
ਲੋਕਾਂ ਨੇ ਮੁਲਜ਼ਮ ਨੂੰ ਪੁਲਿਸ ਹਵਾਲੇ ਕੀਤਾ
ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਸ਼ਹੂਰ ਕਲਾਂ ਵਿੱਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਘਰ ਵਿੱਚ ਰੱਖੇ ਗੁਟਕਾ ਸਾਹਿਬ ਨੂੰ ਚੁੱਕ ਕੇ ਬਾਹਰ ਸੁੱਟ ਦਿੱਤਾ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਦੋਸ਼ੀ ਨੂੰ ਮੌਕੇ 'ਤੇ ਫੜ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਪੁਲਿਸ ਮੁਲਾਜ਼ਮਾਂ ਨੇ ਮੁਲਜ਼ਮ ਸੁੱਚਾ ਸਿੰਘ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ: 6 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼
ਉਸ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਸਿੱਖ ਅਤੇ ਕਿਸਾਨ ਆਗੂ ਥਾਣਾ ਕਲਾਨੂਰ ਪੁੱਜੇ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਲਾਨੂਰ ਪਹੁੰਚੇ ਕਿਸਾਨ ਆਗੂ ਇੰਦਰਪਾਲ ਸਿੰਘ ਨੇ ਕਿਹਾ ਕਿ ਪਿੰਡ ਸ਼ਹੂਰ ਕਲਾਂ ਵਿੱਚ ਹੋਈ ਬੇਅਦਬੀ ਦੀ ਘਟਨਾ ਨੇ ਸਾਰਿਆਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਹੈ।
ਇਹ ਵੀ ਪੜ੍ਹੋ: ਮਸੂਰੀ 'ਚ ਵੱਡਾ ਹਾਦਸਾ, ਟੁੱਟਿਆ ਪੁੱਲ, ਇਕ ਦੀ ਮੌਤ, ਇਕ ਗੰਭੀਰ ਜ਼ਖਮੀ
ਜਿਸ ਕਾਰਨ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਵੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਤਾਂ ਜੋ ਕੋਈ ਵੀ ਅਜਿਹਾ ਸ਼ਰਾਰਤੀ ਅਨਸਰ ਗੁਰੂ ਸਾਹਿਬ ਦਾ ਅਪਮਾਨ ਨਾ ਕਰ ਸਕੇ। ਗੁਰਦੁਆਰਾ ਸਾਹਿਬ ਵਿੱਚ ਲਗਾਤਾਰ ਚੌਕਸੀ ਰੱਖੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ।