
ਦਿੱਲੀ ਬਾਰਡਰ ’ਤੇ ਜਾਰੀ ਮੋਰਚੇ ਤੋਂ ਵਾਪਸ ਪਰਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।
ਅੰਮ੍ਰਿਤਸਰ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ ’ਤੇ ਜਾਰੀ ਮੋਰਚੇ ਤੋਂ ਵਾਪਸ ਪਰਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਕੋਲੋਵਾਲ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
Farmer protest
ਮ੍ਰਿਤਕ ਕਿਸਾਨ ਦੀ ਪਛਾਣ ਗੁਪਾਲ ਸਿੰਘ (60) ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਕਿਸਾਨ ਦੇ ਪੁੱਤਰ ਜਸਬੀਰ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਕੁਝ ਦਿਨ ਪਹਿਲਾਂ ਕਿਸਾਨੀ ਮੋਰਚੇ ਵਿਚ ਹਾਜ਼ਰੀ ਭਰਨ ਲਈ ਦਿੱਲੀ ਗਏ ਸਨ, ਜਿੱਥੇ ਉਹਨਾਂ ਦਾ ਸ਼ੂਗਰ ਲੈਵਲ ਵਧ ਗਿਆ।
Farmer Gupal Singh
ਸਿਹਤ ਠੀਕ ਨਾ ਹੋਣ ਕਾਰਨ ਉਹਨਾਂ ਨੂੰ ਇਲ਼ਾਜ ਲਈ ਵਾਪਸ ਪਿੰਡ ਲਿਆਂਦਾ ਗਿਆ। ਇਸ ਤੋਂ ਬਾਅਦ ਅੱਜ ਸਵੇਰੇ ਕਰੀਬ 5 ਵਜੇ ਉਹਨਾਂ ਨੂੰ ਦਿਲ ਦਾ ਦੌਰਾ ਪਿਆ ਤੇ ਉਹਨਾਂ ਦਾ ਦੇਹਾਂਤ ਹੋ ਗਿਆ।