
ਬਗ਼ੈਰ ਕਾਰਨ ਦਫ਼ਤਰ ਵਿੱਚ ਬੈਠਣ ਦੇ ਦੋਸ਼, ਥਾਣਾ ਘਰਿੰਡਾ ਵਿੱਚ ਦਿੱਤੀ ਲਿਖਤੀ ਸ਼ਿਕਾਇਤ
ਘਰਿੰਡਾ : ਸਰਹੱਦੀ ਇਲਾਕੇ ਅਟਾਰੀ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਆਮ ਆਦਮੀ ਪਾਰਟੀ ਦੇ ਆਗੂ ਤੋਂ ਨਾਰਾਜ਼ ਹੋ ਗਏ ਹਨ। ਉਨ੍ਹਾਂ ਆਗੂ ਖ਼ਿਲਾਫ਼ ਸਰਕਾਰੀ ਕੰਮ ਵਿਚ ਵਿਘਨ ਪਾਉਣ ਦੀ ਘਰਿੰਡਾ ਥਾਣੇ ਵਿੱਚ ਲਿਖਤੀ ਸ਼ਿਕਾਇਤ ਵੀ ਦਿੱਤੀ ਹੈ। ਮਹਿਲਾ ਅਧਿਕਾਰੀ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਘਰਿੰਡਾ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਉਨ੍ਹਾਂ ਨੂੰ ਬਿਆਨ ਦਰਜ ਕਰਨ ਲਈ ਬੁਲਾਇਆ ਹੈ।
photo
ਥਾਣਾ ਘਰਿੰਡਾ ਨੂੰ ਲਿਖਤੀ ਸ਼ਿਕਾਇਤ ਦਿੰਦਿਆਂ ਮਹਿਲਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਦੋਸ਼ ਲਾਇਆ ਕਿ ਪਿੰਡ ਦਾ ‘ਆਪ’ ਆਗੂ ਅਮਨਦੀਪ ਕੁਮਾਰ ਬਗ਼ੈਰ ਕੰਮ ਤੋਂ ਦਫ਼ਤਰ ਵਿੱਚ ਬੈਠਾ ਰਹਿੰਦਾ ਹੈ। ਉਹ ਸਰਕਾਰੀ ਕੰਮ ਵਿੱਚ ਦਖ਼ਲਅੰਦਾਜ਼ੀ ਕਰਦਾ ਹੈ ਅਤੇ ਮਹਿਲਾ ਅਧਿਕਾਰੀ ਹੋਣ ਕਾਰਨ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ। ਔਰਤ ਨੇ ਸ਼ਿਕਾਇਤ ਕਰਕੇ 'ਆਪ' ਨੇਤਾ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਥਾਣਾ ਘਰਿੰਡਾ ਦੇ ਐਸਐਚਓ ਕਰਮਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਬੀਡੀਪੀਓ ਨੂੰ ਲਿਖਤੀ ਸ਼ਿਕਾਇਤ ਮਿਲੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਹੈ। ਉਸ ਨੂੰ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਹੈ। ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।