Punjab News: ਪਤਨੀ ਨੇ ਸਿੰਗਾਪੁਰ ਬੁਲਾਉਣ ਤੋਂ ਕੀਤਾ ਇਨਕਾਰ; ਪਰੇਸ਼ਾਨ ਪਤੀ ਨੇ ਚੁੱਕਿਆ ਖੌਫਨਾਕ
Published : Apr 27, 2024, 9:15 pm IST
Updated : Apr 27, 2024, 9:15 pm IST
SHARE ARTICLE
Wife refuses to call Singapore; husband committ suicide
Wife refuses to call Singapore; husband committ suicide

ਘਰ ਦਾ ਇਕਲੌਤਾ ਕਮਾਊ ਮੈਂਬਰ ਸੀ ਮ੍ਰਿਤਕ

Punjab News: ਫਰੀਦਕੋਟ ਦੀ ਡੋਗਰ ਬਸਤੀ ਵਿਚ ਇਕ ਵਿਅਕਤੀ ਨੇ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਵਿਦੇਸ਼ ਗਈ ਪਤਨੀ ਨੇ ਉਸ ਨੂੰ ਉਥੇ ਬੁਲਾਉਣ ਤੋਂ ਇਨਕਾਰ ਕਰ ਦਿਤਾ, ਜਿਸ ਦੇ ਚਲਦਿਆਂ ਉਸ ਨੇ ਇਹ ਖੌਫਨਾਕ ਕਦਮ ਚੁੱਕ ਲਿਆ। ਥਾਣਾ ਸਿਟੀ ਪੁਲਿਸ ਨੇ ਸਿੰਗਾਪੁਰ ਰਹਿੰਦੀ ਉਸ ਦੀ ਪਤਨੀ ਵਿਰੁਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਦੀ ਪਛਾਣ ਵਿਕਾਸ ਗੁਪਤਾ ਵਜੋਂ ਹੋਈ ਹੈ, ਪੁਲਿਸ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਚ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿਤੀ।

ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੀਓਪੀ ਦਾ ਕੰਮ ਕਰਨ ਵਾਲੇ 30 ਸਾਲਾ ਵਿਕਾਸ ਗੁਪਤਾ ਦਾ ਕੁੱਝ ਸਾਲ ਪਹਿਲਾਂ ਅਪਣੀ ਪਤਨੀ ਨਾਲ ਤਲਾਕ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਡੋਗਰ ਬਸਤੀ ਦੀ ਰਹਿਣ ਵਾਲੀ ਨਵਜੋਤ ਕੌਰ ਉਰਫ ਜੋਤੀ ਨਾਂ ਦੀ ਲੜਕੀ ਨਾਲ ਵਿਆਹ ਕਰਵਾ ਲਿਆ। ਨਵਜੋਤ ਕੌਰ ਵਿਆਹ ਤੋਂ ਬਾਅਦ ਸਿੰਗਾਪੁਰ ਚਲੀ ਗਈ ਸੀ। ਪਰਿਵਾਰ ਮੁਤਾਬਕ ਸਿੰਗਾਪੁਰ ਜਾਣ ਤੋਂ ਬਾਅਦ ਉਸ ਨੇ ਵਿਕਾਸ ਗੁਪਤਾ ਨੂੰ ਉੱਥੇ ਬੁਲਾਉਣ ਤੋਂ ਇਨਕਾਰ ਕਰ ਦਿਤਾ, ਜਿਸ ਕਾਰਨ ਉਸ ਨੇ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ।

ਇਸ ਮਾਮਲੇ ਵਿਚ ਵਿਕਾਸ ਗੁਪਤਾ ਦੇ ਮਕਾਨ ਮਾਲਕ ਗੁਰਵੰਤ ਸਿੰਘ ਨੇ ਦਸਿਆ ਕਿ ਵਿਕਾਸ ਗੁਪਤਾ ਨੇ ਨਵਜੋਤ ਕੌਰ ਨੂੰ ਸਿੰਗਾਪੁਰ ਭੇਜਣ ਵਿਚ ਮਦਦ ਕੀਤੀ ਸੀ ਪਰ ਉਥੇ ਜਾ ਕੇ ਉਸ ਨੇ ਵਿਕਾਸ ਨੂੰ ਬੁਲਾਉਣ ਤੋਂ ਇਨਕਾਰ ਕਰ ਦਿਤਾ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ।

ਉਸ ਨੇ ਪੁਲਿਸ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਏਐਸਆਈ ਅਕਾਲਪ੍ਰੀਤ ਸਿੰਘ ਨੇ ਦਸਿਆ ਕਿ ਪਰਿਵਾਰ ਦੀ ਸ਼ਿਕਾਇਤ ਉਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

Tags: faridkot

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement