Hoshiarpur News : ਹੁਸ਼ਿਆਰਪੁਰ 'ਚ ਦੁਕਾਨ ਬੰਦ ਕਰਕੇ ਘਰ ਜਾ ਰਹੇ ਪਿਓ-ਧੀ 'ਤੇ ਹਮਲਾ

By : BALJINDERK

Published : Apr 27, 2024, 6:32 pm IST
Updated : Apr 27, 2024, 6:32 pm IST
SHARE ARTICLE
ਪਿਓ ਧੀ ਜਾਣਕਾਰੀ ਦਿੰਦੇ ਹੋਏ
ਪਿਓ ਧੀ ਜਾਣਕਾਰੀ ਦਿੰਦੇ ਹੋਏ

Hoshiarpur News : ਦੋ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਪਿਓ-ਧੀ ਨੂੰ ਜ਼ਖ਼ਮੀ ਕਰ ਮੌਕੇ ਤੋਂ ਹੋਏ ਫ਼ਰਾਰ 

Hoshiarpur News : ਹੁਸ਼ਿਆਰਪੁਰ ਦੇ ਹਲਕਾ ਟਾਂਡਾ 'ਚ ਰਾਤ ਨੂੰ ਦੁਕਾਨ ਬੰਦ ਕਰਕੇ ਘਰ ਵਾਪਸ ਜਾ ਰਹੇ ਪਿਓ-ਧੀ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਸਤੇ ’ਚ ਦੋ ਲੁਟੇਰਿਆਂ ਨੇ ਉਸਨੂੰ ਰੋਕ ਲਿਆ ਅਤੇ ਲੁੱਟਣ ਦੀ ਕੋਸ਼ਿਸ਼ ਕੀਤੀ। ਲੁਟੇਰਿਆਂ ਦੇ ਇਸ ਹਮਲੇ ’ਚ ਦੋਵੇਂ ਪਿਓ-ਧੀ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦਿਆਂ ਬਾਬੂ ਬੁੱਕ ਸਟੋਰ ਦੇ ਮਾਲਕ ਲਕਸ਼ਮਣ ਦਾਸ ਨੇ ਦੱਸਿਆ ਕਿ ਬੀਤੀ ਰਾਤ ਕਰੀਬ 7.30 ਵਜੇ ਮੈਂ ਅਤੇ ਮੇਰੀ ਬੇਟੀ ਰੀਨਾ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਜਾ ਰਹੇ ਸੀ।  ਇਸ ਦੌਰਾਨ ਫਿਰ ਕੁਝ ਦੂਰੀ 'ਤੇ ਇਕ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਸਾਨੂੰ ਰੋਕ ਲਿਆ ਅਤੇ ਪੈਸਿਆਂ ਦੀ ਮੰਗ ਕਰਨ ਲੱਗੇ।

ਇਹ ਵੀ ਪੜੋ:Fatehgarh Sahib news : ਹਰਿਆਣਾ 'ਚ ਬਰਾਮਦ ਹੋਈ ਵਪਾਰੀ ਦੀ ਲਾਸ਼ 

ਜਦੋਂ ਅਸੀਂ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਸਾਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾ ਹੁੰਦੇ ਹੀ ਮੇਰੀ ਬੇਟੀ ਰੀਨਾ ਉਥੋਂ ਭੱਜ ਕੇ ਨੇੜੇ ਦੇ ਇਕ ਘਰ ਵਿਚ ਦਾਖ਼ਲ ਹੋ ਗਈ ਅਤੇ ਲੋਕਾਂ ਨੂੰ ਇਕੱਠਾ ਕੀਤਾ, ਜਿਸ ਤੋਂ ਬਾਅਦ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਹਮਲੇ 'ਚ ਲਕਸ਼ਮਣ ਦਾਸ ਦੇ ਸਿਰ ਅਤੇ ਬਾਂਹ 'ਤੇ ਗੰਭੀਰ ਸੱਟਾਂ ਲੱਗੀਆਂ। ਲਕਸ਼ਮਣ ਦਾਸ ਦਾ ਕਹਿਣਾ ਹੈ ਕਿ ਅਸੀਂ ਹਮਲੇ ਤੋਂ ਤੁਰੰਤ ਬਾਅਦ ਟਾਂਡਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਸੀ ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਨੂੰ ਸਾਡੀ ਹਾਲਤ ਦਾ ਪਤਾ ਨਹੀਂ ਲੱਗਾ।

ਇਹ ਵੀ ਪੜੋ:Patiala News :PRTC ਦੇ ਕੰਡਕਟਰ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ 

ਇਸ ਮੌਕੇ ਟਾਂਡਾ ਪੁਲਿਸ ਨੂੰ ਸਖ਼ਤ ਹਦਾਇਤਾਂ ਦਿੰਦੇ ਹੋਏ ਟਾਂਡਾ ਦੇ ਕੌਂਸਲਰ ਰਾਜੇਸ਼ ਬਿੱਟੂ ਨੇ ਕਿਹਾ ਕਿ ਜੇਕਰ ਦੁਕਾਨਦਾਰਾਂ ਨਾਲ ਹੋ ਰਹੀਆਂ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਇਨ੍ਹਾਂ ਘਟਨਾਵਾਂ ਨੂੰ ਜਲਦੀ ਨਾ ਰੋਕਿਆ ਗਿਆ ਤਾਂ ਸਮੂਹ ਦੁਕਾਨਦਾਰ ਆਪਣੀਆਂ ਦੁਕਾਨਾਂ ਦੀਆਂ ਚਾਬੀਆਂ ਟਾਂਡਾ ਥਾਣੇ ਵਿਚ ਜਮ੍ਹਾਂ ਕਰਵਾ ਕੇ ਦੁਕਾਨਾਂ ਬੰਦ ਰੱਖਣਗੇ |

(For more news apart from Attack father and daughter going home after closing shop in Hoshiarpur News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement