Khadur Sahib News: ਸੇਵਾ ਮੁਕਤ ਸੂਬੇਦਾਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ
Published : Apr 27, 2024, 1:43 pm IST
Updated : Apr 27, 2024, 1:43 pm IST
SHARE ARTICLE
Retired subedar committed suicide by hanging Khadur Sahib News
Retired subedar committed suicide by hanging Khadur Sahib News

Khadur Sahib News: ਦਿਮਾਗੀ ਤੌਰ 'ਤੇ ਸੀ ਪਰੇਸ਼ਾਨ

Retired Subedar Committed suicide by hanging Khadur Sahib News; ਖਡੂਰ ਸਾਹਿਬ ਵਿਖੇ ਸੇਵਾ ਮੁਕਤ ਸੂਬੇਦਾਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਪ੍ਰਕਾਸ਼ ਸਿੰਘ (60) ਪੁੱਤਰ ਅਜੀਤ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ।

ਇਹ ਵੀ ਪੜ੍ਹੋ; Delhi News : ਰਸਤੇ ਵਿਚ ਅੜਿੱਕਾ ਬਣਨ 'ਤੇ ਨਾਬਾਲਗ ਨੇ ਆਪਣੀ ਪ੍ਰੇਮਿਕਾ ਦੀ ਮਾਂ ਦੀ ਗੋਲੀ ਮਾਰ ਕੇ ਕੀਤਾ ਕਤਲ  

 ਮਾਮਲੇ ਦੀ ਜਾਣਕਾਰੀ ਦਿੰਦਿਆਂ ਏਐਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਸੇਵਾ ਮੁਕਤ ਸੂਬੇਦਾਰ ਪ੍ਰਕਾਸ਼ ਸਿੰਘ (60) ਪੁੱਤਰ ਅਜੀਤ ਸਿੰਘ ਵਾਸੀ ਖਡੂਰ ਸਾਹਿਬ ਜੋ ਕਿ ਖਡੂਰ ਸਾਹਿਬ ਬਜ਼ਾਰ ਵਿਚ ਸੰਧੂ ਇੰਟਰਪ੍ਰਾਈਸਜ਼ ਦੀ ਦੁਕਾਨ ਕਰਦਾ ਸੀ ਨੇ ਅੱਜ ਆਪਣੇ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਵਾਰਦਾਤ ਵੇਲੇ ਘਰ ਵਿਚ ਇਕੱਲਾ ਸੀ। ਉਸ ਦੀ ਪਤਨੀ ਅਤੇ ਪੁੱਤਰ ਭੋਗ ਤੇ ਗਏ ਹੋਏ ਸਨ।

ਇਹ ਵੀ ਪੜ੍ਹੋ; Ranbir Singh Kundu News: ਪੰਜਾਬ ਕੁਸ਼ਤੀ ਸੰਸਥਾ ਦੇ ਸੈਕਟਰੀ ਰਣਬੀਰ ਸਿੰਘ ਕੁੰਡੂ ਕੋਚ ਦਾ ਹੋਇਆ ਦਿਹਾਂਤ 

ਪ੍ਰਕਾਸ਼ ਸਿੰਘ ਫੌਜ ਵਿਚੋਂ 2015 ਵਿਚ ਸੇਵਾ ਮੁਕਤ ਹੋਏ ਸਨ ਕਿਉਂਕਿ ਕਿ ਉਨ੍ਹਾਂ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਰਹਿੰਦੀ ਅਤੇ ਉਸ ਸਮੇਂ ਤੋਂ ਹੀ ਪ੍ਰਕਾਸ਼ ਸਿੰਘ ਦਾ ਇਲਾਜ ਚੱਲ ਰਿਹਾ ਸੀ ਅਤੇ ਅੱਜ ਉਨ੍ਹਾਂ ਰੱਸੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਏਐਸਆਈ ਨੇ ਦੱਸਿਆ ਕਿ ਪ੍ਰੀਵਾਰ ਵਲੋਂ ਕੋਈ ਵੀ ਕਾਰਵਾਈ ਨਹੀਂ ਕਰਵਾਈ ਗਈ ਅਤੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Retired subedar committed suicide by hanging Khadur Sahib News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement