ਅਗਨੀ ਕਾਂਡ ਦੇ ਪੀੜਤਾਂ ਦੀ ਮਦਦ ਲਈ ਨੂਰਪੁਰ ਬੇਦੀ ਪੁੱਜੀ 'ਖ਼ਾਲਸਾ ਏਡ' ਦੀ ਟੀਮ
Published : May 27, 2018, 10:47 am IST
Updated : May 27, 2018, 10:47 am IST
SHARE ARTICLE
Khalsa aid team
Khalsa aid team

ਖ਼ਾਲਸਾ ਏਡ ਵਲੋਂ ਲੋੜਵੰਦ ਲੋਕਾਂ ਦੀ ਮਦਦ ਕੀਤੇ ਜਾਣ ਦੀਆਂ ਖ਼ਬਰਾਂ ਅਕਸਰ ਹੀ ਸੁਣਨ ਨੂੰ ਮਿਲਦੀਆਂ ਹਨ ਜੋ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਵਿਚ ...

ਨੂਰਪੁਰ ਬੇਦੀ : ਖ਼ਾਲਸਾ ਏਡ ਵਲੋਂ ਲੋੜਵੰਦ ਲੋਕਾਂ ਦੀ ਮਦਦ ਕੀਤੇ ਜਾਣ ਦੀਆਂ ਖ਼ਬਰਾਂ ਅਕਸਰ ਹੀ ਸੁਣਨ ਨੂੰ ਮਿਲਦੀਆਂ ਹਨ ਜੋ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਵਿਚ ਜਾ ਕੇ ਪੀੜਤ ਲੋਕਾਂ ਦੀ ਮਦਦ ਕਰਦੀ ਹੈ। ਹੁਣ ਖ਼ਾਲਸਾ ਏਡ ਦੀ ਟੀਮ ਪੰਜਾਬ ਦੇ ਨੂਰਪੁਰ ਬੇਦੀ ਪੁੱਜੀ ਹੈ, ਜਿੱਥੇ ਕੁੱਝ ਦਿਨ ਪਹਿਲਾਂ ਗਰੀਬ ਲੋਕਾਂ ਦੀਆਂ 350 ਤੋਂ ਜ਼ਿਆਦਾ ਝੁੱਗੀਆਂ ਭਿਆਨਕ ਅੱਗ ਨਾਲ ਸੜ ਕੇ ਸੁਆਹ ਹੋ ਗਈਆਂ ਸਨ। ਇਨ੍ਹਾਂ ਲੋਕਾਂ ਕੋਲ ਘਰੇਲੂ ਜ਼ਰੂਰਤ ਦਾ ਸਮਾਨ ਵੀ ਨਹੀਂ ਬਚਿਆ ਸੀ, ਇਹ ਬੇਘਰ ਹੋ ਗਏ ਸਨ। 

Khalsa aid teamKhalsa aid team

ਦੇਸ਼ਾਂ-ਵਿਦੇਸ਼ਾਂ ਵਿਚ ਕੁਦਰਤੀ ਆਫ਼ਤਾਂ ਸਮੇਤ ਹੋਰ ਪੀੜਤਾਂ ਦੀ ਮਦਦ ਕਰਨ ਵਾਲੀ ਸਿੱਖ ਸੰਸਥਾ ਖ਼ਾਲਸਾ ਏਡ ਨੂੰ ਜਦੋਂ ਇਸ ਬਾਰੇ ਪਤਾ ਚੱਲਿਆ ਤਾਂ ਉਸ ਨੇ ਇਨ੍ਹਾਂ ਪੀੜਤ ਲੋਕਾਂ ਦਾ ਦੁੱਖ ਵੰਡਾਉਂਦਿਆਂ ਉਨ੍ਹਾਂ ਨੂੰ ਰੋਜ਼ਾਨਾ ਜ਼ਰੂਰਤ ਦਾ ਸਮਾਨ ਮੁਹੱਈਆ ਕਰਵਾਇਆ। ਹਰ ਘਰ ਨੂੰ ਇਕ ਤਰਪਾਲ, ਵਾਟਰ ਕੂਲਰ ਅਤੇ ਹੋਰ ਖਾਣ ਪੀਣ ਦਾ ਸਮਾਨ ਮੁਹੱਈਆ ਕਰਵਾਇਆ ਗਿਆ।

Khalsa aid team reached Noorpur Bedi Khalsa aid team reached Noorpur Bedi

ਖ਼ਾਲਸਾ ਏਡ ਮੈਂਬਰ ਦੇ ਮੈਂਬਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਖ਼ਾਲਸਾ ਏਡ ਦੀ ਟੀਮ ਨੇ ਪੀੜਤ ਲੋਕਾਂ ਨੂੰ ਘਰੇਲੂ ਜ਼ਰੂਰਤ ਦਾ ਸਮਾਨ ਮੁਹੱਈਆ ਕਰਵਾਇਆ ਹੈ ਤਾਂ ਜੋ ਇਨ੍ਹਾਂ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖ਼ਾਲਸਾ ਏਡ ਵਿਸ਼ਵ ਭਰ ਦੇ ਦੇਸ਼ਾਂ ਵਿਚ ਜਾ ਕੇ ਲੋੜਵੰਦ ਲੋਕਾਂ ਦੀ ਮਦਦ ਕਰਦੀ ਹੈ। ਖ਼ਾਲਸਾ ਏਡ ਨੇ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਜੋ ਖ਼ਾਲਸਾ ਏਡ ਨੂੰ ਅਪਣਾ ਸਮਰਥਨ ਦਿੰਦੇ ਹਨ। 

Khalsa aid team reached Noorpur BediKhalsa aid team reached Noorpur Bedi

ਦਸ ਦਈਏ ਕਿ 'ਖ਼ਾਲਸਾ ਏਡ' ਬਿਨਾਂ ਪੱਖਪਾਤ ਦੇ ਵਿਸ਼ਵ ਭਰ ਵਿਚ ਪੀੜਤ ਲੋਕਾਂ ਨੂੰ ਸਹਾਇਤਾ ਮੁਹੱਈਆ ਕਰਵਾਉਂਦੀ ਹੈ। ਖ਼ਾਲਸਾ ਏਡ ਇਸ ਤੋਂ ਪਹਿਲਾਂ ਰੋਹਿੰਗਿਆ ਮੁਸਲਮਾਨਾਂ ਦੇ ਨਾਲ-ਨਾਲ ਸੀਰੀਆ ਜੰਗ ਦੇ ਪੀੜਤਾਂ ਲਈ ਵੀ ਸਹਾਇਤਾ ਮੁਹੱਈਆ ਕਰਵਾ ਚੁੱਕੀ ਹੈ। ਹੈਤੀ ਵਿਚਲੇ ਭੂਚਾਲ ਪੀੜਤਾਂ, ਨੇਪਾਲ ਭੂਚਾਲ ਪੀੜਤਾਂ ਨੂੰ ਵੀ ਖ਼ਾਲਸਾ ਏਡ ਵਲੋਂ ਸਹਾਇਤਾ ਮੁਹੱਈਆ ਕਰਵਾਈ ਗਈ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement