਲਿਸ ਕਰਮਚਾਰੀ ਦੀ ਕੀਤੀ ਮੰਗ

ਸੇਵਾਦਾਰ ਆਪਣੇ ਮੋਟਰ ਸਾਈਕਲ 'ਤੇ ਗੁਰਦੁਆਰਾ ਕੋਠੜੀ ਸਾਹਿਬ ਵਿਖੇ ਆਪਣੀ ਸੇਵਾ ਨਿਭਾਉਣ ਲਈ ਜਾ ਰਿਹਾ ਸੀ ਕਿ ਰਸਤੇ 'ਚ ਇੱਕ ਅਣਪਛਾਤੀ ਤੇਜ਼ ਰਫਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ: ਮਲੋਟ 'ਚ ਅਨਾਜ ਮੰਡੀ 'ਚ ਪਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ  

ਜਿਸਨੂੰ ਇਲਾਜ ਲਈ ਤਰੁੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਆਂਦਾ ਗਿਆ। ਜਿੱਥੇ ਉਸਦੀ ਹਾਲਾਤ ਗੰਭੀਰ ਹੋਣ ਦੇ ਚਲਦਿਆਂ ਉਸਨੂੰ ਮੁਢਲੀ ਸਹਾਇਤਾ ਦੇਣ ਮਗਰੋਂ ਰੈਫਰ ਕਰ ਦਿੱਤਾ ਗਿਆ ਪ੍ਰੰਤੂ ਰਸਤੇ ਵਿੱਚ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਉਪਰੰਤ ਕਾਰ ਚਾਲਕ ਫਰਾਰ ਹੋ ਗਿਆ ਸੀ, ਮ੍ਰਿਤਕ ਦੇ ਪਰਿਵਾਰ ਵੱਲੋਂ ਕਾਰ ਚਾਲਕ ਦੀ ਭਾਲ ਕਰਕੇ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement