ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ
Published : Apr 27, 2025, 7:00 pm IST
Updated : Apr 27, 2025, 7:00 pm IST
SHARE ARTICLE
Punjab appeals to the Government of India to issue commemorative coins to honour freedom fighters
Punjab appeals to the Government of India to issue commemorative coins to honour freedom fighters

ਪੰਜਾਬ ਸਰਕਾਰ ਨੇ ਪੰਜਾਬ ਦੇ ਸ਼ਹੀਦਾਂ ਨੂੰ ਰਾਸ਼ਟਰੀ ਮਾਨਤਾ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ: ਮੋਹਿੰਦਰ ਭਗਤ

 ਚੰਡੀਗੜ੍ਹ: ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਪੰਜਾਬ ਦੇ ਬਹਾਦਰ ਸਪੁੱਤਰਾਂ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਕੁਰਬਾਨੀਆਂ ਦਿੱਤੀਆਂ, ਦੇ ਸਨਮਾਨ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ ਕੀਤੀ ਹੈ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਿਖਿਆ ਇਹ ਪੱਤਰ ਦੇਸ਼ ਦੀ ਆਜ਼ਾਦੀ ਦੇ ਸ਼ੰਘਰਸ਼ ਵਿੱਚ ਪੰਜਾਬ ਦੇ ਅਥਾਹ ਯੋਗਦਾਨ ਨੂੰ ਉਜਾਗਰ ਕਰਦਾ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਲਾਲਾ ਲਾਜਪਤ ਰਾਏ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਾਂ ਭਾਰਤੀ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਉੱਕਰੇ ਹੋਏ ਹਨ।

ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਸ਼ਹੀਦਾਂ ਦੇ ਖੂਨ ਨਾਲ ਰੰਗੀ ਹੋਈ ਹੈ ਅਤੇ ਉਨ੍ਹਾਂ ਦੀ ਯਾਦ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨਾ ਨਾ ਸਿਰਫ਼ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸਨਮਾਨ ਹੋਵੇਗਾ ਸਗੋਂ ਨੌਜਵਾਨ ਪੀੜ੍ਹੀਆਂ ਲਈ ਇੱਕ ਸਥਾਈ ਵਿਦਿਅਕ ਵਿਰਾਸਤ ਵਜੋਂ ਵੀ ਕੰਮ ਕਰੇਗਾ।

ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਸਿੱਕੇ ਭਾਰਤ ਦੀ ਮੁਦਰਾ ਵਿਰਾਸਤ ਵਿੱਚ ਅਹਿਮ ਯੋਗਦਾਨ ਪਾਉਣਗੇ ਅਤੇ ਇਹ ਸਿੱਕੇ ਸੁਤੰਰਤਤਾ ਦਿਵਸ ਜਾਂ ਗਣਤੰਤਰ ਦਿਵਸ ਵਰਗੇ ਰਾਸ਼ਟਰੀ ਮੌਕਿਆਂ 'ਤੇ ਜਾਰੀ ਕੀਤੇ ਜਾ ਸਕਦੇ ਹਨ ਜੋ ਦੇਸ਼ ਦੇ ਡੂੰਘੇ ਸਤਿਕਾਰ ਅਤੇ ਸ਼ੁਕਰਗੁਜ਼ਾਰੀ ਦਾ ਪ੍ਰਤੀਕ ਹਨ।

ਸ੍ਰੀ ਭਗਤ ਨੇ ਆਸ ਪ੍ਰਗਟਾਈ ਕਿ ਭਾਰਤ ਸਰਕਾਰ ਇਸ ਅਪੀਲ ਦਾ ਸਕਾਰਾਤਮਕ ਜਵਾਬ ਦੇਵੇਗੀ ਅਤੇ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੀ ਯਾਦ ਨੂੰ ਰਾਸ਼ਟਰੀ ਮਾਨਤਾ ਦੇ ਇਸ ਪ੍ਰਤੀਕਾਤਮਕ ਸੰਕੇਤ ਨਾਲ ਸਨਮਾਨਿਤ ਕਰੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement