ਸਰਕਾਰ ਵਲੋਂ ਸੂਬੇ ਵਿਚ ਦਾਖ਼ਲ ਹੋਣ ਵਾਲੇ ਯਾਤਰੀਆਂ ਲਈ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ: ਬਲਬੀਰ ਸਿੰਘ ਸਿੱਧੂ
Published : May 27, 2020, 7:44 am IST
Updated : May 27, 2020, 7:47 am IST
SHARE ARTICLE
File
File

ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਮੁਕੰਮਲ ਵੇਰਵੇ ਤਿਆਰ

ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਵਿਚ ਦਾਖ਼ਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ 'ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਐਲਾਨ ਤੋਂ ਬਾਅਦ ਸਿਹਤ ਵਿਭਾਗ ਵਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ਵਾਲੇ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਸਿਹਤ ਪ੍ਰੋਟੋਕੋਲ ਅਤੇ ਪ੍ਰਕਿਰਿਆ ਸਬੰਧੀ ਇਕ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

Balbir Singh SidhuBalbir Singh Sidhu

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਕੋਵਿਡ-19 ਤੋਂ ਪੈਦਾ ਹੋਈ ਸਥਿਤੀ ਕਰ ਕੇ ਭਾਰਤ ਸਰਕਾਰ ਵਲੋਂ ਸਮੇਂ ਸਮੇਂ 'ਤੇ ਸੋਧੇ ਹੋਏੇ ਪ੍ਰੋਟੋਕੋਲ ਅਤੇ ਐਡਵਾਈਜ਼ਰੀਜ਼ ਜਾਰੀ ਕੀਤੀਆਂ ਜਾ ਰਹੀਆਂ ਹਨ ਜੋ

Balbir Singh SidhuBalbir Singh Sidhu

ਦੇਸ਼ ਵਿਚ ਆਉਣ ਵਾਲੇ ਯਾਤਰੀਆਂ ਦੇ ਮਨਾਂ ਵਿਚ, ਖਾਸ ਕਰ ਕੇ ਭਾਰਤ ਸਰਕਾਰ ਵਲੋਂ 24 ਮਈ ਨੂੰ ਜਾਰੀ ਤਾਜ਼ਾ ਐਡਵਾਇਜ਼ਰੀ ਤੋਂ ਬਾਅਦ, ਕਈ ਉਲਝਣਾਂ ਪੈਦਾ ਕਰ ਰਹੀਆਂ ਹਨ।  ਉਨ੍ਹਾਂ ਦਸਿਆ ਕਿ ਹੁਣ ਪੰਜਾਬ ਦੇ ਸਿਹਤ ਵਿਭਾਗ ਵਲੋਂ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ

Balbir Singh SidhuBalbir Singh Sidhu

ਅਤੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਐਂਟਰੀ ਪੋਰਟ 'ਤੇ ਸਿਹਤ ਪ੍ਰੋਟੋਕਲ ਅਨੁਸਾਰ ਆਪਣੀ ਸਕਰੀਨਿੰਗ ਲਈ ਰਾਜ ਦੇ ਅਧਿਕਾਰੀਆਂ ਨੂੰ ਨਿੱਜੀ ਅਤੇ ਸਿਹਤ ਸਬੰਧੀ ਵੇਰਵਿਆਂ ਸਮੇਤ ਸਵੈ ਘੋਸ਼ਣਾ ਪੱਧਰ ਦੇਣਾ ਹੋਵੇਗਾ।

Balbir singh sidhuBalbir singh sidhu

ਸਿਹਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਰਗਰਮ ਟੈਸਟਿੰਗ, ਟਰੇਸਿੰਗ ਅਤੇ ਇਕਾਂਤਵਾਸ ਹੀ ਇਕੋ-ਇਕ ਢੰਗ ਹੈ ਅਤੇ ਕਿਹਾ ਕਿ ਉਹ ਸਾਡੇ ਲੋਕਾਂ ਦੀ ਜ਼ਿੰਦਗੀ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਜੋਖ਼ਮ ਨਹੀਂ ਲੈਣਗੇ।

Balbir Singh SidhuBalbir Singh Sidhu

ਸਕਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਅੰਤਰਾਸ਼ਟਰੀ ਯਾਤਰੀਆਂ ਨੂੰ ਟੈਸਟਿੰਗ ਲਈ ਸਿਹਤ ਸੰਸਥਾ ਵਿਚ ਲਿਜਾਇਆ ਜਾਵੇਗਾ ਅਤੇ ਕੋਵਿਡ ਟੈਸਟਿੰਗ ਲਈ ਆਈਸੀਐਮਆਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਉਨ੍ਹਾਂ ਦੇ ਆਰਟੀ ਪੀਸੀਆਰ ਸੈਂਪਲ ਲਏ ਜਾਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement