ਕੁਲਦੀਪ ਧਾਲੀਵਾਲ ਦੀ ਮੌਜੂਦਗੀ ’ਚ ਕਾਹਨੂੰਵਾਨ ਹਲਕੇ ਦੇ ਲੋਕਾਂ ਨੇ ਸਵੈ-ਇੱਛਾ ਨਾਲ ਛੱਡਿਆ 119 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ
Published : May 27, 2022, 8:46 pm IST
Updated : May 27, 2022, 8:46 pm IST
SHARE ARTICLE
Kuldeep Singh Dhaliwal
Kuldeep Singh Dhaliwal

ਸੂਬੇ ਵਿਚ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਨਿਰੰਤਰ ਜਾਰੀ ਰਹੇਗੀ-ਕੈਬਨਿਟ ਮੰਤਰੀ

 

 

ਗੁਰਦਾਸਪੁਰ:  ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮਹਿੰਮ ਨਿਰੰਤਰ ਜਾਰੀ ਰਹੇਗੀ ਅਤੇ 30 ਜੂਨ ਤੱਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ। ਇਹ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਤੇ ਡੇਅਰੀ ਵਿਕਾਸ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਨੇ ਸਥਾਨਕ ਪੰਚਾਇਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੋਰਾਨ ਕੀਤਾ।  ਇਸ ਮੌਕੇ ਕਾਹਨੂੰਵਾਨ ਹਲਕੇ ਦੇ ਕਿਸਾਨਾਂ ਨੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੀ ਹਾਜ਼ਰੀ ਵਿਚ ਸਵੈ ਇੱਛਾ ਨਾਲ 119 ਏਕੜ ਪੰਚਾਇਤੀ ਜ਼ਮੀਨ ਛੱਡੀ, ਜਿਸ ਵਿਚ 37 ਏਕੜ ਕਾਹਨੂੰਵਾਨ ਬੇਟ ਤੇ 82 ਏਕੜ ਪਿੰਡ ਮੇਹੜੇ ਦੀ ਪੰਚਾਇਤੀ ਜ਼ਮੀਨ ਸ਼ਾਮਲ ਹੈ।

Kuldeep Singh DhaliwalKuldeep Singh Dhaliwal

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਭਰ ਵਿਚੋਂ ਪੰਚਾਇਤੀ ਸ਼ਾਮਲਾਟ ਤੇ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਪਹਿਲੀ ਮਈ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਸੂਬੇ ਵਿਚ ਇੱਕ ਇੰਚ ਜ਼ਮੀਨ ਵੀ ਨਾਜਾਇਜ਼ ਕਬਜ਼ੇ ਹੇਠ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਅੱਜ ਉਹ ਵਿਸ਼ੇਸ ਤੌਰ ’ਤੇ ਗੁਰਦਾਸਪੁਰ ਆਏ ਹਨ, ਕਿਉਂਕਿ ਕਾਹਨੂੰਵਾਨ ਹਲਕੇ ਦੇ ਕਰੀਬ 50 ਕਿਸਾਨਾਂ ਵਲੋਂ 119 ਪੰਚਾਇਤੀ ਜ਼ਮੀਨ ਜੋ ਨਾਜਾਇਜ਼ ਕਬਜੇ ਹੇਠ ਸੀ, ਉਸਨੂੰ ਸਵੈ ਇੱਛਾ ਨਾਲ ਛੱਡਿਆ ਹੈ। ਜ਼ਮੀਨ ਛੱਡਣ ਵਾਲਿਆਂ ਦਾ ਧੰਨਵਾਦ ਕਰਦਿਆਂ ਸ. ਧਾਲੀਵਾਲ ਨੇ ਜਿਨਾਂ ਕਿਸਾਨਾਂ ਵਲੋਂ ਜ਼ਮੀਨ ਛੱਡੀ ਗਈ ਹੈ, ਉਹਨਾਂ ਕਿਸਾਨਾਂ ਨੂੰ ਹੀ ਅਗਲੇ ਤਿੰਨ ਸਾਲ ਲਈ ਪ੍ਰਤੀ ਏਕੜ 20 ਹਜਾਰ ਰੁਪਏ ’ਤੇ ਲੀਜ਼ ਦੇਣ ਦਾ ਐਲਾਨ ਵੀ ਕੀਤਾ। ਲੀਜ਼ ’ਤੇ ਦਿੱਤੀ ਗਈ ਜ਼ਮੀਨ ’ਤੇ ਪਾਲਿਸੀ ਤਹਿਤ ਸਲਾਨਾ 10 ਫੀਸਦ ਦਾ ਵਾਧਾ ਹੋਵੇਗਾ।

Kuldeep Singh DhaliwalKuldeep Singh Dhaliwal

ਉਹਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਲਦ ਇੱਕ ਪਾਲਿਸੀ ਤਿਆਰ ਕੀਤੀ ਜਾ ਰਹੀ ਹੈ ਕਿ ਜਿਸ ਤਹਿਤ ਜਿਸ ਕਿਸਾਨ ਨੇ ਜ਼ਮੀਨ ਨੂੰ ਵਾਹੀਯੋਗ ਬਣਾਇਆ ਹੈ, ਉਸਨੂੰ ਜ਼ਮੀਨ ਕੁਲੈਕਟਰ ਰੇਟ ’ਤੇ ਦੇਣ ਦੀ ਪਹਿਲ ਹੋਵੇਗੀ। ਉਹਨਾਂ ਵੀ ਸਪੱਸ਼ਟ ਕਿਹਾ ਕਿ ਖੇਤੀਯੋਗ ਜ਼ਮੀਨ ਤੋਂ ਜਿਹੜੇ ਕਬਜ਼ੇ ਹਟਾਏ ਜਾ ਰਹੇ ਹਨ ਉਸ ਜ਼ਮੀਨ ਨੂੰ ਲੀਜ਼ ‘ਤੇ ਦੇਣ ਦੀ ਪਹਿਲ ਕਬਜ਼ਾ ਛੱਡਣ ਵਾਲਿਆਂ ਨੂੰ ਹੀ ਦਿੱਤੀ ਜਾ ਰਹੀ ਹੈ। ਉਹਨਾਂ ਕਾਹਨੂੰਵਾਨ ਹਲਕੇ ਦੇ ਆਪ ਪਾਰਟੀ ਦੇ ਇੰਚਾਰਜ ਐਡਵੈਕੈਟ ਜਗਰੂਪ ਸਿੰਘ ਸੇਖਵਾਂ ਤੇ ਕਿਸਾਨ ਆਗੂ ਕੰਵਲਪ੍ਰੀਤ ਸਿੰਘ ਕਾਕੀ ਦਾ ਧੰਨਵਾਦ ਕੀਤਾ, ਜਿਨਾਂ ਵਲੋਂ ਲੋਕਾਂ ਨੂੰ ਨਾਜਾਇਜ਼ ਕਬਜ਼ੇ ਛੱਡਣ ਲਈ ਪ੍ਰੇਰਿਤ ਕੀਤਾ ਗਿਆ।ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੱਡਣ ਬਾਰੇ ਕੀਤੀ ਅਪੀਲ ਦਾ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਦੱਸਿਆ ਕਿ ਕਿਸਾਨ ਆਗੂਆਂ ਨਾਲ ਬਣੀ ਸਹਿਮਤੀ ਤੋਂ ਬਾਅਦ ਐਲਾਨ ਕੀਤਾ ਗਿਆ ਹੈ ਕਿ 30 ਜੂਨ ਤੱਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ, ਉਸ ਤੋਂ ਬਾਅਦ ਹੀ ਕਾਰਵਾਈ ਹੋਵੇਗੀ।

Kuldeep Singh DhaliwalKuldeep Singh Dhaliwal

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗਰੀਬ ਅਤੇ ਛੋਟੇ ਕਿਸਾਨਾਂ ਦੇ ਹਿੱਤ ਪੂਰੀ ਤਰਾਂ ਨਾਲ ਸੁਰੱਖਿਅਤ ਰੱਖੇ ਜਾਣਗੇ ਅਤੇ ਕਿਸੇ ਵੀ ਗਰੀਬ ਨੂੰ ਉਜਾੜਿਆ ਨਹੀਂ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਰਫ ਪੰਚਾਇਤੀ ਜ਼ਮੀਨਾਂ ਤੋਂ ਹੀ ਕਾਨੂੰਨੀ ਪ੍ਰਕ੍ਰਿਆ ਪੂਰੀ ਕਰਕੇ ਨਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਅੰਦਾਜ਼ਨ 50 ਹਜ਼ਾਰ ਏਕੜ ਪੰਚਾਇਤੀ ਜਮੀਨ ’ਤੇ ਨਾਜਾਇਜ਼ ਕਬਜ਼ੇ ਹੇਠ ਹੈ।  ਪੰਚਾਇਤ ਮੰਤਰੀ ਨੇ ਇੱਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ 10 ਜੂਨ ਤੋਂ ਬਾਅਦ ਵਪਾਰਕ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਵਿੱਢੀ ਜਾਵੇਗੀ। ਇਸ ਕਾਰਜ ਨੂੰ ਨੇਪਰੇ ਚਾੜਨ ਲਈ ਕਾਗਜ਼ੀ ਕਾਰਵਾਈ ਨੂੰ ਅਮਲੀ ਜਾਮਾਂ ਪਹਿਨਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੁਹਾਲੀ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਦੇ ਨਾਲ ਲਗਦੇ ਪਿੰਡਾਂ ਵਿਚ ਪੰਚਾਇਤੀ ਜ਼ਮੀਨਾ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਇਹ ਮੁਹਿੰਮ ਚਲਾਈ ਜਾਵੇਗੀ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸਮੂਹ ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਪੱਖੋ ਮੋਹਰੀ ਅਤੇ ਭ੍ਰਿ੍ਰਸ਼ਟਾਚਾਰ ਮੁਕਤ ਬਣਾਉਣ ਦਾ ਤਹੱਈਆ ਕੀਤਾ ਹੋਇਆ ਹੈ, ਇਸ ਲਈ ਸਮੂਹ ਅਧਿਕਾਰੀ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ। ਦਫਤਰਾਂ ਵਿਚ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਦਾ ਮਾਣ ਸਤਿਕਾਰ ਕੀਤਾ ਜਾਵੇ ਅਤੇ ਪਹਿਲ ਦੇ ਆਧਾਰ ’ਤੇ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement