
'ਰਾਜ 'ਚ ਬਿਜਲੀ ਚੋਰੀ ਵਿਰੁੱਧ ਮੁਹਿੰਮ ਲਈ ਬਿਜਲੀ ਚੋਰੀ ਬਾਰੇ ਫੀਡਬੈਕ ਦੇ ਕੇ ਬਿਜਲੀ ਚੋਰੀ ਦੇ ਖ਼ਤਰੇ ਨੂੰ ਕਾਬੂ ਕਰਨ ਵਿੱਚ ਪੀ.ਐਸ.ਪੀ.ਸੀ.ਐਲ ਦੀ ਮਦਦ ਕਰਨ'
ਪਟਿਆਲਾ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਖੁਲਾਸਾ ਕੀਤਾ ਕਿ ਪੀ.ਐਸ.ਪੀ.ਸੀ.ਐਲ. ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਬਿਜਲੀ ਦੀ ਚੋਰੀ ਨੂੰ ਕਾਬੂ ਕਰਨ ਲਈ ਪਿਛਲੇ 2 ਦਿਨਾਂ ਦੌਰਾਨ ਸੂਬੇ ਭਰ ਵਿੱਚ ਵੱਖ-ਵੱਖ ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ। ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਵੱਖ-ਵੱਖ ਇਨਫੋਰਸਮੈਂਟ ਵਿੰਗ ਦੀਆਂ ਟੀਮਾਂ ਵੱਲੋਂ ਕੀਤੀ ਚੈਕਿੰਗ ਦੌਰਾਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੇ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 19 ਨੰਬਰ ਖਪਤਕਾਰਾਂ ਨੂੰ 72.67 ਲੱਖ ਰੁਪਏ ਜੁਰਮਾਨਾ ਕੀਤਾ ਹੈ।
electricity
ਬਿਜਲੀ ਮੰਤਰੀ ਨੇ ਖੁਲਾਸਾ ਕੀਤਾ ਕਿ ਅੰਮ੍ਰਿਤਸਰ ਤੋਂ ਇਨਫੋਰਸਮੈਂਟ ਵਿੰਗ ਦੀ ਟੀਮ ਨੇ ਅਟਾਰੀ ਸਰਹੱਦ ਨੇੜੇ ਇਕ ਹੋਟਲ ਦੀ ਚੈਕਿੰਗ ਕੀਤੀ ਅਤੇ ਖਪਤਕਾਰ ਨੂੰ 15.70 ਲੱਖ ਰੁਪਏ ਦਾ ਜੁਰਮਾਨਾ ਲਗਾਇਆ। ਖਪਤਕਾਰ ਦਾ 12.130 ਕਿਲੋਵਾਟ ਦਾ ਮਨਜ਼ੂਰ ਬਿਜਲੀ ਲੋਡ ਦੇ ਮੁਕਾਬਲੇ ਜੁੜਿਆ ਬਿਜਲੀ ਲੋਡ 30.456 ਕਿਲੋਵਾਟ ਪਾਇਆ ਗਿਆ ਅਤੇ ਪੀਐਸਪੀਸੀਐਲ ਨੇ ਖਪਤਕਾਰ ਵਿਰੁੱਧ ਐਫਆਈਆਰ ਦਰਜ ਕਰਨ ਲਈ ਐਟੀ ਬਿਜਲੀ ਚੋਰੀ ਪੁਲਿਸ ਸਟੇਸ਼ਨ ਵੇਰਕਾ ਨੂੰ ਲਿਖਿਆ ਹੈ।
ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਬਠਿੰਡਾ ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਕੀਤੀ ਚੈਕਿੰਗ ਦੌਰਾਨ ਮੱਛੀ ਪਾਲਣ ਵਾਲੇ ਖਪਤਕਾਰ ਵੱਲੋਂ ਕੀਤੀ ਜਾ ਰਹੀ ਚੋਰੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਖਪਤਕਾਰ ਨੂੰ 11.81 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਅਤੇ ਖਪਤਕਾਰਾਂ ਵਿਰੁੱਧ ਐਫ.ਆਈ.ਆਰ. ਵੀ ਦਰਜ ਕੀਤੀ । ਚੈਕਿੰਗ ਦੌਰਾਨ ਪਾਇਆ ਗਿਆ ਕਿ ਖਪਤਕਾਰ ਮੀਟਰ ਦੇ ਨਿਊਟਰਲ ਰਾਹੀਂ ਅਤੇ ਓਵਰ ਸਵਿੱਚ ਬਦਲ ਕੇ ਬਿਜਲੀ ਚੋਰੀ ਕਰ ਰਿਹਾ ਹੈ।
electricity
ਖਪਤਕਾਰ ਦਾ ਬਿਜਲੀ ਲੋਡ 19.8 ਕਿਲੋਵਾਟ ਦੇ ਪ੍ਰਵਾਨਿਤ ਲੋਡ ਦੇ ਮੁਕਾਬਲੇ ਬਿਜਲੀ ਲੋਡ 25 ਕਿਲੋਵਾਟ ਦਾ ਚੱਲਦਾ ਲੋਡ ਪਾਇਆ। ਉਨ੍ਹਾਂ ਅੱਗੇ ਦੱਸਿਆ ਕਿ ਇਨਫੋਰਸਮੈਂਟ ਟੀਮ ਨੇ ਮੌੜ ਮੰਡੀ ਨੇੜੇ ਪਿੰਡ ਗਹਿਰੀ ਦੇ ਡੇਰਾ ਰੋਮੀਵਾਲਾ 'ਤੇ ਛਾਪਾ ਮਾਰਿਆ ਅਤੇ ਪਾਇਆ ਕਿ ਡੇਰੇ ਦੀ ਸਪਲਾਈ 20.3 ਕਿਲੋਵਾਟ ਦੇ ਕਨੈਕਟਿਡ ਲੋਡ 'ਤੇ ਚੱਲ ਰਹੀ ਸੀ ਜਦੋਂ ਕਿ ਡੇਰੇ ਦਾ ਮਨਜ਼ੂਰ ਲੋਡ 5.24 ਕਿਲੋਵਾਟ ਹੈ। ਬਿਜਲੀ ਐਕਟ 2003 ਦੇ ਤਹਿਤ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 3.13 ਲੱਖ ਜੁਰਮਾਨਾ ਲਗਾਇਆ ਗਿਆ ।
ਉਨ੍ਹਾਂ ਇਹ ਵੀ ਕਿਹਾ ਕਿ ਇਨਫੋਰਸਮੈਂਟ ਟੀਮਾਂ ਨੇ ਤਹਿਸੀਲ ਕੰਪਲੈਕਸ ਜਲਾਲਾਬਾਦ ਵਿਖੇ ਐਡਵੋਕੇਟ ਚੈਂਬਰਾਂ , ਫੋਟੋਸਟੇਟ ਦੀਆਂ ਦੁਕਾਨਾਂ ਅਤੇ ਜਲਾਲਾਬਾਦ ਵਿਖੇ ਸਿਟੀ ਪੁਲਿਸ ਕਲੋਨੀ ਦੀ ਵੀ ਚੈਕਿੰਗ ਕੀਤੀ। ਚੈਕਿੰਗ ਦੌਰਾਨ 15 ਨੰ. ਬਿਜਲੀ ਚੋਰੀ ਦੇ ਮਾਮਲਿਆਂ ਦਾ ਪਤਾ ਲਗਾਇਆ ਗਿਆ ਅਤੇ ਡਿਫਾਲਟਰ ਖਪਤਕਾਰਾਂ ਨੂੰ 5.30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ।
ਉਨ੍ਹਾਂ ਕਿਹਾ ਕਿ ਜਲੰਧਰ ਦੀ ਇਨਫੋਰਸਮੈਂਟ ਟੀਮ ਨੇ ਇੱਕ ਮੱਧਮ ਸਪਲਾਈ ਕੁਨੈਕਸ਼ਨ ਦੀ ਜਾਂਚ ਕੀਤੀ ਅਤੇ ਪਾਇਆ ਕਿ ਮੀਟਰ ਰਿਕਾਰਡਿੰਗ ਊਰਜਾ ਅਸਲ ਖਪਤ ਨਾਲੋਂ 50 ਪ੍ਰਤੀਸ਼ਤ ਘੱਟ ਹੈ। ਇਹ ਕੁਨੈਕਸ਼ਨ ਅਪ੍ਰੈਲ, 2017 ਵਿੱਚ ਜਾਰੀ ਕੀਤਾ ਗਿਆ ਸੀ, ਖਪਤਕਾਰ ਦਾ ਲੋਡ 80 ਕਿਲੋਵਾਟ ਹੈ। ਖਪਤਕਾਰ ਦੇ ਖਾਤੇ ਨੂੰ ਓਵਰਹਾਲ ਕੀਤਾ ਗਿਆ ਅਤੇ 36.73 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਇਸ ਕੁਤਾਹੀ ਵਿੱਚ ਪੀਐਸਪੀਸੀਐਲ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਾਰੇ ਮਾਣਯੋਗ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਜ ਵਿੱਚ ਬਿਜਲੀ ਚੋਰੀ ਵਿਰੁੱਧ ਮੁਹਿੰਮ ਲਈ ਬਿਜਲੀ ਚੋਰੀ ਬਾਰੇ ਫੀਡਬੈਕ ਦੇ ਕੇ ਬਿਜਲੀ ਚੋਰੀ ਦੇ ਖ਼ਤਰੇ ਨੂੰ ਕਾਬੂ ਕਰਨ ਵਿੱਚ ਪੀ.ਐਸ.ਪੀ.ਸੀ.ਐਲ ਦੀ ਮਦਦ ਕਰਨ। ਕੋਈ ਵੀ ਖਪਤਕਾਰ/ਨਾਗਰਿਕ ਵਟਸਐਪ ਨੰਬਰ 96461-75770 'ਤੇ ਬਿਜਲੀ ਚੋਰੀ ਬਾਰੇ ਫੀਡਬੈਕ ਦੇ ਸਕਦਾ ਹੈ। ਪੀਐਸਪੀਸੀਐਲ ਨੇ ਆਪਣੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।