
ਲੋਕਾਂ ਵੱਲੋਂ ਕੈਡਲ ਮਾਰਚ ਵੀ ਕੱਢਿਆ ਗਿਆ
ਧੂਰੀ: ਬੀਤੇ ਦਿਨ ਧੂਰੀ ਤੋਂ ਇਕ ਇਨਸਾਨੀਅਤ ਨੂੰ ਸ਼ਰਮਸ਼ਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਸੀ, ਜਿਥੇ ਨਿੱਜੀ ਸਕੂਲ ‘ਚ ਪੜ੍ਹਨ ਵਾਲੀ ਇਕ ਚਾਰ ਸਾਲਾ ਬੱਚੀ ਦੇ ਨਾਲ ਸਕੂਲ ਦੇ ਇਕ ਬੱਸ ਕੰਡਕਟਰ ਵਲੋਂ ਜਬਰ-ਜਨਾਹ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸ਼ਹਿਰ ‘ਚ ਮਾਹੌਲ ਤਣਾਅਪੂਰਨ ਹੋ ਗਿਆ ਤੇ ਲਗਾਤਾਰ ਲੋਕਾਂ ਵੱਲੋਂ ਦੋਸ਼ੀ ਨੂੰ ਫਾਂਸੀ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਇਸ ਘਟਨਾ ਨੂੰ ਲੈ ਕੇ ਭਲੇ ਹੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਸਕੂਲ ਪ੍ਰੰਬਧਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਪਰ ਲੋਕਾਂ ‘ਚ ਇਸ ਘਟਨਾ ਨੂੰ ਲੈ ਕੇ ਰੋਸ ਹੈ ਅਤੇ ਬੀਤੀ ਰਾਤ ਸ਼ਹਿਰ ਦੇ ਲੋਕਾਂ ਵੱਲੋਂ ਬੱਚਿਆਂ ਸਮੇਤ ਕੈਂਡਲ ਮਾਰਚ ਕੱਢਿਆ ਗਿਆ। ਲੋਕਾਂ ਵਲੋਂ ਇਸ ਬੱਚੀ ਦੇ ਹੱਕ ‘ਚ ਆਵਾਜ਼ ਬੁੰਲਦ ਕਰਦੇ ਹੋਏ ਇਨਸਾਫ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੇ ਕਈ ਕੇਸ ਹਨ ਜਿਹਨਾਂ ਵਿਚ 10 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਇਹ ਸ਼ਰਮਸ਼ਾਰ ਘਟਨਾ ਕੀਤੀ ਗਈ ਹੈ। ਪੰਜਾਬ ਵਿਚ ਅਜਿਹੀਆਂ ਘਟਨਾਵਾਂ ਸਭ ਤੋਂ ਜ਼ਿਆਦਾ ਵਾਪਰਦੀਆਂ ਹਨ।