ਗਰਮੀ ਦਾ ਕਹਿਰ ਵਧਿਆ, 44 ਡਿਗਰੀ 'ਤੇ ਪਹੁੰਚਿਆ ਪਾਰਾ
Published : May 27, 2020, 4:22 am IST
Updated : May 27, 2020, 4:22 am IST
SHARE ARTICLE
Photo
Photo

ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਕਹਿਰ ਜਾਰੀ ਹੈ ਅਤੇ ਤਾਪਮਾਨ ਵਿਚ ਭਾਰੀ ਵਾਧਾ   ਵੇਖਣ ਨੂੰ

ਐਸ.ਏ.ਐਸ ਨਗਰ, 26 ਮਈ (ਸੁਖਦੀਪ ਸਿੰਘ ਸੋਈਂ): ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਕਹਿਰ ਜਾਰੀ ਹੈ ਅਤੇ ਤਾਪਮਾਨ ਵਿਚ ਭਾਰੀ ਵਾਧਾ   ਵੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਅੱਜ ਸ਼ਹਿਰ ਦਾ ਤਾਪਮਾਨ 44 ਡਿਗਰੀ 'ਤੇ ਪਹੁੰਚ ਗਿਆ ਹੈ ਅਤੇ ਮੌਸਮ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਦੇ ਕਹਿਰ ਤੋਂ ਬਚਣ ਲਈ ਘਰਾਂ ਅੰਦਰ ਹੀ ਰਹਿਣ ਦੀ ਸਲਾਹ ਦਿਤੀ ਗਈ ਹੈ। ਗਰਮੀ ਕਾਰਨ ਲੋਕਾਂ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿਤੀ ਗਈ ਹੈ ਤਾਂ ਜੋ ਇਸ ਦੌਰਾਨ ਚੱਲਣ ਵਾਲੀ ਗਰਮ ਲੂ ਤੋਂ ਬਚਿਆ ਜਾ ਸਕੇ।

ਇਸ ਵਧਦੀ ਗਰਮੀ ਕਾਰਨ ਹੁਣ ਲੋਕ ਵੀ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰ ਰਹੇ ਹਨ ਜਿਸ ਕਾਰਨ ਪਹਿਲਾਂ ਤੋਂ ਹੀ ਕੋਰੋਨਾ ਮਹਾਂਮਾਰੀ ਦੀ ਮਾਰ ਝੱਲ ਰਹੇ ਦੁਕਾਨਦਾਰਾਂ 'ਤੇ ਦੋਹਰੀ ਮਾਰ ਪੈ ਰਹੀ ਹੈ ਜਿਸ ਕਾਰਨ ਉਨ੍ਹਾਂ ਦੀ ਪ੍ਰੇਸ਼ਾਨੀ ਵਿਚ ਹੋਰ ਵੀ ਵਾਧਾ ਹੋ ਰਿਹਾ ਹੈ ਕਿਉਂਕਿ ਤਪਦੀ ਗਰਮੀ ਕਾਰਨ ਲੋਕ ਮਾਰਕੀਟਾਂ ਵਿਚ ਜਾਣ ਤੋਂ ਗੁਰੇਜ਼ ਕਰ ਰਹੇ ਹਨ। ਇਸ ਤੋਂ ਇਲਾਵਾ ਜ਼ਿਆਦਾਤਰ ਲੋਕ ਇਸ ਗਰਮੀ ਦੇ ਮੌਸਮ ਵਿਚ ਸ਼ਾਮ ਨੂੰ ਹੀ ਮਾਰਕੀਟਾਂ ਵਿਚ ਜਾਣ ਲਈ ਘਰੋਂ ਨਿਕਲਦੇ ਹਨ ਅਤੇ ਸ਼ਾਮ 6 ਵਜੇ ਦੁਕਾਨਾਂ ਬੰਦ ਹੋ ਜਾਣ ਕਾਰਨ ਦੁਕਾਨਦਾਰਾਂ 'ਤੇ ਆਰਥਕ ਸੰਕਟ ਹੋਰ ਵਧਦਾ ਜਾ ਰਿਹਾ ਹੈ। ਲਾਕਡਾਊਨ ਕਾਰਨ ਪਿਛਲੇ ਦੋ ਮਹੀਨਿਆਂ ਦੌਰਾਨ ਦੁਕਾਨਾਂ ਬੰਦ ਹੋਣ ਕਾਰਨ ਇਨ੍ਹਾਂ ਦੁਕਾਨਦਾਰਾਂ ਨੂੰ ਪਹਿਲਾਂ ਹੀ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ ਅਤੇ ਹੁਣ ਵਧਦੀ ਗਰਮੀ ਨੇ ਇਨ੍ਹਾਂ ਦੀ ਪ੍ਰੇਸ਼ਾਨੀ ਹੋਰ ਵਧਾ ਦਿਤੀ ਹੈ।

File photoFile photo

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 2 ਦਿਨਾਂ ਦੌਰਾਨ ਗਰਮੀ ਹੋਰ ਵੱਧ ਸਕਦੀ ਹੈ ਅਤੇ ਇਸ ਤਪਦੀ ਗਰਮੀ ਤੋਂ ਰਾਹਤ ਮਿਲਣ ਦੇ ਕੋਈ ਸੰਕੇਤ ਨਹੀਂ ਹਨ। ਇਸ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਤਰਲ ਪਦਾਰਥ ਲੈਣ ਦੀ ਸਲਾਹ ਦਿਤੀ ਗਈ ਹੈ ਤਾਂ ਜੋ ਸਰੀਰ ਵਿਚ ਪਾਣੀ ਦੀ ਕਮੀ ਨਾ ਹੋਵੇ ਇਸ ਤੋਂ ਇਲਾਵਾ ਜ਼ਰੂਰੀ ਕੰਮਾਂ ਲਈ ਸਵੇਰੇ ਅਤੇ ਸ਼ਾਮ ਨੂੰ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਸਲਾਹ ਦਿਤੀ ਗਈ ਹੈ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement