ਸ਼੍ਰੋਮਣੀ ਕਮੇਟੀ ਨੇ ਪ੍ਰੋ. ਸਰਚਾਂਦ ਸਿੰਘ ਵਲੋਂ ਲਾਏ ਦੋਸ਼ਾਂ ਨੂੰ ਨਕਾਰਿਆ
Published : May 27, 2021, 12:09 am IST
Updated : May 27, 2021, 12:09 am IST
SHARE ARTICLE
image
image

ਸ਼੍ਰੋਮਣੀ ਕਮੇਟੀ ਨੇ ਪ੍ਰੋ. ਸਰਚਾਂਦ ਸਿੰਘ ਵਲੋਂ ਲਾਏ ਦੋਸ਼ਾਂ ਨੂੰ ਨਕਾਰਿਆ

ਵੈੱਬਸਾਈਟ ਬਾਰੇ ਸਰਚਾਂਦ ਸਿੰਘ ਦੇ ਇਲਜ਼ਾਮ ਅਧੂਰੀ ਜਾਣਕਾਰੀ ਦਾ ਪ੍ਰਗਟਾਵਾ : ਵਧੀਕ ਸਕੱਤਰ
 

ਅੰਮ੍ਰਿਤਸਰ, 26 ਮਈ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ ਬਾਰੇ ਸ. ਸਰਚਾਂਦ ਸਿੰਘ ਖਿਆਲਾ ਵਲੋਂ ਬੇਬੁਨਿਆਦ ਇਲਜ਼ਾਮਬਾਜ਼ੀ ਕਰਨ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਨਵੀਂ ਵੈੱਬਸਾਈਟ ’ਤੇ ਪਹਿਲੀ ਵੈੱਬਸਾਈਟ ਦਾ ਸਾਰਾ ਡਾਟਾ ਪਾਇਆ ਜਾਣਾ ਹੈ, ਜਿਸ ਬਾਰੇ ਕੰਮ ਜਾਰੀ ਹੈ।
ਲੰਘੇ ਜਨਵਰੀ ਮਹੀਨੇ ਵਿਚ ਸ਼੍ਰੋਮਣੀ ਕਮੇਟੀ ਦੀ ਨਵੀਂ ਵੈੱਬਸਾਈਟ ਬਣਾਈ ਗਈ ਸੀ, ਕਿਉਂਕਿ ਪਹਿਲੀ ਵੈੱਬਸਾਈਟ ਦਾ ਡੋਮੇਨ ਐਸਜੀਪੀਸੀ ਡਾਟ ਨੈੱਟ ਇਕ ਨੈੱਟਵਰਕ ਨੂੰ ਰੂਪਮਾਨ ਕਰਦਾ ਸੀ, ਜਦਕਿ ਸ਼੍ਰੋਮਣੀ ਕਮੇਟੀ ਇਕ ਵੱਡੀ ਸੰਸਥਾ ਹੈ। ਇਸ ਕਰ ਕੇ ਸ਼੍ਰੋਮਣੀ ਕਮੇਟੀ ਦੇ ਡੋਮੇਨ ਨੂੰ ਬਦਲ ਕੇ ਐਸਜੀਪੀਸੀ ਅੰਮ੍ਰਿਤਸਰ ਡਾਟ ਓਆਰਜੀ ਕੀਤਾ ਗਿਆ। ਇਸ ਵੈੱਬਸਾਈਟ ਦੀ ਅਪਡੇਸ਼ਨ ਨਿਰੰਤਰ ਜਾਰੀ ਹੈ ਜਿਸ ’ਤੇ ਪਹਿਲੀ ਵੈੱਬਸਾਈਟ ਵਾਲਾ ਸਾਰਾ ਡਾਟਾ ਮੌਜੂਦ ਹੋਵੇਗਾ।  ਸ਼੍ਰੋਮਣੀ ਕਮੇਟੀ ਨਵੀਂ ਵੈੱਬਸਾਈਟ ਵਿਚ ਸਮੇਂ ਦੀ ਲੋੜ ਅਨੁਸਾਰ ਆਧੁਨਿਕਤਾ ਲਿਆਂਦੀ ਗਈ ਹੈ। ਉਨ੍ਹਾਂ ਸ. ਸਰਚਾਂਦ ਸਿੰਘ ਵਲੋਂ ਪਹਿਲੀ ਵੈੱਬਸਾਈਟ ਦਾ ਡਾਟਾ ਖ਼ੁਰਦ ਬੁਰਦ ਕਰਨ ਦੇ ਲਗਾਏ ਗਏ ਦੋਸ਼ਾਂ ਨੂੰ ਤਰਕਹੀਣ ਦਸਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਦਾ ਸਾਰਾ ਡਾਟਾ ਸੁਰੱਖਿਅਤ ਹੈ ਅਤੇ ਉਸ ਨੂੰ ਨਵੀਂ ਵੈੱਬਸਾਈਟ ’ਤੇ ਅਪਡੇਟ ਕੀਤਾ ਜਾ ਰਿਹਾ ਹੈ। ਜਿਥੋਂ ਤਕ ਪੁਰਾਤਨ ਰਿਕਾਰਡਡ ਕੀਰਤਨ, ਕਥਾ, ਮੁਖਵਾਕ ਅਤੇ ਕਿਤਾਬਾਂ ਆਦਿ ਦਾ ਸਬੰਧ ਹੈ ਇਹ ਨਵੀਂ ਵੈੱਬਸਾਈਟ ’ਤੇ ਉਪਲਭਧ ਕਰਵਾਈਆਂ ਜਾ ਰਹੀਆਂ ਹਨ। ਇਸ ਨਾਲ ਹੀ ਸਿੱਖ ਇਤਿਹਾਸ, ਸਿੱਖ ਸਿਧਾਂਤਾਂ ਤੇ ਸਿੱਖ ਰਹਿਤ ਮਰਿਆਦਾ ਨਾਲ ਸਬੰਧਤ ਜਾਣਕਾਰੀ ਵੀ ਵੈੱਬਸਾਈਟ ਦਾ ਹਿੱਸਾ ਹੋਵੇਗੀ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਿੱਖ ਵਿਦਵਾਨਾਂ ਦੀ ਇਕ ਕਮੇਟੀ ਬਣਾਈ ਹੋਈ ਹੈ ਜਿਸ ਵਿਚ ਡਾ. ਬਲਵੰਤ ਸਿੰਘ ਢਿੱਲੋਂ, ਡਾ. ਪਰਮਵੀਰ ਸਿੰਘ, ਪਿ੍ਰੰਸੀਪਲ ਪ੍ਰਭਜੋਤ ਕੌਰ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਅਮਰਜੀਤ ਸਿੰਘ ਤੇ ਡਾ. ਜੋਗੇਸ਼ਵਰ ਸਿੰਘ ਸ਼ਾਮਲ ਹਨ। ਬਹੁਤ ਸਾਰੀਆਂ ਇਤਿਹਾਸਕ ਅਤੇ ਸਿੱਖੀ ਨਾਲ ਸਬੰਧਤ ਨਵੀਆਂ ਪੁਸਤਕਾਂ ਵੀ ਇਸ ਵੈੱਬਸਾਈਟ ਦਾ ਹਿੱਸਾ ਹੋਣਗੀਆਂ। 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement