ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਕੱਲ
Published : May 27, 2019, 11:58 am IST
Updated : May 27, 2019, 11:58 am IST
SHARE ARTICLE
Shiromani Akali Dal
Shiromani Akali Dal

ਕੋਰ ਕਮੇਟੀ ਦੇ ਮੈਬਰਾਂ ਤੋਂ ਇਲਾਵਾ ਪਾਰਟੀ ਵੱਲੋਂ ਪਾਰਲੀਮੈਂਟ ਚੋਣਾਂ ਲੜਨ ਵਾਲੇ ਸਾਰੇ 10 ਉਮੀਦਵਾਰਾਂ ਨੂੰ ਵੀ ਵਿਸ਼ੇਸ਼ ਤੌਰ ਤੇ ਬੁਲਾਇਆ ਜਾਵੇਗਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਕੱਲ ਚੰਡੀਗੜ੍ਹ ਵਿਖੇ ਤੈਅ ਹੈ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਕੱਲ ਮਿਤੀ 28 ਮਈ, 2019 ਨੂੰ ਬਾਅਦ ਦੁਪਿਹਰ 2 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਚ ਹੋਵੇਗੀ ਅਤੇ ਇਸ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ।

Dr. Daljit Singh CheemaDr. Daljit Singh Cheema

ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿਚ ਹਾਲ ਹੀ ਵਿਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਭਵਿੱਖ ਵਿਚ ਪਾਰਟੀ ਦੀ ਜਥੇਬੰਦੀ ਨੂੰ ਮਜਬੂਤ ਕਰਨ ਵਾਸਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿਚ ਕੋਰ ਕਮੇਟੀ ਦੇ ਮੈਬਰਾਂ ਤੋਂ ਇਲਾਵਾ ਪਾਰਟੀ ਵੱਲੋਂ ਪਾਰਲੀਮੈਂਟ ਚੋਣਾਂ ਲੜਨ ਵਾਲੇ ਸਾਰੇ 10 ਉਮੀਦਵਾਰਾਂ ਨੂੰ ਵੀ ਵਿਸ਼ੇਸ਼ ਤੌਰ ਤੇ ਬੁਲਾਇਆ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement