ਵਿਧਾਇਕ ਗਿੱਲ ਨੇ ਭੇਜਿਆ ਡੀ.ਐਸ.ਪੀ. ਸੇਖੋਂ ਨੂੰ ਕਾਨੂੰਨੀ ਨੋਟਿਸ
Published : May 27, 2020, 5:14 am IST
Updated : May 27, 2020, 5:14 am IST
SHARE ARTICLE
File Photo
File Photo

ਪਰਚਾ ਦਰਜ ਹੋਣ ਤੋਂ ਬਾਅਦ ਡੀ.ਐਸ.ਜੀ. ਵਿਰੁਧ ਮਾਨਹਾਨੀ ਦਾ ਦਾਅਵਾ ਪਾਉਣ ਦੀ ਤਿਆਰੀ

ਪੱਟੀ, 26 ਮਈ (ਅਜੀਤ ਘਰਿਆਲਾ/ਪ੍ਰਦੀਪ): ਪਹਿਲਾਂ ਤੋਂ ਹੀ ਪੰਜਾਬ ਦੇ ਇਕ ਪ੍ਰਭਾਵਸ਼ਾਲੀ ਮੰਤਰੀ ਨਾਲ ਵਿਵਾਦਾਂ ਵਿਚ ਘਿਰੇ ਮੁਅੱਤਲ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਦੀਆਂ ਮੁਸ਼ਕਿਲਾਂ ਆਉਣ ਵਾਲੇ ਦਿਨਾਂ ਵਿਚ ਵੱਧ ਸਕਦੀਆਂ ਹਨ, ਬੀਤੇ ਦਿਨੀਂ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਸਬੰਧੀ ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਪਰਚਾ ਦਰਜ ਕਰਨ ਤੋਂ ਬਾਅਦ ਵਿਧਾਨ ਸਭਾ ਹਲਕਾ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਅਪਣੇ ਕਾਨੂੰਨੀ ਸਲਾਹਕਾਰ ਐਡਵੋਕੇਟ ਦੀਪਕ ਅਰੋੜਾ ਰਾਹੀਂ ਡੀ.ਐਸ.ਪੀ. ਸੇਖੋਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸੇਖੋਂ ਦੇ ਵਿਰੁਧ ਅਦਾਲਤ ਵਿਚ ਮਾਨਹਾਨੀ ਦਾ ਮੁਕੱਦਮਾ ਵੱਖਰੇ ਤੌਰ ਉਤੇ ਪਾਉਣ ਦੀ ਤਿਆਰੀ ਹੈ।  

File photoFile photo

ਡੀ.ਐਸ.ਪੀ. ਸੇਖੋਂ ਨੂੰ ਭੇਜੇ ਕਾਨੂੰਨੀ ਨੋਟਿਸ ਦੀ ਪੁਸ਼ਟੀ ਕਰਦਿਆਂ ਵਿਧਾਇਕ ਗਿੱਲ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਦੀਪਕ ਅਰੋੜਾ ਨੇ ਦਸਿਆ ਕਿ ਡੀ.ਐਸ.ਪੀ. ਸੇਖਂ ਵਲੋਂ ਸਿੱਖ ਵਿਧਾਇਕ ਗਿੱਲ ਦੀ ਤੁਲਨਾ ਸੂਬਾ ਸਰਹੰਦ ਜਕਰੀਆ ਖ਼ਾਨ ਨਾਲ ਕਰਨਾ ਗ਼ੈਰ-ਕਾਨੂੰਨੀ ਹੈ, ਸੇਖੋਂ ਵਲੋਂ ਫ਼ੇਸਬੁੱਕ ਉੱਪਰ ਕੀਤੀਆਂ ਗ਼ਲਤ ਅਤੇ ਭੱਦੀਆਂ ਟਿੱਪਣੀਆਂ ਵਿਰੁਧ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਮਾਮਲਾ ਦਰਜ ਹੋਇਆ ਹੈ ਅਤੇ ਹੁਣ ਮਾਨਹਾਨੀ ਦਾ ਦਾਅਵਾ ਵੀ ਦਾਇਰ ਕੀਤਾ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement