ਦਿੱਲੀ ਸਰਕਾਰ ਦੀ ਤਰਜ਼ 'ਤੇ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦੇਵੇ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ
Published : May 27, 2021, 5:10 pm IST
Updated : May 27, 2021, 5:10 pm IST
SHARE ARTICLE
Harpal Cheema
Harpal Cheema

.ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ 2,10,684 ਲੱਖ ਮਜਦੂਰਾਂ ਅਤੇ 1.56 ਲੱਖ ਡਰਾਈਵਰਾਂ ਸਮੇਤ ਹੋਰ ਗਰੀਬ ਵਰਗਾਂ ਲਈ 5000 ਰੁਪਏ ਦੀ ਦਿੱਤੀ ਵਿੱਤੀ ਸਹਾਇਤਾ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ)  ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਿੱਠੀ ਲਿਖ ਕੇ ਮੰਗ ਕੀਤੀ ਕਿ ਕੋਰੋਨਾ ਕਾਲ ਵਿੱਚ ਦਿੱਲੀ ਸਰਕਾਰ ਦੀ ਤਰਜ਼ 'ਤੇ ਟੈਕਸੀ ਡਰਾਈਵਰਾਂ, ਮਜ਼ਦੂਰਾਂ, ਦੁਕਾਨਦਾਰਾਂ, ਛੋਟੇ ਕਲਾਕਾਰਾਂ ਤੇ ਹੋਰ  ਗਰੀਬ ਵਰਗਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ।

Captain Amarinder Singh Captain Amarinder Singh

ਆਪ ਆਗੂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੀ ਚਿੱਠੀ ਵਿੱਚ ਲਿਖਿਆ ਕਿ ਪਿਛਲੇ 2 ਸਾਲਾਂ ਤੋਂ ਸੰਪੂਰਨ ਭਾਰਤ ਸਮੇਤ ਪੰਜਾਬ ਕੋਰੋਨਾ ਦੀ ਮਹਾਂਮਾਰੀ ਕਾਰਨ ਮਾੜੇ ਦੌਰ ਵਿੱਚੋਂ ਲੰਘ ਰਿਹਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਨੇ ਤਾਲਾਬੰਦੀ ਲਾਗੂ ਕੀਤੀ, ਜਿਸ ਕਾਰਨ ਆਮ ਲੋਕਾਂ ਦੇ ਕੰਮਕਾਰ ਠੱਪ ਹੋ ਕੇ ਰਹਿ ਗਏ ਅਤੇ ਲੋਕ ਕੰਮਕਾਰ ਛੱਡ ਕੇ ਮਜਬੂਰੀਵਸ ਆਪਣੇ ਘਰਾਂ ਵਿੱਚ ਬੈਠਣਾ ਪੈ ਰਿਹਾ ਹੈ । ਤਾਲਾਬੰਦੀ ਦੀ ਸਥਿਤੀ ਕਾਰਨ ਹਰ ਵਰਗ ਆਰਥਿਕ ਤੌਰ 'ਤੇ ਤੰਗੀ ਵਿੱਚੋਂ ਗੁਜ਼ਰ ਰਿਹਾ ਹੈ।

Arvind KejriwalArvind Kejriwal

ਉਨ੍ਹਾਂ ਕਿਹਾ ਕਿ ਦੇਸ਼ ਦੇ ਵਿੱਚ ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਅਜਿਹੇ ਸਮੇਂ ਵਿੱਚ ਲੋਕਾਂ ਨੂੰ ਵੱਖ ਵੱਖ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰ ਰਹੀਆਂ ਹਨ। ਇਸੇ ਤਰ੍ਹਾਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ 2,10,684 ਲੱਖ ਮਜਦੂਰਾਂ ਅਤੇ 1.56 ਲੱਖ ਡਰਾਈਵਰਾਂ ਸਮੇਤ ਹੋਰ ਗਰੀਬ ਵਰਗਾਂ ਲਈ 5000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ, ਜੋ ਲਾਭਪਾਤਰੀਆਂ ਨੂੰ ਮਿਲਣਾ ਸ਼ੁਰੂ ਵੀ ਹੋ ਗਿਆ ਹੈ ।

Harpal CheemaHarpal Cheema

ਚੀਮਾ ਨੇ ਕਿਹਾ ਕਿ  ਪੰਜਾਬ ਵਿੱਚ ਵੀ ਟੈਕਸੀ ਡਰਾਈਵਰ, ਮਜਦੂਰ, ਛੋਟੇ ਦੁਕਾਨਦਾਰ ਅਤੇ ਕਲਾਕਾਰਾਂ ਸਮੇਤ ਵੱਖ ਵੱਖ ਵਰਗਾਂ ਦੇ ਲੋਕ ਇਸ ਸਮੇਂ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਆਵਾਜਾਈ ਠੱਪ ਹੋਣ ਕਾਰਨ ਟੈਕਸੀ ਅਤੇ ਆਟੋ ਡਰਾਈਵਰ ਆਪਣੀਆਂ ਗੱਡੀਆਂ ਦੀਆਂ ਕਿਸ਼ਤਾਂ ਮੋੜਨ ਦੇ ਵੀ ਕਾਬਿਲ ਨਹੀਂ ਰਹੇ ਹਨ। ਅੰਤਰਰਾਸਟਰੀ ਉਡਾਣਾਂ ਬੰਦ ਹੋਣ ਕਾਰਨ ਪਰਵਾਸੀ ਪੰਜਾਬੀ ਇਸ ਵਾਰ ਪੰਜਾਬ ਨਹੀਂ ਆ ਰਹੇ ਹਨ ਜਿਸ ਕਾਰਨ ਟੈਕਸੀ ਡਰਾਈਵਰਾਂ ਨੂੰ ਹੋਰ ਵੀ ਮੰਦੀ ਦੇ ਦੌਰ ਵਿਚੋਂ ਲੰਘਣਾ ਪੈ ਰਿਹਾ ਹੈ।  

Captain Amarinder Singh Captain Amarinder Singh

ਉਨਾਂ ਕਿਹਾ ਕਿ ਮੁੱਖ ਮੰਤਰੀ ਇਸ ਮਾਮਲੇ ਵਿਚ ਦਖਲ ਦੇਣ ਅਤੇ ਲੋਨ ਕੰਪਨੀਆਂ ਨੂੰ ਕੁਝ ਸਮੇਂ ਲਈ ਇਹ ਕਿਸ਼ਤਾਂ ਬੰਦ ਕਰਨ ਦੇ ਆਦੇਸ ਜਾਰੀ ਕਰਨ।  ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਦੀ ਤਰਜ਼ 'ਤੇ ਟੈਕਸੀ ਤੇ ਆਟੋ ਡਰਾਈਵਰਾਂ ਸਮੇਤ ਮਜਦੂਰਾਂ ਨੂੰ 5000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਹ ਆਪਣੇ ਪਰਿਵਾਰ ਦਾ ਪੇਟ ਪਾਲ ਸਕਣ। ਇਸ ਤੋਂ ਬਿਨਾਂ ਛੋਟੇ ਦੁਕਾਨਦਾਰਾਂ ਸਮੇਤ ਵਿਆਹਾਂ-ਸ਼ਾਦੀਆਂ ਉੱਤੇ ਰੰਗਾਰੰਗ ਪ੍ਰੋਗਰਾਮ ਕਰਕੇ ਆਪਣਾ ਜੀਵਨ ਬਸਰ ਕਰਨ ਵਾਲੇ ਲੋਕ ਵੀ ਬਿਨਾਂ ਕਿਸੇ ਕੰਮਕਾਰ ਕਾਰਨ ਔਖੇ ਸਮੇਂ ਵਿਚੋਂ ਲੰਘ ਰਹੇ ਹਨ।

ਅਜਿਹੇ ਲੋੜਵੰਦ ਛੋਟੇ ਦੁਕਾਨਦਾਰਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕਰਨ ਦੇ ਨਾਲ ਨਾਲ ਛੋਟੇ ਕਲਾਕਾਰਾਂ ਨੂੰ ਵੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਸੂਬੇ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਪੰਜਾਬ ਦੇ ਲੋਕ ਇਸ ਸਮੇਂ ਆਪ ਜੀ ਤੋਂ ਆਸ ਕਰ ਰਹੇ ਹਨ ਕਿ ਇਸ ਔਖੀ ਘੜੀ ਵਿੱਚ ਆਪ ਜੀ ਓੁਹਨਾ ਦੀ ਬਾਂਹ ਫੜੋਗੇ। ਸਾਡੀ ਆਪ ਜੀ ਪਾਸੋਂ ਮੰਗ ਹੈ ਕਿ ਇਸ ਮਾਮਲੇ ਉੱਤੇ ਤੁਰੰਤ ਐਕਸ਼ਨ ਲੈਂਦਿਆਂ ਇਨ੍ਹਾਂ ਵਰਗਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇ ਤਾਂ ਜੋ ਮਾੜੇ ਦੌਰ ਵਿਚੋਂ ਲੰਘ ਰਹੇ ਇਨ੍ਹਾਂ ਵਰਗਾਂ ਦੇ ਲੋਕਾਂ ਦਾ ਜੀਵਨ ਬਦ ਤੋਂ ਬਦਤਰ ਹੋਣ ਤੋਂ ਬਚਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement