1984 ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸਹਿਰਾਵਤ ਦੀ ਜ਼ਮਾਨਤ ਅਰਜ਼ੀ ਬਾਰੇ ਸੁਣਵਾਈ 1 ਜੂਨ ਨੂੰ
Published : May 27, 2020, 4:36 am IST
Updated : May 27, 2020, 4:36 am IST
SHARE ARTICLE
File Photo
File Photo

ਕੌਮੀ ਰਾਜਧਾਨੀ ਦਿੱਲੀ ਵਿਖੇ ਹੋਏ ਨਵੰਬਰ 1984 ਦੌਰਾਨ ਸਿੱਖ ਕਤਲੇਆਮ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ

ਨਵੀਂ ਦਿੱਲੀ, 26 ਮਈ (ਸੁਖਰਾਜ ਸਿੰਘ) : ਕੌਮੀ ਰਾਜਧਾਨੀ ਦਿੱਲੀ ਵਿਖੇ ਹੋਏ ਨਵੰਬਰ 1984 ਦੌਰਾਨ ਸਿੱਖ ਕਤਲੇਆਮ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਨਰੇਸ਼ ਸਹਿਰਾਵਤ ਵਲੋਂ ਲਗਾਈ ਗਈ ਮੈਡੀਕਲ ਗਰਾਊਂਡ 'ਤੇ ਜ਼ਮਾਨਤ ਦੀ ਅਪੀਲ ਤੇ ਅੱਜ ਹਾਈ ਕੋਰਟ ਨੇ ਵੀਡੀਉ ਕਾਨਫ਼ਰੰਸਸਿੰਗ ਰਾਹੀਂ ਸੁਣਵਾਈ ਕੀਤੀ।
ਹਾਈ ਕੋਰਟ ਵਿਚ ਅੱਜ ਨਰੇਸ਼ ਦੀ ਮੈਡੀਕਲ ਰਿਪੋਰਟ ਜਮਾ ਕਰਵਾਈ ਗਈ ਹੈ। ਵਕੀਲ ਹਰਪ੍ਰੀਤ ਸਿੰਘ ਨੇ ਦਸਿਆ ਕਿ ਅਜ ਅਦਾਲਤ ਅੰਦਰ ਇਹ ਮਾਮਲਾ ਜੱਜ ਸੰਜੀਵ ਨਰੂਲਾ ਅਤੇ ਜੱਜ ਮਨਮੋਹਨ ਦੇ ਸਾਹਮਣੇ ਵੀਡੀਉ ਕਾਨਫ਼ਰੰਸਿੰਗ ਰਾਹੀਂ ਹੋਇਆ ਸੀ।

File photoFile photo

ਉਨ੍ਹਾਂ ਕਿਹਾ ਕਿ ਇਹ ਉਹ ਕੇਸ ਹੈ ਜਿਸ ਵਿਚ ਪਟਿਆਲਾ ਹਾਊਸ ਅਦਾਲਤ ਨੇ ਨਵੰਬਰ 2018 'ਚ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਅਤੇ ਯਸ਼ਪਾਲ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਦੋਵਾਂ ਨੂੰ 1984 ਵਿਚ ਦਿੱਲੀ ਦੇ ਮਹਿਪਾਲਪੁਰ ਖੇਤਰ ਵਿਚ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਨੂੰ ਮਾਰਨ ਦੇ ਦੋਸ਼ ਹੇਠ ਦੋਸ਼ੀ ਠਹਿਰਾਇਆ ਗਿਆ ਸੀ। ਸੰਗਤ ਸਿੰਘ, ਸੰਤੋਖ ਸਿੰਘ, ਕੁਲਦੀਪ ਸਿੰਘ ਅਤੇ ਤਰਲੋਕ ਸਿੰਘ ਦਾ ਬਾਕੀ ਪਰਵਾਰ ਹੁਣ ਪੰਜਾਬ ਦੇ ਪਿੰਡ ਡਰੋਲੀ ਵਿਚ ਰਹਿ ਰਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 1 ਜੂਨ ਨੂੰ ਹੋਵੇਗੀ।
 
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement