ਹੁਣ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਵੀ ਫ਼ੋਨ ਬੰਦ ਨਹੀਂ ਕਰ ਸਕਣਗੇ ਅਫ਼ਸਰ
Published : Apr 27, 2025, 10:14 pm IST
Updated : Apr 27, 2025, 10:14 pm IST
SHARE ARTICLE
Now officers will not be able to switch off their phones after office hours and even on holidays.
Now officers will not be able to switch off their phones after office hours and even on holidays.

ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਫ਼ੋਨ ਰਾਹੀਂ ਹਮੇਸ਼ਾ ਉਪਲਬਧ ਰਹਿਣ ਦੇ ਹੁਕਮ ਜਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫ਼ਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਰਾਹੀਂ ਉਪਲੱਬਧ ਰਹਿਣ ਦੇ ਹੁਕਮ ਦਿੱਤੇ ਹਨ।

ਵਿਸ਼ੇਸ਼ ਸਕੱਤਰ ਪ੍ਰਸੋਨਲ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰ ਅਤੇ ਸਕੱਤਰ ਪੰਜਾਬ ਨੂੰ ਜਾਰੀ ਕੀਤੇ ਸਖ਼ਤ ਹੁਕਮਾਂ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫ਼ਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਰਾਹੀਂ ਉਪਲੱਬਧ ਰਹਿਣ।

ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਉਪਰੋਕਤ ਵਿਸ਼ੇ ਸਬੰਧੀ ਇਹ ਕਹਿਣ ਦੀ ਹਦਾਇਤ ਹੋਈ ਹੈ ਕਿ ਪ੍ਰਸਾਸ਼ਨ ਨਾਲ ਸਬੰਧਤ ਕਈ ਕੰਮ ਤੁਰੰਤ ਕੀਤੇ ਜਾਣੇ ਹੁੰਦੇ ਹਨ, ਜਿਸ ਕਾਰਨ ਇਨ੍ਹਾਂ ਕੰਮਾਂ ਨਾਲ ਸਬੰਧਤ ਅਫ਼ਸਰਾਂ ਦੀ ਉਪਲੱਬਧਤਾ ਜ਼ਰੂਰੀ ਹੋ ਜਾਂਦੀ ਹੈ।

ਕਈ ਵਾਰ ਵੇਖਣ ਵਿੱਚ ਆਇਆ ਹੈ ਕਿ ਕੁੱਝ ਅਫ਼ਸਰ ਦਫ਼ਤਰੀ ਸਮੇਂ ਤੋਂ ਬਾਅਦ ਮੋਬਾਈਲ ਉੱਤੇ ਉਪਲੱਬਧ ਨਹੀਂ ਹੁੰਦੇ, ਕਿਉਂਕਿ ਜਾਂ ਤਾਂ ਉਨ੍ਹਾਂ ਦਾ ਮੋਬਾਈਲ ਬੰਦ ਹੁੰਦਾ ਹੈ ਜਾਂ ਨੈੱਟਵਰਕ ਕਵਰੇਜ ਖੇਤਰ ਤੋਂ ਬਾਹਰ ਹੁੰਦਾ ਹੈ ਜਾ ਡਾਈਵਰਜਨ, ਫਲਾਈਟ ਮੋਡ ਉੱਤੇ ਲਗਾਇਆ ਹੁੰਦਾ ਹੈ।

ਅਜਿਹੀ ਸਥਿਤੀ ਵਿੱਚ ਜ਼ਰੂਰੀ ਪ੍ਰਸਾਸ਼ਨਿਕ ਕੰਮਾਂ ਨੂੰ ਨੇਪਰੇ ਚਾੜ੍ਹਨ ਅਤੇ ਆਮ ਜਨਤਾ ਨੂੰ ਸੇਵਾਵਾਂ ਅਤੇ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਅੜਚਨ ਆਉਂਦੀ ਹੈ।

ਆਪ (ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰ ਅਤੇ ਸਕੱਤਰ ਪੰਜਾਬ) ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਆਪ ਦੇ ਵਿਭਾਗ ਦੇ ਸਾਰੇ ਅਧਿਕਾਰੀਆਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ, ਜ਼ਰੂਰੀ ਦਫ਼ਤਰੀ ਪ੍ਰਸਾਸ਼ਨਿਕ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਹਿੱਤ, ਮੋਬਾਈਲ ਰਾਹੀਂ ਉਪਲੱਬਧ ਰਹਿਣ ਤਾਂ ਕਿ ਇਨ੍ਹਾਂ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜਾਇਆ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement