
ਲੁਧਿਆਣਾ ਦੇ ਪਿੰਡ ਸਾਈਆਂ ਕਲਾਂ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ
ਲੁਧਿਆਣਾ : ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।
Drug
ਅਜਿਹਾ ਹੀ ਇਕ ਮਾਮਲਾ ਲੁਧਿਆਣਾ ਦੇ ਪਿੰਡ ਸਾਈਆਂ ਕਲਾਂ ਤੋਂ ਸਾਹਮਣੇ ਆਇਆ ਹੈ। ਜਿਥੇ ਨਸ਼ੇ ਦੀ ਓਵਰਡੋਜ਼ ਕਰਨ ਨਾਲ 32 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਪੈਟਰੋਲ ਪੰਪ ਦੇ ਬਾਥਰੂਮ ’ਚ ਪਈ ਮਿਲੀ।
Drug
ਉਸ ਦੀ ਲਾਸ਼ ਕੋਲੋਂ ਸਰਿੰਜ ਵੀ ਬਰਾਮਦ ਹੋਈ ਹੈ। ਸੂਚਨਾ ਤੋਂ ਬਾਅਦ ਮੌਕੇ ’ਤੇ ਥਾਣਾ ਸਦਰ ਦੇ ਅਧੀਨ ਚੌਕੀ ਮਰਾਡੋ ਦੀ ਪੁਲਿਸ ਪੁੱਜੀ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤੀ ਹੈ। ਇਸ ਮਾਮਲੇ ’ਚ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਅਣਪਛਾਤੇ ’ਤੇ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਪਰਮਿੰਦਰ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ।
Death