ਨੌਜਵਾਨਾਂ ਲਈ ਖ਼ੁਸ਼ਖ਼ਬਰੀ: ਪੰਜਾਬ ਪੁਲਿਸ ਕਾਂਸਟੇਬਲ ਦੀਆਂ 4358 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ
Published : May 27, 2022, 7:00 pm IST
Updated : May 27, 2022, 7:00 pm IST
SHARE ARTICLE
Recruitment process of Punjab Police Constable completed
Recruitment process of Punjab Police Constable completed

ਦਰਅਸਲ ਪੰਜਾਬ ਪੁਲਿਸ ਦੀ ਇਹ ਭਰਤੀ ਕਾਂਗਰਸ ਸਰਕਾਰ ਵੇਲੇ ਹੋਈ ਸੀ। ਹਾਲਾਂਕਿ ਉਹਨਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲਿਆ।



ਚੰਡੀਗੜ੍ਹ: ਪੰਜਾਬ ਪੁਲਿਸ ਵਿਚ ਭਰਤੀ ਹੋਏ 4358 ਨੌਜਵਾਨਾਂ ਲਈ ਖੁਸ਼ਖਬਰੀ ਹੈ। ਪੰਜਾਬ ਦੀ ਮਾਨ ਸਰਕਾਰ ਨੇ ਸਿਪਾਹੀਆਂ ਦੀ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰ ਦਿੱਤਾ ਹੈ। ਜਲਦੀ ਹੀ ਇਹਨਾਂ ਨੌਜਵਾਨਾਂ ਦੀ ਮੈਡੀਕਲ ਜਾਂਚ ਕਰਵਾਈ ਜਾਵੇਗੀ। ਇਸ ਉਪਰੰਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

Punjab PolicePunjab Police

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, “ਮੈਨੂੰ ਇਹ ਜਾਣਕਾਰੀ ਦਿੰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਲਈ ਚੁਣੇ ਗਏ 4358 ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰੇ ਚਾੜ੍ਹਿਆ ਹੈ...। ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਮੈਡੀਕਾਲ ਜਾਂਚ ਅਤੇ ਤਸਦੀਕ ਉਪਰੰਤ ਨਿਯੁਕਤੀ ਪੱਤਰ ਜਲਦ ਵੰਡਾਂਗੇ..”।

TweetTweet

ਦਰਅਸਲ ਪੰਜਾਬ ਪੁਲਿਸ ਦੀ ਇਹ ਭਰਤੀ ਕਾਂਗਰਸ ਸਰਕਾਰ ਵੇਲੇ ਹੋਈ ਸੀ। ਹਾਲਾਂਕਿ ਉਹਨਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲਿਆ। ਇਸ ਤੋਂ ਬਾਅਦ ਪੰਜਾਬ ਵਿਚ ਨਵੀਂ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਕਾਫੀ ਉਮੀਦਾਂ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੀ ਮਾਨ ਸਰਕਾਰ 26,754 ਅਸਾਮੀਆਂ 'ਤੇ ਸਰਕਾਰੀ ਭਰਤੀ ਕਰ ਰਹੀ ਹੈ। ਇਸ ਪੱਖੋਂ ਇਹ ਬਹੁਤ ਵੱਡਾ ਫੈਸਲਾ ਹੈ। ਇਹਨਾਂ 'ਚੋਂ ਕਈ ਅਸਾਮੀਆਂ 'ਤੇ ਭਰਤੀ ਹੋ ਚੁੱਕੀ ਹੈ। ਅਜੇ ਬਹੁਤ ਸਾਰੇ ਇਸ਼ਤਿਹਾਰ ਆਉਣੇ ਬਾਕੀ ਹਨ। ਇਸ ਤੋਂ ਇਲਾਵਾ ਸਰਕਾਰ ਨੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵੀ ਐਲਾਨ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement