ਗੁਰਦੁਆਰਾ ਸਾਹਿਬ 'ਤੇ ਹਮਲੇ ਦੀ ਜਥੇਦਾਰ ਵਲੋਂ ਨਿਖੇਧੀ
Published : May 27, 2020, 4:39 am IST
Updated : May 27, 2020, 4:39 am IST
SHARE ARTICLE
File Photo
File Photo

ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਥੇਦਾਰ ਨੇ ਡਰਬੀ

ਅੰਮ੍ਰਿਤਸਰ, 26 ਮਈ (ਸੁਖਵਿੰਦਰਜੀਤ ਸਿੰਘ ਬਹੋੜੂ) : ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਥੇਦਾਰ ਨੇ ਡਰਬੀ (ਬਰਤਾਨੀਆ) ਵਿਖੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ 'ਤੇ ਹਮਲਾ ਕਰ ਕੇ ਗੁਰਧਾਮ  ਦੀ ਨਿਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਗੁਰੂ ਘਰ 'ਤੇ ਹਮਲਾ ਕਰਨਾ ਬਹੁਤ ਹੀ ਮੰਦਭਾਗਾ ਹੈ। ਸਿੱਖ ਕਦੇ ਵੀ ਸੇਵਾ ਕਰਨ ਤੋਂ ਪਿੱਛੇ ਨਹੀਂ ਹਟੇ, ਇਸੇ ਗੁਰਦੁਆਰਾ ਸਾਹਿਬ ਤੋਂ ਹਰ ਰੋਜ਼ ਕਰੋਨਾ ਨਾਮਕ ਮਹਾਂਮਾਰੀ ਦੌਰਾਨ ਸੰਗਤਾਂ ਨੂੰ ਲੰਗਰ ਛਕਾਇਆ ਜਾਂਦਾ ਹੈ, ਫਿਰ ਵੀ ਸਿੱਖਾਂ ਨੂੰ ਕਿਉਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਕਾਲ ਪੁਰਖ ਦਾ ਸ਼ੁਕਰ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਜਥੇਦਾਰ ਨੇ ਬਰਤਾਨੀਆ ਦੀ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਸ ਤਰ੍ਹਾਂ ਦੀ ਦੁਖਦਾਈ ਘਟਨਾ ਦੁਬਾਰਾ ਨਾ ਵਾਪਰੇ। ਉਲੰਪੀਅਨ ਹਾਕੀ ਖਿਡਾਰੀ ਸ. ਬਲਬੀਰ ਸਿੰਘ  ਸੀਨੀਅਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ  ਹਾਕੀ ਦੇ ਮਹਾਨ ਖਿਡਾਰੀ ਹੀ ਨਹੀਂ, ਬਲਕਿ ਸਿੱਖ ਹਾਕੀ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਵੀ ਸਨ।

File photoFile photo

ਸਿੱਖੀ ਸਰੂਪ ਵਿਚ ਦਸਤਾਰ ਦੇ ਗੌਰਵ ਨੂੰ ਉਚਾ ਚੁੱਕਣ ਵਾਲੀ ਇਕ ਮਹਾਨ ਸ਼ਖ਼ਸੀਅਤ ਸਨ। ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਦੇਣ ਨੂੰ ਆਉਣ ਵਾਲੀਆਂ ਪੀੜ੍ਹੀਆਂ ਸਦਾ ਯਾਦ ਰਖਣਗੀਆਂ। ਭਾਈ ਵਰਿਆਮ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਮਹਾਨ ਹਸਤੀ ਸਨ, ਜਿਨ੍ਹਾਂ ਅਪਣੀ ਜ਼ਿੰਦਗੀ ਦਾ ਲੰਮਾ ਸਮਾਂ ਸਿੱਖ ਸੰਘਰਸ਼ ਦੌਰਾਨ ਜੇਲ ਵਿਚ ਬਤੀਤ ਕੀਤਾ। ਉਨ੍ਹਾਂ ਦਾ ਅਕਾਲ ਚਲਾਣਾ ਕਰ ਜਾਣਾ, ਸਿੱਖ ਕੌਮ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸਾਡੀ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਵਾਹਿਗੁਰੂ ਜੀ ਉਸ ਵਿਛੜੀ ਰੂਹ ਨੂੰ ਅਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement