SAD ਵੱਲੋਂ ਚਾਰਜਸ਼ੀਟ 'ਚ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦਾ ਯਤਨ ਕਰਨ ਲਈ ਸਰਕਾਰ ਦੀ ਨਿਖੇਧੀ
Published : May 27, 2021, 6:38 pm IST
Updated : May 27, 2021, 6:38 pm IST
SHARE ARTICLE
Daljeet Cheema
Daljeet Cheema

ਚਾਰਜਸ਼ੀਟ ਵਿਚ ਇਹ ਗਲਤ ਦੋਸ਼ ਲਗਾਏ ਗਏ ਕਿ ਕਿਸਾਨਾਂ ਨੇ ਲਾਲ ਕਿਲ੍ਹੇ ਨੁੰ ਰੋਸ ਮੁਜ਼ਾਹਰੇ ਵਾਲੀ ਥਾਂ ਬਣਾਉਣ ਦਾ ਯਤਨ ਕੀਤਾ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਦੀ ਇਸ ਗੱਲੋਂ ਜ਼ੋਰਦਾਰ ਨਿਖੇਧੀ ਕੀਤੀ ਕਿ ਉਹ ਕਿਸਾਨ ਅੰਦੋਲਨ ਨੁੰ ਬਦਨਾਮ ਕਰਨ ਦਾ ਯਤਨ ਕਰ ਰਹੀ ਹੈ ਤੇ ਇਸਨੇ ਦਾਇਰ ਕੀਤੀ ਸਿਆਸੀ ਤੌਰ ’ਤੇ ਪ੍ਰੇਰਿਤ ਚਾਰਜਸ਼ੀਟ ਵਿਚ ਇਹ ਦੋਸ਼ ਲਗਾ ਕੇ ਕਿ ਕਿਸਾਨਾਂ ਨੇ ਲਾਲ ਕਿਲ੍ਹੇ ਨੂੰ ਰੋਸ ਪ੍ਰਦਰਸ਼ਨ ਵਾਲੀ ਥਾਂ ਵਿਚ ਬਦਲਣ ਦਾ ਯਤਨ ਕੀਤਾ, ਨਾਲ ਅੰਦੋਲਨ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਹੈ।

FarmersFarmers

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਦਿੱਲੀ ਪੁਲਿਸ ਨੇ ਜੋ ਚਾਰਜਸ਼ੀਟ ਦਾਇਰ ਕੀਤੀ ਹੈ, ਉਸ ਵਿਚ ਇਹ ਦੋਸ਼ ਲਗਾਇਆ ਗਿਆ ਹੈ ਕਿ ਕਿਸਾਨਾਂ ਨੇ 26 ਜਨਵਰੀ ਨੁੰ ਲਾਲ ਕਿਲ੍ਹੇ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜੋ ਇਸਨੁੰ ਰੋਸ ਪ੍ਰਦਰਸ਼ਨ ਵਾਲੀ ਥਾਂ ਵਿਚ ਬਦਲਿਆ ਜਾ ਸਕੇ।

Daljeet CheemaDaljeet Cheema

ਉਹਨਾਂ ਕਿਹਾ ਕਿ ਇਹ ਦਾਅਵਾ ਸੱਚਾਈ ਤੋਂ ਕੋਹਾਂ ਦੂਰ ਹੈ। ਉਹਨਾਂ ਕਿਹਾ ਕਿ ਇਹ ਰਿਕਾਰਡ ਦਾ ਹਿੱਸਾ ਹੈ ਕਿਸਾਨ ਅੰਦੋਲਨ ਦੀ ਸਾਰੀ ਸਥਾਪਿਤ ਲੀਡਰਸ਼ਿਪ ਤੇ ਇਹਨਾਂ ਦੇ ਨਾਲ ਹਜ਼ਾਰਾਂ ਰੋਸ ਵਿਖਾਵਾਕਾਰੀ ਦਿੱਲੀ ਪੁਲਿਸ ਨਾਲ ਹੋਈ ਗੱਲਬਾਤ ਵਿਚ ਤੈਅ ਹੋਏ ਰੂਟ ’ਤੇ ਹੀ ਗਏ ਸਨ, ਸਿਰਫ ਥੋੜ੍ਹੇ ਜਿਹੇ ਲੋਕ ਹੀ ਲਾਲ ਕਿਲ੍ਹੇ ’ਤੇ ਪਹੁੰਚੇ ਸਨ। ਡਾ. ਚੀਮਾ ਨੇ ਕਿਹਾ ਕ ਅਜਿਹਾ ਜਾਪਦਾ ਹੈ ਕਿ ਦਿੱਲੀ ਪੁਲਿਸ ਨੇ ਸਾਰੇ ਕੇਸ ਦੀ ਪ੍ਰੋਫੈਸ਼ਨਲ ਢੰਗ ਨਾਲ ਜਾਂਚ ਨਹੀਂ ਕੀਤੀ। ਉਹਨਾਂ ਕਿਹਾ ਕਿ ਚਾਰਜਸ਼ੀਟ ਦਾਇਰ ਕਰਨ ਸਮੇਂ ਜ਼ਮੀਨੀ ਹਕੀਕਤ ਦਾ ਖਿਆਲ ਨਹੀਂ ਰੱਖਿਆ ਗਿਆ। ਉਹਨਾਂ ਕਿਹਾ ਕਿ ਇਹ ਚਾਰਜਸ਼ੀਟ ਸਿਆਸਤ ਤੋਂ ਪ੍ਰੇਰਿਤ ਲੱਗਦੀ ਹੈ। 

ਅਕਾਲੀ ਆਗੂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਤੁਰੰਤ ਹਾਲਾਤਾਂ ਦਾ ਜਾਇਜ਼ਾ ਲਵੇ ਅਤੇ ਦਰੁੱਸਤੀ ਭਰੇ ਕਦਮ ਚੁੱਕੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ  ਦਿੱਲੀ ਪੁਲਿਸ ਵੱਲੋਂ ਦਾਇਰ ਪੱਖਪਾਤੀ ਚਾਰਜਸ਼ੀਟ ਦੇ ਕਾਰਨ ਕੋਈ ਕਿਸਾਨ ਪੀੜਤ ਨਾ ਹੋ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement