
ਭਾਜਪਾ ਆਗੂ ਕੁਲਦੀਪ ਸਿੰਘ ਸ਼ੈਂਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੁਰਦਰਸ਼ਨ ਲਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।
Punjab News: ਚੰਡੀਗੜ੍ਹ - ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪ ਪੰਜਾਬ ਵਿਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਅੱਜ ਪਾਰਟੀ ਨੂੰ ਗੁਰਦਾਸਪੁਰ ਤੇ ਜਲੰਧਰ ਵਿਚ ਮਜ਼ਬੂਤੀ ਮਿਲੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਭਾਜਪਾ ਆਗੂ ਕੁਲਦੀਪ ਸਿੰਘ ਸ਼ੈਂਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੁਰਦਰਸ਼ਨ ਲਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।
ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਕੁਲਦੀਪ ਸਿੰਘ ਸ਼ੈਂਟੀ ਭਾਜਪਾ OBC ਮੋਰਚਾ ਦੇ ਸਕੱਤਰ ਸਨ। ਉੱਥੇ ਹੀ ਗੁਰਦਰਸ਼ਨ ਲਾਲ ਸ਼੍ਰੋਮਣੀ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਹਾਂ ਆਗੂਆਂ ਦਾ ਪਾਰਟੀ ਵਿਚ ਆਉਣ 'ਤੇ ਸਵਾਗਤ ਕੀਤਾ।