
ਮੰਤਰੀ ਮੰਡਲ ਵੱਲੋਂ ਕੋਵਿਡ-19 ਦਰਮਿਆਨ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਖੁਰਾਕ ਮੰਤਰੀ ਅਤੇ ਵਿਭਾਗ ਦੀ ਸ਼ਲਾਘਾ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੌਕਡਾਊਨ ਨਾਲ ਸਬੰਧਤ ਅਗਲਾ ਕਦਮ ਚੁੱਕਣ ਦਾ ਫੈਸਲਾ 30 ਮਈ ਨੂੰ ਲਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਕੋਵਿਡ ਦੀ ਸਥਿਤੀ ਬਾਰੇ 30 ਮਈ ਨੂੰ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲੈਣਗੇ ਅਤੇ ਲੌਕਡਾਊਨ ਹਟਾਉਣ ਜਾਂ ਅੱਗੇ ਵਧਾਉਣ ਬਾਰੇ ਸਰਕਾਰ ਦੇ ਫੈਸਲੇ ਦਾ ਐਲਾਨ ਕਰਨਗੇ।
Captain Amarinder singh
ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਹ ਪ੍ਰਗਟਾਵਾ ਕਰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਮੌਜੂਦਾ ਲੌਕਡਾਊਨ ਮੁੱਕਣ ਤੋਂ ਕੁੱਝ ਦਿਨ ਪਹਿਲਾਂ ਜ਼ਮੀਨੀ ਸਥਿਤੀ ਦਾ ਪਤਾ ਲਾਉਣ ਤੋਂ ਬਾਅਦ ਅਗਲਾ ਕਦਮ ਚੁੱਕਣਾ ਚਾਹੀਦਾ ਹੈ। ਲੌਕਡਾਊਨ ਵਿੱਚ ਬਿਨਾਂ ਢਿੱਲ ਜਾਂ ਢਿੱਲ ਨਾਲ ਵਾਧਾ ਕਰਨ ਦਾ ਫੈਸਲਾ ਜਾਇਜ਼ਾ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।
Photo
ਇਸੇ ਦੌਰਾਨ ਮੰਤਰੀ ਮੰਡਲ ਨੇ ਹਾੜ੍ਹੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਖਾਸ ਕਰਕੇ ਕੋਵਿਡ-19 ਦੇ ਔਖੇ ਸਮੇਂ ਅਤੇ ਲੌਕਡਾਊਨ ਮੌਕੇ ਕਣਕ ਦੀ ਨਿਰਵਘਿਨ ਖਰੀਦ ਨੂੰ ਯਕੀਨੀ ਬਣਾਉਣ ਲਈ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਵਧਾਈ ਦਿੱਤੀ।
Bharat Bhushan Ashu
ਮੰਤਰੀ ਮੰਡਲ ਨੇ ਸੂਬੇ ਦੀਆਂ ਲਗਪਗ 4000 ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਵਿਆਪਕ ਕਾਰਜ ਨੂੰ ਸਫਲਤਾਪੂਰਵਕ ਸਿਰੇ ਚਾੜ੍ਹਨ ਲਈ ਵਿਸ਼ੇਸ਼ ਤੌਰ 'ਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਸ਼ਲਾਘਾ ਕੀਤੀ ਕਿਉਂ ਜੋ ਮੰਡੀਆਂ ਵਿੱਚ ਸਾਰੇ ਭਾਈਵਾਲਾਂ ਦੀ ਸੁਰੱਖਿਆ ਲਈ ਸਮਾਜਿਕ ਦੂਰੀ ਸਮੇਤ ਸਿਹਤ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਗਿਆ।
Captain Amrinder Singh
ਇਸ ਔਖੇ ਸਮੇਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਨੇ ਡੇਢ ਮਹੀਨੇ ਦੇ ਰਿਕਾਰਡ ਸਮੇਂ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧਾਂ ਕਰਨ ਵਾਸਤੇ ਦਿਨ-ਰਾਤ ਇਕ ਕੀਤਾ।
Photo
ਮੰਡੀਆਂ ਵਿੱਚ ਭੀੜ-ਭੜੱਕਾ ਰੋਕਣ ਲਈ ਮੰਡੀ ਬੋਰਡ ਵੱਲੋਂ ਪੜਾਅਵਾਰ ਕਣਕ ਲਿਆਉਣ ਲਈ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ 17.34 ਲੱਖ ਪਾਸ ਜਾਰੀ ਕੀਤੇ ਗਏ। 26 ਮਈ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 126.80 ਲੱਖ ਮੀਟਰਕ ਟਨ ਕਣਕ ਖਰੀਦੀ ਗਈ ਜਿਸ ਵਿੱਚੋਂ 123.64 ਲੱਖ ਮੀਟਰਕ ਟਨ ਕਣਕ ਮੰਡੀਆਂ ਵਿੱਚੋਂ ਚੁੱਕੀ ਗਈ ਅਤੇ ਕਿਸਾਨਾਂ ਨੂੰ ਹੁਣ ਤੱਕ 21004.68 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ।