ਸਮਰਾਲਾ ਹਲਕੇ ਤੋਂ ਸਾਬਕਾ ਅਕਾਲੀ ਵਿਧਾਇਕ ਖੀਰਨੀਆਂ ਨੇ ਕਈ ਆਗੂਆਂ ਸਮੇਤ ਛੱਡੀ ਪਾਰਟੀ
Published : May 27, 2021, 6:19 pm IST
Updated : May 27, 2021, 6:19 pm IST
SHARE ARTICLE
Former Akali MLA Khirnia with Others
Former Akali MLA Khirnia with Others

ਇਸਤਰੀ ਅਕਾਲੀ ਦਲ ਦੀ ਕੌਮੀ ਜਨਰਲ ਸਕੱਤਰ ਬਲਜਿੰਦਰ ਕੌਰ ਖੀਰਨੀਆਂ ਨੇ ਵੀ ਦਿੱਤਾ ਅਸਤੀਫ਼ਾ

ਸਮਰਾਲਾ (ਪਰਮਿੰਦਰ ਸਿੰਘ)- ਹਲਕਾ ਸਮਰਾਲਾ ਦੀ ਅਕਾਲੀ ਸਿਆਸਤ 'ਚ ਉਸ ਸਮੇਂ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਇੱਥੋਂ ਦੇ ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅਤੇ ਇਸਤਰੀ ਅਕਾਲੀ ਦਲ ਦੀ ਕੌਮੀ ਜਨਰਲ ਸਕੱਤਰ ਬਲਜਿੰਦਰ ਕੌਰ ਖੀਰਨੀਆਂ ਸਮੇਤ ਹਲਕੇ ਦੇ 100 ਤੋਂ ਵੱਧ ਅਹੁਦੇਦਾਰਾਂ ਵੱਲੋਂ ਪਾਰਟੀ ਦਾ ਪੱਲਾ ਛੱਡ ਪਾਰਟੀ ਖ਼ਿਲਾਫ਼ ਬਗ਼ਾਵਤ ਦਾ ਝੰਡਾ ਬੁਲੰਦ ਕਰ ਦਿੱਤਾ ਗਿਆ ਤੇ ਪਾਰਟੀ ਖਿਲਾਫ਼ ਚੋਣ ਲੜਨ ਦਾ ਕੀਤਾ ਐਲਾਨ ਗਿਆ।   

Jagjivan Singh KhirniaJagjivan Singh Khirnia

ਸਮਰਾਲਾ ਹਲਕੇ ਤੋਂ ਅਕਾਲੀ ਦਲ ਵੱਲੋਂ ਪਰਮਜੀਤ ਢਿੱਲੋਂ ਨੂੰ ਨਵਾਂ ਹਲਕਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਇਸ ਹਲਕੇ ਦੀ ਅਕਾਲੀ ਸਿਆਸਤ ਵਿਚ ਪਿਛਲੇ ਕਈ ਦਿਨਾਂ ਤੋਂ ਸਿਆਸੀ ਭੂਚਾਲ ਆਇਆ ਹੋਇਆ ਹੈ।  ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਤਾਂ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਸਿਆਸੀ ਝਟਕਾ ਦਿੰਦੇ ਹੋਏ ਸਮਰਾਲਾ ਹਲਕੇ ਤੋਂ ਪਾਰਟੀ ਦੇ ਖ਼ਿਲਾਫ਼ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕਰਦੇ ਹੋਏ ਆਖਿਆ ਕਿ ਵਰਕਰਾਂ ਅਤੇ ਹਲਕੇ ਦੇ ਲੋਕਾਂ ਦੇ ਸਾਥ ਨਾਲ ਉਹ ਇਹ ਚੋਣ ਹੁਣ ਜਿੱਤ ਕੇ ਵੀ ਵਿਖਾਉਣਗੇ।

Baljinder Kaur KhirniyaBaljinder Kaur Khirniya

ਖੀਰਨੀਆਂ ਨੇ ਇਹ ਵੀ ਐਲਾਨ ਕੀਤਾ ਕਿ ਉਹ ਹਲਕੇ ਦੇ ਸਾਰੇ ਪਿੰਡਾਂ ਵਿਚ ਅਜਿਹੀ ਲਹਿਰ ਖੜ੍ਹੀ ਕਰਨਗੇ ਕਿ ਲੋਕਾਂ ਨੇ ਅਕਾਲੀ ਦਲ ਨੂੰ ਪਿੰਡਾਂ ਵਿਚ ਵੜਨ ਤੱਕ ਨਹੀਂ ਦੇਣਾ ਅਤੇ ਉਹ 100 ਤੋਂ ਵੱਧ ਪਿੰਡਾਂ ਵਿੱਚ ਆਪਣੀ ਮੁਹਿੰਮ ਸ਼ੁਰੂ ਵੀ ਕਰ ਚੁੱਕੇ ਹਨ। ਇਸਤਰੀ ਅਕਾਲੀ ਦਲ ਦੀ ਕੌਮੀ ਜਨਰਲ ਸਕੱਤਰ ਬਲਜਿੰਦਰ ਕੌਰ ਖੀਰਨੀਆਂ ਨੇ ਪਾਰਟੀ ਨੂੰ ਅਸਤੀਫਾ ਦਿੰਦੇ ਹੋਏ ਕਿਹਾ ਕਿ ਪਾਰਟੀ ਨੂੰ ਟਕਸਾਲੀ ਅਕਾਲੀ ਆਗੂਆਂ ਦੀ ਕਦਰ ਨਹੀਂ ਹੈ ਜਿਸ ਕਾਰਨ ਅਸੀਂ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਰਹੇ ਹਾਂ ਤੇ ਕਿਹਾ ਕਿ ਟਕਸਾਲੀ ਅਕਾਲੀ ਦੇ ਕਹਿਣ ਤੇ ਅਸੀਂ ਅਜ਼ਾਦ ਚੋਣਾਂ ਲੜਾਂਗੇ ਤੇ ਅਕਾਲੀ ਦਲ ਨੂੰ ਹਰਾਵਾਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement