Gurdaspur News : ਗੁਰਦਾਸਪੁਰ 'ਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ 11 ਏਕੜ ਫ਼ਸਲ ਸੜ ਕੇ ਸੁਆਹ

By : BALJINDERK

Published : Apr 27, 2024, 6:54 pm IST
Updated : Apr 27, 2024, 6:59 pm IST
SHARE ARTICLE
ਕਿਸਾਨ ਜਾਣਕਾਰੀ ਦਿੰਦੇ ਹੋਏ
ਕਿਸਾਨ ਜਾਣਕਾਰੀ ਦਿੰਦੇ ਹੋਏ

Gurdaspur News :ਪੱਕੀ ਫ਼ਸਲ ਅਚਾਨਕ ਅੱਗ ਲੱਗਣ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ, ਪੁਲਿਸ ਜਾਂਚ ’ਚ ਜੁਟੀ 

Gurdaspur News : ਗੁਰਦਾਸਪੁਰ 'ਚ ਬੀਤੀ ਦੇਰ ਰਾਤ ਕਾਹਨੂੰਵਾਨ ਬੇਟ ਇਲਾਕੇ ਦੇ 3 ਕਿਸਾਨਾਂ ਦੀ ਕਰੀਬ 11 ਏਕੜ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਘਟਨਾ ਤੋਂ ਤੁਰੰਤ ਬਾਅਦ ਥਾਣਾ ਕਾਹਨੂੰਵਾਨ ਦੇ SHO ਬਲਵਿੰਦਰ ਸਿੰਘ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜੋ:Hoshiarpur News : ਹੁਸ਼ਿਆਰਪੁਰ 'ਚ ਦੁਕਾਨ ਬੰਦ ਕਰਕੇ ਘਰ ਜਾ ਰਹੇ ਪਿਓ-ਧੀ 'ਤੇ ਹਮਲਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਮੱਲੀਆਂ ਦੇ ਸਾਬਕਾ ਸਰਪੰਚ ਸਰਬਜਿੰਦਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਅਚਾਨਕ ਤੇਜ਼ ਹਵਾਵਾਂ ਚੱਲੀਆਂ ਅਤੇ ਹਨੇਰੀ ਸ਼ੁਰੂ ਹੋ ਗਈ। ਜਿਸ ਕਾਰਨ ਉਸਦੀ 6 ਏਕੜ ਦੇ ਕਰੀਬ ਤਿਆਰ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਜਿਸ ਕਾਰਨ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਊਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਕਿਸਾਨ ਰਵੇਲ ਸਿੰਘ ਦੀ ਤਿੰਨ ਏਕੜ ਫ਼ਸਲ ਅਤੇ ਕਿਸਾਨ ਜਰਮਨਜੀਤ ਸਿੰਘ ਦੀ 2 ਏਕੜ ਫ਼ਸਲ ਸੜ ਕੇ ਸੁਆਹ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਕਿਸਾਨਾਂ ਦੀ ਕਰੀਬ 11 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੋਂ ਆਰਥਿਕ ਮਦਦ ਕਰੇ।

ਲ

ਇਹ ਵੀ ਪੜੋ:Fatehgarh Sahib news : ਹਰਿਆਣਾ 'ਚ ਬਰਾਮਦ ਹੋਈ ਵਪਾਰੀ ਦੀ ਲਾਸ਼ 

ਇਸ ਮੌਕੇ ’ਤੇ ਪੁੱਜੇ ਥਾਣਾ ਸਦਰ ਦੇ ਇੰਚਾਰਜ ਐੱਸਐੱਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਤਿੰਨ ਕਿਸਾਨਾਂ ਦੀ ਕਰੀਬ 11 ਏਕੜ ਨਾੜ ਸੜ ਕੇ ਸੁਆਹ ਹੋ ਗਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

(For more news apart from 11 acres of farmers' crops burnt to ashes In Gurdaspur News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement