Sangrur News : ਜਹਿਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਸਿੰਘ ਚੀਮਾ

By : BALJINDERK

Published : Apr 27, 2025, 7:03 pm IST
Updated : Apr 27, 2025, 7:03 pm IST
SHARE ARTICLE
ਜਹਿਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਸਿੰਘ ਚੀਮਾ
ਜਹਿਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਸਿੰਘ ਚੀਮਾ

Sangrur News : 2,240 ਲੀਟਰ ਨਜ਼ਾਇਜ਼ ਈ.ਐਨ.ਏ ਕੀਤੀ ਜ਼ਬਤ 

Sangrur News in Punjabi : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਇੱਕ ਮਹੱਤਵਪੂਰਨ ਸਫਲਤਾ ਦਾ ਐਲਾਨ ਕਦਦਿਆਂ ਦੱਸਿਆ ਕਿ 2,240 ਲੀਟਰ ਨਜ਼ਾਇਜ਼ ਚੋਰੀ ਕੀਤੀ ਗਈ ਐਕਸਟਰਾ ਨਿਊਟਰਲ ਅਲਕੋਹਲ (ਈਐਨਏ) ਜ਼ਬਤ ਕੀਤੀ ਗਈ ਹੈ। ਜਿਸ ਨਾਲ ਨਕਲੀ ਸ਼ਰਾਬ ਕਾਰਨ ਵਾਪਰਨ ਵਾਲੇ ਕਿਸੇ ਵੱਡੀ ਦੁਰਘਟਨਾ ਦੀ ਸੰਭਾਵਨਾ ਨੂੰ ਟਾਲਣ ਵਿੱਚ ਸਫਲਤਾ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ 4,745 ਐਨ.ਡੀ.ਪੀ.ਐਸ ਕੇਸ ਦਰਜ ਕਰਨ, 7,536 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ 71 ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦੇਣ ਵਿੱਚ ਸਫ਼ਲਤਾ ਹਾਸਿਲ ਹੋਈ ਹੈ।

1

ਸੰਗਰੂਰ ਵਿਖੇ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ 'ਯੁੱਧ ਨਸ਼ਿਆਂ ਵਿਰੁੱਧ' ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਆਬਕਾਰੀ ਵਿਭਾਗ ਅਤੇ ਸੰਗਰੂਰ ਪੁਲਿਸ ਦੀ ਇੱਕ ਸਾਂਝੀ ਟੀਮ ਨੇ ਸੰਗਰੂਰ-ਦਿੜ੍ਹਬਾ ਹਾਈਵੇਅ 'ਤੇ ਲਗਭਗ 200 ਲੀਟਰ ਗੈਰ-ਕਾਨੂੰਨੀ ਈਥਾਨੌਲ ਲਿਜਾ ਰਹੇ ਇੱਕ ਵਾਹਨ ਨੂੰ ਰੋਕਿਆ ਅਤੇ ਡਰਾਈਵਰ, ਜਿਸਦੀ ਪਛਾਣ ਸ਼ਾਨ ਮੁਹੰਮਦ ਵਜੋਂ ਹੋਈ ਹੈ, ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ।

ਵਿੱਤ ਮੰਤਰੀ ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਇੱਕ ਗੁਪਤ ਸਟੋਰ ਦਾ ਪਤਾ ਲੱਗਿਆ, ਜਿਸ ਦੇ ਨਤੀਜੇ ਵਜੋਂ 34 ਡਰੰਮ ਬਰਾਮਦ ਹੋਏ ਜਿਸ ਵਿੱਚ 60 ਲੀਟਰ ਹਰੇਕ ਅਨੁਸਾਰ ਕੁੱਲ 2,040 ਲੀਟਰ ਈ.ਐਨ.ਏ ਸੀ ਅਤੇ ਇੱਕ ਹੋਰ ਵਿਅਕਤੀ ਅਰਮਾਨ ਮੁਹੰਮਦ ਨੂੰ ਵੀ ਛਾਪੇਮਾਰੀ ਦੌਰਾਨ ਹਿਰਾਸਤ ਵਿੱਚ ਲੈ ਲਿਆ ਗਿਆ।

 ਜ਼ਬਤ ਕੀਤੇ ਗਏ ਈ.ਐਨ.ਏ ਦੀ ਗੰਭੀਰਤਾ 'ਤੇ ਜ਼ੋਰ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਕਾਰਵਾਈ ਨੇ ਜ਼ਹਰੀਲੀ ਸ਼ਰਾਬ ਕਰਕੇ ਵਾਪਰ ਸਕਣ ਵਾਲੀ ਕਿਸੇ ਵੱਡੀ ਦੁਰਘਟਨਾ ਨੂੰ ਸਫਲਤਾਪੂਰਵਕ ਰੋਕਿਆ ਹੈ, ਕਿਉਂਕਿ ਇਸ ਈ.ਐਨ.ਏ ਦੀ ਵਰਤੋਂ ਲਗਭਗ 10,000 ਬੋਤਲਾਂ ਨਾਜਾਇਜ਼ ਸ਼ਰਾਬ ਬਣਾਉਣ ਲਈ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਰੈਕੇਟ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਜਾਂਚ ਜਾਰੀ ਹੈ, ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਪ੍ਰਗਤੀ ਦੇ ਵੇਰਵੇ ਦਿੰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਹੁਣ ਤੱਕ 4,745 ਐਨ.ਡੀ.ਪੀ.ਐਸ ਮਾਮਲੇ ਦਰਜ ਕੀਤੇ ਗਏ ਹਨ, 7,536 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਅਤੇ 71 ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ, ਜਿਸ ਵਿੱਚ 301 ਕਿਲੋਗ੍ਰਾਮ ਹੈਰੋਇਨ, 9,969 ਕਿਲੋਗ੍ਰਾਮ ਚੂਰਾ ਪੋਸਤ, 154 ਕਿਲੋਗ੍ਰਾਮ ਅਫੀਮ, 96 ਕਿਲੋਗ੍ਰਾਮ ਗਾਂਜਾ ਅਤੇ 21,84,276 ਪਾਬੰਦੀਸ਼ੁਦਾ ਦਵਾਈਆਂ ਦੀਆਂ ਗੋਲੀਆਂ ਜਾਂ ਕੈਪਸੂਲ ਸ਼ਾਮਲ ਹਨ।

ਵਿੱਤ ਮੰਤਰੀ ਨੇ ਸੂਬੇ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਸੂਬੇ ਦੇ ਆਬਕਾਰੀ ਅਤੇ ਪੁਲਿਸ ਵਿਭਾਗਾਂ ਵਿਚਕਾਰ ਤਾਲਮੇਲ ਵਾਲੇ ਯਤਨਾਂ ਦੀ ਸਫਲਤਾ 'ਤੇ ਚਾਨਣਾ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ, ਸੂਬੇ ਵਿੱਚ ਸ਼ਰਾਬ ਦੀ ਤਸਕਰੀ ਕਰਨ ਵਾਲੇ ਵਿਅਕਤੀਆਂ ਵਿਰੁੱਧ 4 ਐਫ.ਆਈ.ਆਰ ਮੁਹਾਲੀ ਵਿੱਚ ਦਰਜ ਕੀਤੀਆਂ ਗਈਆਂ ਹਨ ਅਤੇ ਪੁਲਿਸ ਸਟੇਸ਼ਨ ਛਾਜਲੀ ਵਿਖੇ ਨਜਾਇਜ਼ ਸ਼ਰਾਬ ਸਬੰਧੀ ਇੱਕ ਹੋਰ ਐਫ.ਆਈ.ਆਰ ਦਰਜ ਕੀਤੀ ਗਈ ਹੈ।

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸਫਲਤਾ ਦਾ ਸਿਹਰਾ ਲੋਕਾਂ ਦੇ ਸਮਰਥਨ ਨੂੰ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੇ ਵਪਾਰ ਵਿਰੁੱਧ ਜੰਗ ਵਿੱਚ ਪੰਜਾਬ ਦੇ ਨਾਗਰਿਕਾਂ ਦੇ ਸਹਿਯੋਗ ਅਤੇ ਸਹਾਇਤਾ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਬਕਾਰੀ ਅਤੇ ਪੁਲਿਸ ਵਿਭਾਗ ਪੰਜਾਬ ਦੇ ਲੋਕਾਂ ਲਈ ਇੱਕ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰਦੇ ਰਹਿਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਈਟੀਓ ਸਰੂਪਿੰਦਰ ਸਿੰਘ ਸੰਧੂ ਅਤੇ ਡੀਐਸਪੀ ਰੁਪਿੰਦਰ ਕੌਰ ਬਾਜਵਾ ਵੀ ਮੌਜੂਦ ਸਨ।

(For more news apart from possibility major tragedy poisoned alcohol was averted : Harpal Singh Cheema News in Punjabi, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement