ਖੰਭੇ 'ਚ ਕਾਰ ਟਕਰਾਉਣ ਕਾਰਨ ਇਕ ਦੀ ਮੌਤ
Published : May 27, 2020, 5:19 am IST
Updated : May 27, 2020, 5:19 am IST
SHARE ARTICLE
File Photo
File Photo

ਬੀਤੀ ਦੇਰ ਰਾਤ ਜਲੰਧਰ ਦੇ ਦਮੋਰੀਆ ਪੁਲ ਦੇ ਹੇਠਾਂ ਤੇਜ਼ ਰਫ਼ਤਾਰ ਸਵਿਫ਼ਟ ਕਾਰ ਦੇ  ਬਿਜਲੀ ਦੇ

ਜਲੰਧਰ, 26 ਮਈ (ਵਰਿੰਦਰ ਸ਼ਰਮਾ/ਲਖਵਿੰਦਰ ਸਿੰਘ ਲੱਕੀ): ਬੀਤੀ ਦੇਰ ਰਾਤ ਜਲੰਧਰ ਦੇ ਦਮੋਰੀਆ ਪੁਲ ਦੇ ਹੇਠਾਂ ਤੇਜ਼ ਰਫ਼ਤਾਰ ਸਵਿਫ਼ਟ ਕਾਰ ਦੇ  ਬਿਜਲੀ ਦੇ ਖੰਭਿਆਂ ਨਾਲ ਟਕਰਾਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਹੋਰ ਨੂੰ ਗੰਭੀਰ ਹਾਲਤ ਕਾਰਨ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਜਿਸ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਸਮਾਜ ਸੇਵਕ ਅਤੇ ਭਾਜਪਾ ਨੇਤਾ ਮਨੀਸ਼ ਰਾਣਾ ਨੇ ਕਿਹਾ ਕਿ ਉਸ ਦਾ ਘਰ ਘਟਨਾ ਵਾਲੀ ਥਾਂ ਦੇ ਬਿਲਕੁਲ ਸਾਹਮਣੇ ਹੈ, ਜਦੋਂ ਉਹ ਖਾਣਾ ਖਾ ਰਹੇ ਸਨ ਤਾਂ ਬਾਹਰੋਂ ਇਕ ਜ਼ਬਰਦਸਤ ਹਾਦਸਾ ਵਾਪਰਿਆ ਅਤੇ ਤੁਰਤ ਉਸ ਨੇ ਬਾਹਰ ਆ ਕੇ ਦੇਖਿਆ।
  ਸਵਿਫ਼ਟ ਕਾਰ ਖੰਭੇ ਨਾਲ ਟਕਰਾ ਗਈ ਸੀ, ਜਿਸ ਵਿਚ ਦੋ ਨੌਜਵਾਨ ਕਾਰ ਦੇ ਅੰਦਰ ਫਸੇ ਹੋਏ ਸਨ। ਲੋਕਾਂ ਦੀ ਮਦਦ ਨਾਲ ਉਨ੍ਹਾਂ ਨੇ ਦੋ ਜ਼ਖ਼ਮੀ ਨੌਜਵਾਨਾਂ ਨੂੰ ਅੱਧੇ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਹਸਪਤਾਲ ਪਹੁੰਚਾਇਆ, ਪਰ ਜਤਿੰਦਰਜੀਤ ਸਿੰਘ ਜ਼ਖ਼ਮਾਂ ਦੀ ਤਾਪ ਦੀ ਨਾ ਸਹਿਣ ਕਰ ਸਕਿਆ ਅਤੇ ਦੇਰ ਰਾਤ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ ਜਤਿੰਦਰ ਜੀਤ ਸਿੰਘ ਉਰਫ਼ ਦਾਰਾ ਨਿਵਾਸੀ ਅਮਨ ਨਗਰ ਵਜੋਂ ਹੋਈ ਹੈ, ਜਤਿੰਦਰ ਜੀਤ ਸਿੰਘ ਦਾ ਇਕ ਬੇਟਾ ਹੈ ਅਤੇ ਉਹ ਟਰਾਂਸਪੋਰਟ ਵਿਚ ਕੰਮ ਕਰਦਾ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement