Punjab News: ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਝੜਪ ਦਾ ਮਾਮਲਾ; ਜੇਲ੍ਹ ਸੁਪਰਡੈਂਟ ਅਤੇ 3 ਹੋਰ ਮੁਲਾਜ਼ਮ ਸਸਪੈਂਡ
Published : Apr 27, 2024, 8:12 pm IST
Updated : Apr 27, 2024, 8:12 pm IST
SHARE ARTICLE
Supdt among 4 suspended in Sangrur jail clash
Supdt among 4 suspended in Sangrur jail clash

10 ਕੈਦੀਆਂ ਵਿਰੁਧ ਵੀ ਕੇਸ ਦਰਜ

Punjab News: ਸੰਗਰੂਰ ਦੀ ਜ਼ਿਲ੍ਹਾ ਜੇਲ੍ਹ ਵਿਚ ਪਿਛਲੇ ਹਫ਼ਤੇ ਕੈਦੀਆਂ ਵਿਚਾਲੇ ਹੋਈ ਝੜਪ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਝੜਪ ਵਿਚ ਦੋ ਕੈਦੀਆਂ ਦੀ ਮੌਤ ਦੇ ਇਕ ਹਫ਼ਤੇ ਬਾਅਦ ਇਸ ਮਾਮਲੇ ਵਿਚ ਪੰਜਾਬ ਜੇਲ੍ਹ ਵਿਭਾਗ ਵਲੋਂ ਕੀਤੀ ਗਈ ਜਾਂਚ ਦੀ ਅੰਤ੍ਰਿਮ ਰਿਪੋਰਟ ਦੇ ਆਧਾਰ ’ਤੇ ਸੁਪਰਡੈਂਟ ਸਮੇਤ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿਤਾ ਗਿਆ ਹੈ।

ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਸਹਾਇਕ ਜੇਲ੍ਹ ਸੁਪਰਡੈਂਟ ਰਾਮ ਲਾਲ ਅਤੇ ਵਾਰਡਨ ਮਲਕੀਅਤ ਸਿੰਘ ਤੇ ਅਵਤਾਰ ਸਿੰਘ ਦੀ ਮੁਅੱਤਲੀ ਦੇ ਹੁਕਮਾਂ ਦੇ ਨਾਲ-ਨਾਲ ਉਨ੍ਹਾਂ ਵਿਰੁਧ ਅਣਗਹਿਲੀ ਲਈ ਵਿਭਾਗੀ ਜਾਂਚ ਦੇ ਵੀ ਹੁਕਮ ਦਿਤੇ ਗਏ ਹਨ।

ਜ਼ਿਕਰਯੋਗ ਹੈ ਕਿ 19 ਅਪ੍ਰੈਲ ਨੂੰ ਸੰਗਰੂਰ ਜ਼ਿਲ੍ਹਾ ਜੇਲ੍ਹ ’ਚ ਕੈਦੀਆਂ ਵਿਚਾਲੇ ਖੂਨੀ ਝੜਪ ਦੌਰਾਨ ਦੋ ਕੈਦੀਆਂ ਦੀ ਮੌਤ ਅਤੇ ਦੋ ਦੇ ਗੰਭੀਰ ਜ਼ਖ਼ਮੀ ਹੋ ਗਏ ਸਨ। ਇਸ ਮਗਰੋਂ 10 ਕੈਦੀਆਂ ਵਿਰੁਧ ਕੇਸ ਦਰਜ਼ ਕੀਤਾ ਗਿਆ ਹੈ। ਜ਼ਖਮੀ ਗੰਗਦੀਪ ਅਤੇ ਸਹਿਬਾਜ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮਾਮਲੇ ਦੀ ਨਿਆਂਇਕ ਜਾਂਚ ਵੀ ਚੱਲ ਰਹੀ ਹੈ, ਜਦਕਿ ਸੰਗਰੂਰ ਪੁਲਿਸ ਨੇ 10 ਜੇਲ੍ਹ ਕੈਦੀਆਂ ਵਿਰੁਧ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 302, 307, 353, 186, 120 ਬੀ, 148 ਅਤੇ 149 ਤਹਿਤ ਕੇਸ ਦਰਜ ਕੀਤਾ ਹੈ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹਾਂ) ਅਰੁਣ ਪਾਲ ਸਿੰਘ ਨੇ ਦਸਿਆ, “ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਸਹਾਇਕ ਜੇਲ੍ਹ ਸੁਪਰਡੈਂਟ ਰਾਮ ਲਾਲ, ਹੈੱਡ ਵਾਰਡਰ ਮਲਕੀਅਤ ਸਿੰਘ ਅਤੇ ਇਕ ਵਾਰਡਰ ਅਵਤਾਰ ਸਿੰਘ ਨੂੰ ਮੁਅੱਤਲ ਕਰ ਦਿਤਾ ਗਿਆ ਹੈ, ਜਦਕਿ ਵਿਭਾਗੀ ਜਾਂਚ ਦੇ ਹੁਕਮ ਵੀ ਦਿਤੇ ਗਏ ਹਨ। " ਉਨ੍ਹਾਂ ਦਸਿਆ ਕਿ ਨਾਭਾ ਜੇਲ੍ਹ ਦੇ ਸੁਪਰਡੈਂਟ ਲਲਿਤ ਕੋਹਲੀ ਨੂੰ ਪਹਿਲਾਂ ਹੀ ਸੰਗਰੂਰ ਜ਼ਿਲ੍ਹਾ ਜੇਲ੍ਹ ਦਾ ਵਾਧੂ ਚਾਰਜ ਦਿਤਾ ਜਾ ਚੁੱਕਾ ਹੈ। ਏਡੀਜੀਪੀ ਸਿੰਘ ਨੇ ਦਸਿਆ ਕਿ ਮੁਲਜ਼ਮਾਂ ਨੇ ਲੋਹੇ ਦੇ ਸਕਰੈਪ ਦੀ ਵਰਤੋਂ ਨਾਲ ਚਾਕੂ ਬਣਾਏ ਸਨ।

(For more Punjabi news apart from superintendent among 4 suspended in Sangrur jail clash, stay tuned to Rozana Spokesman)

 

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement