Punjab Weather Update: ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਦੇ ਨਾਲ ਹੋ ਰਹੀ ਭਾਰੀ ਗੜੇਮਾਰੀ

By : GAGANDEEP

Published : Apr 27, 2024, 10:35 am IST
Updated : Apr 27, 2024, 2:48 pm IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਕਿਸਾਨਾਂ ਦੀਆਂ ਵਧੀਆਂ ਮੁਸ਼ਕਿਲਾਂ

Punjab Weather Update: ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਭਾਰੀ ਮੀਂਹ ਪਿਆ, ਜਿਥੇ ਮੀਂਹ ਪਿਆ ਉਥੇ ਕਈ ਥਾਵਾਂ ਉਤੇ ਭਾਰੀ ਗੜੇਮਾਰੀ ਵੀ ਹੋਈ। ਮੀਂਹ ਨਾਲ ਜਿਥੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ ਉਥੇ ਹੀ ਗੜੇਮਾਰੀ ਨੇ ਕਿਸਾਨਾਂ ਨੂੰ ਚਿੰਤਾ ’ਚ ਪਾ ਦਿਤਾ ਹੈ । ਬੀਤੇ ਦਿਨ ਵੀ ਸੂਬੇ ਦੇ ਕਈ ਇਲਾਕਿਆਂ ਵਿਚ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿਚ 28, 29 ਅਤੇ 30 ਅਪ੍ਰੈਲ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਉਕਤ ਦੇ ਪ੍ਰਭਾਵ ਨਾਲ ਕੁੱਝ ਥਾਵਾਂ ਉਤੇ ਗਰਜ ਚਮਕ ਦੇ ਨਾਲ ਤੇਜ਼ ਹਵਾਵਾਂ (ਗਤੀ 40-50 ਕਿਮੀ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Rajasthan Accident News: ਰਿਸ਼ਤੇਦਾਰ ਦੇ ਸਸਕਾਰ ਤੋਂ ਪਰਤ ਰਹੇ ਪਰਿਵਾਰ ਦੇ 6 ਜੀਆਂ ਦੀ ਸੜਕ ਹਾਦਸੇ 'ਚ ਮੌਤ 

ਮੌਸਮ ਵਿਭਾਗ ਵਲੋਂ ਕਿਸਾਨਾਂ ਲਈ ਸਲਾਹ

ਮੌਸਮ ਵਿਭਾਗ ਨੇ ਕਿਸਾਨਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਕਣਕ ਅਤੇ ਸਰ੍ਹੋਂ ਦੀ ਫ਼ਸਲ ਨੂੰ ਵਾਢੀ ਤੋਂ ਬਾਅਦ ਸੁਰੱਖਿਅਤ ਥਾਵਾਂ 'ਤੇ ਰੱਖਣ ਲਈ ਕਿਹਾ ਹੈ ਤਾਂ ਜੋ ਮੀਂਹ ਕਾਰਨ ਫ਼ਸਲ ਨੂੰ ਨੁਕਸਾਨ ਨਾ ਹੋਵੇ। ਸਰਕਾਰ ਨੂੰ ਵੀ ਸੂਚਿਤ ਕਰ ਦਿਤਾ ਗਿਆ ਹੈ। ਦੱਸ ਦੇਈਏ ਕਿ ਇਸ ਸਮੇਂ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਅਜਿਹੇ 'ਚ ਮੀਂਹ ਕਾਰਨ ਕਿਸਾਨਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।

ਇਹ ਵੀ ਪੜ੍ਹੋ: Ajnala News : ਅਮਰੀਕਾ 'ਚ ਡਰਾਈਵਿੰਗ ਲਾਇਸੈਂਸ ਬਣਨ 'ਤੇ ਗੁਰੂ ਘਰ ਮੱਥਾ ਟੇਕਣ ਗਏ ਨੌਜਵਾਨ ਦੀ ਹਾਦਸੇ ਵਿਚ ਮੌਤ

ਇਹ ਵੀ ਪੜ੍ਹੋ: Food Recipes: ਘਰ ਵਿਚ ਬਣਾਓ ਭਰਵੀਂ ਸ਼ਿਮਲਾ ਮਿਰਚ 

(For more Punjabi news apart from Punjab Weather Update News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement