ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
Published : May 27, 2022, 6:04 pm IST
Updated : May 27, 2022, 6:04 pm IST
SHARE ARTICLE
Punjab CM Pays tribute to Sant Avtar Singh ji at Seechewal
Punjab CM Pays tribute to Sant Avtar Singh ji at Seechewal

ਸੂਬੇ ਨੂੰ ਹਰਿਆ-ਭਰਿਆ ਬਣਾਉਣ ਤੇ ਪ੍ਰਦੂਸ਼ਣ ਮੁਕਤ ਕਰਨ ਲਈ ਕੋਸ਼ਿਸ਼ਾਂ ਤੇਜ਼ ਕਰਨ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ

ਸੀਚੇਵਾਲ (ਜਲੰਧਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਭਾਗ ਲੈਣ ਪੁੱਜੇ ਮੁੱਖ ਮੰਤਰੀ ਨੇ ਸੂਬੇ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗਦੇ ਪੱਧਰ ਅਤੇ ਵਾਤਾਵਰਨ ਦੇ ਪ੍ਰਦੂਸ਼ਣ ਉਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਕੋ-ਇਕ ਦੁਰਲੱਭ ਤੇ ਬਹੁਮੁੱਲਾ ਕੁਦਰਤੀ ਸਰੋਤ ਪਾਣੀ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਫੌਰੀ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਕੱਲੀ ਸਰਕਾਰ ਇਹ ਕੰਮ ਨਹੀਂ ਕਰ ਸਕਦੀ, ਸਗੋਂ ਲੋਕਾਂ ਦੀ ਭਾਈਵਾਲੀ ਲਾਜ਼ਮੀ ਹੈ ਤਾਂ ਜੋ ਖ਼ਾਸ ਤੌਰ ਉਤੇ ਆਲਮੀ ਤਪਸ ਦੇ ਮੱਦੇਨਜ਼ਰ ਇਸ ਸਰੋਤ ਦੀ ਅਹਿਮੀਅਤ ਬਾਰੇ ਜਾਣੂੰ ਕਰਵਾਉਣ ਲਈ ਵਿਆਪਕ ਲੋਕ ਲਹਿਰ ਬਣਾਈ ਜਾਵੇ।

Punjab CM Pays tribute to Sant Avtar Singh ji at Seechewal Punjab CM Pays tribute to Sant Avtar Singh ji at Seechewal

ਪਾਣੀ ਦੇ ਤੇਜ਼ੀ ਨਾਲ ਘਟਦੇ ਪੱਧਰ ਕਾਰਨ ਪੈਦਾ ਹੋ ਰਹੀ ਸਥਿਤੀ ਦੀ ਗੰਭੀਰਤਾ ਉਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਜ਼ਮੀਨ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਪਗ ਸਾਰੇ ਬਲਾਕ ‘ਡਾਰਕ ਜ਼ੋਨ’ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਣ ਕੇ ਬੇਹੱਦ ਦੁੱਖ ਹੋਇਆ ਹੈ ਕਿ ਦੁਬਈ ਤੇ ਹੋਰ ਅਰਬ ਮੁਲਕਾਂ ਵਿੱਚ ਤੇਲ ਕੱਢਣ ਲਈ ਵਰਤੀਆਂ ਜਾਣ ਵਾਲੀਆਂ ਮੋਟਰਾਂ ਦੀ ਹੁਣ ਪੰਜਾਬ ਵਿੱਚ ਧਰਤੀ ਹੇਠੋਂ ਪਾਣੀ ਕੱਢਣ ਲਈ ਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਾਪਰਵਾਹੀ ਵਾਲੇ ਰੁਝਾਨ ਨੂੰ ਫੌਰੀ ਰੋਕਣ ਦੀ ਲੋੜ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਨਸਲਾਂ ਪਾਣੀ ਲਈ ਤਰਸਣ ਲਈ ਮਜਬੂਰ ਨਾ ਹੋਣ।

Punjab CM Pays tribute to Sant Avtar Singh ji at Seechewal Punjab CM Pays tribute to Sant Avtar Singh ji at Seechewal

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਆਪਣੇ ਵੱਲੋਂ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਨੂੰ ਘਟਾਇਆ ਅਤੇ ਧਰਤੀ ਉਪਰਲੇ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਲੁਆਈ ਲਈ ਵਿੱਤੀ ਸਹਾਇਤਾ ਦੇਣ ਦੀ ਸਕੀਮ ਸ਼ੁਰੂ ਕੀਤੀ ਹੈ, ਜਿਸ ਕਾਰਨ ਸੂਬੇ ਵਿੱਚ 20 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਣ ਦੀ ਆਸ ਹੈ, ਜਿਸ ਨਾਲ ਪਾਣੀ ਦੀ ਬੱਚਤ ਹੋਵੇਗੀ।

Punjab CM Pays tribute to Sant Avtar Singh ji at Seechewal Punjab CM Pays tribute to Sant Avtar Singh ji at Seechewal

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦਾ ਧਿਆਨ ਕਣਕ ਤੇ ਝੋਨੇ ਦੇ ਫਸਲੀ ਚੱਕਰ ਤੋਂ ਹਟਾਉਣ ਲਈ ਮੂੰਗੀ ਉਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਇਕ ਹੋਰ ਪਹਿਲਕਦਮੀ ਕੀਤੀ ਹੈ ਤਾਂ ਕਿ ਫਸਲੀ ਵਿਭਿੰਨਤਾ ਰਾਹੀਂ ਪਾਣੀ ਦੀ ਬੱਚਤ ਹੋਵੇ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਤੇ ਪ੍ਰਦੂਸ਼ਣ ਮੁਕਤ ਕਰਨ ਅਤੇ ਪਾਣੀ ਬਚਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚੁੱਕੇ ਮੁੱਦੇ ਉਤੇ ਭਗਵੰਤ ਮਾਨ ਨੇ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਤੋਂ ਗਾਦ ਹਟਾਉਣ ਦਾ ਮਸਲਾ ਉਹ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਪੁਲ ਹੇਠਾਂ ਗਾਦ ਜਮ੍ਹਾਂ ਹੋਣ ਕਾਰਨ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਆਉਂਦੇ ਹੜ੍ਹ ਲੋਕਾਂ ਦੇ ਜਾਨ ਤੇ ਮਾਲ ਲਈ ਵੱਡਾ ਖ਼ਤਰਾ ਬਣ ਰਹੇ ਹਨ।

Punjab CM Pays tribute to Sant Avtar Singh ji at Seechewal Punjab CM Pays tribute to Sant Avtar Singh ji at Seechewal

ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ। ਅਸੀਂ ਇਨ੍ਹਾਂ ਤਿੰਨਾਂ ਨੂੰ ਹੀ ਪਲੀਤ ਕਰਕੇ ਆਪਣੇ ਗੁਰੂਆਂ ਨੂੰ ਧੋਖਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਅਸੀਂ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਲਾਜ਼ਮੀ ਤੌਰ ਉਤੇ ਆਪਣੇ ਜੀਵਨ ਵਿੱਚ ਅਪਣਾਈਏ। ਸੰਤ ਅਵਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਵਾਤਾਵਰਨ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਪਾਏ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਤ ਅਵਤਾਰ ਸਿੰਘ ਜੀ ਮਹਾਨ ਧਾਰਮਿਕ ਆਗੂ ਤੇ ਸਮਾਜ ਸੁਧਾਰਕ ਸਨ। ਭਗਵੰਤ ਮਾਨ ਨੇ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ।

Punjab CM Pays tribute to Sant Avtar Singh ji at Seechewal Punjab CM Pays tribute to Sant Avtar Singh ji at Seechewal

ਸੰਤ ਬਲਬੀਰ ਸਿੰਘ ਸੀਚੇਵਾਲ ਦੀਆਂ ਲਾਮਿਸਾਲ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਜੀ ਨੇ ਆਪਣੇ ਸਮਰਪਣ ਤੇ ਵਚਨਬੱਧਤਾ ਰਾਹੀਂ ਵਾਤਾਵਰਨ ਬਚਾਉਣ ਲਈ ਇਕ ਨਵੀਂ ਕ੍ਰਾਂਤੀ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਰਹਿੰਦੇ ਸਮਿਆਂ ਤੱਕ ਸਾਡੇ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ। ਭਗਵੰਤ ਮਾਨ ਨੇ ਸੰਤ ਸੀਚੇਵਾਲ ਨੂੰ ਇਸੇ ਮਿਸ਼ਨਰੀ ਭਾਵਨਾ ਨਾਲ ਇਹ ਮਹਾਨ ਕਾਰਜ ਜਾਰੀ ਰੱਖਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਿਰਮਲ ਕੁਟੀਆ ਵਿੱਚ ਪੌਦਾ ਵੀ ਲਾਇਆ। ਇਸ ਸਮੇਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਡੀ.ਆਈ.ਜੀ. ਐਸ ਭੂਪਤੀ, ਐਸ.ਐਸ.ਪੀ. ਸਵਪਨ ਸ਼ਰਮਾ ਤੇ ਹੋਰ ਹਾਜ਼ਰ ਸਨ।   ਮੁੱਖ ਮੰਤਰੀ ਦੇ ਦੌਰੇ ਦੌਰਾਨ ਵਿਧਾਇਕ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੂਰਾਲ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਮਹਿਲਾ ਵਿੰਗ ਦੀ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ, ਆਪ ਲੀਡਰ ਸੱਜਣ ਸਿੰਘ ਚੀਮਾ, ਰਤਨ ਸਿੰਘ ਕੱਕੜ ਕਲਾਂ, ਦਿਨੇਸ਼ ਢੱਲ ਤੇ ਹੋਰ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement