
ਜ਼ਿਲ੍ਹਾ ਤਰਨਤਾਰ ਵਿਚ ਪੱਟੀ ਦੇ ਨਦੋਹਰ ਚੌਕ 'ਚ ਅੱਜ ਸਵੇਰੇ ਤਾਬੜ ਤੋੜ ਫਾਇਰਿੰਗ ਹੋਈ।
ਤਰਨਤਾਰਨ: ਜ਼ਿਲ੍ਹਾ ਤਰਨਤਾਰ ਵਿਚ ਪੱਟੀ ਦੇ ਨਦੋਹਰ ਚੌਕ 'ਚ ਅੱਜ ਸਵੇਰੇ ਤਾਬੜ ਤੋੜ ਫਾਇਰਿੰਗ ਹੋਈ। ਇਸ ਦੌਰਾਨ ਪੱਟੀ ਵਾਸੀ ਅਮਨ ਫ਼ੌਜੀ ਅਤੇ ਪੂਰਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਵਿਚ ਇਕ ਹੋਰ ਵਿਅਕਤੀ ਸ਼ੇਰਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ।
Firing in Tarn Taran
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਅਮਨਦੀਪ ਸਿੰਘ ਫੌਜੀ, ਪੂਰਨ ਸਿੰਘ ਅਤੇ ਜ਼ਖਮੀ ਸ਼ਮਸ਼ੇਰ ਸ਼ੇਰਾ ਪੀਰ ਬਾਬਾ ਬਹਾਰ ਸ਼ਾਹ ਦੀ ਦਰਗਾਹ 'ਤੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ, ਇਸ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਵਲੋਂ ਇਹਨਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ।
Crime
ਦੱਸਿਆ ਜਾ ਰਿਹਾ ਹੈ ਕਿ ਇਹ ਫਾਇਰਿੰਗ ਰੰਜਿਸ਼ ਦੇ ਚਲਦਿਆਂ ਹੋਈ ਹੈ। ਮੌਕੇ ’ਤੇ ਪਹੁੰਚੇ ਡੀਐਸਪੀ ਕੁਲਜਿੰਦਰ ਸਿੰਘ ਅਤੇ ਥਾਣਾ ਪ੍ਰਭਾਰੀ ਲਖਬੀਰ ਸਿੰਘ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਦੱਸ ਦਈਏ ਕਿ ਮਾਮਲੇ ਦੇ ਗੈਂਗਵਾਰ ਨਾਲ ਜੁੜੇ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਪਰ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।