ਸੂਬੇ ਦੀ ਮੰਗ ’ਤੇ ਹੁੰਗਾਰਾ ਭਰਦਿਆਂ ਕੇਂਦਰ ਵੱਲੋਂ ਝੋਨੇ ਦੇ ਸੀਜ਼ਨ ਲਈ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ 
Published : May 27, 2022, 9:40 pm IST
Updated : May 27, 2022, 9:40 pm IST
SHARE ARTICLE
Center assures uninterrupted supply of coal for paddy season
Center assures uninterrupted supply of coal for paddy season

ਕੇਂਦਰੀ ਬਿਜਲੀ ਅਤੇ ਕੋਲਾ ਮੰਤਰੀਆਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਸੂਬਿਆਂ ਨਾਲ ਸਮੀਖਿਆ ਮੀਟਿੰਗ ਦੀ ਕੀਤੀ ਸਹਿ-ਪ੍ਰਧਾਨਗੀ 

ਚੰਡੀਗੜ੍ਹ :  ਪੰਜਾਬ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਬਿਜਲੀ ਅਤੇ ਕੋਲਾ ਮੰਤਰੀਆਂ ਵੱਲੋਂ ਸੂਬੇ ਨੂੰ ਝੋਨੇ ਦੇ ਬਿਜਾਈ ਸੀਜ਼ਨ ਲਈ ਕੋਲੇ ਦੀ ਸਮੇਂ ਸਿਰ ਅਤੇ ਬਾਕਾਇਦਾ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ। ਇਹ ਭਰੋਸਾ ਕੇਂਦਰੀ ਬਿਜਲੀ ਅਤੇ ਗੈਰ-ਨਵਿਆਉਣਯੋਗ ਊਰਜਾ ਮੰਤਰੀ ਰਾਜ ਕੁਮਾਰ ਸਿੰਘ ਅਤੇ ਕੇਂਦਰੀ ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਸਹਿ-ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਸਮੇਤ ਸੂਬਿਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤਾ ਗਿਆ।

Center assures uninterrupted supply of coal for paddy seasonCenter assures uninterrupted supply of coal for paddy season

ਮੀਟਿੰਗ ਦੌਰਾਨ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਨੂੰ ਕੋਲੇ ਦੀ ਨਿਯਮਤ ਸਪਲਾਈ ਦੀ ਲੋੜ ’ਤੇ ਜ਼ੋਰ ਦਿੰਦਿਆਂ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਉਣ ਵਾਲੇ ਸੀਜ਼ਨ ਦੇ ਮੱਦੇਨਜ਼ਰ ਸਮੇਂ ਸਿਰ ਅਤੇ ਕੁਸ਼ਲ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੇਂਦਰ ਨੂੰ ਬੇਨਤੀ ਕੀਤੀ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੇਸ਼ ਭਰ ਵਿੱਚ ਕੋਲੇ ਦੀ ਮੌਜੂਦਾ ਸਥਿਤੀ ਬਾਰੇ ਸੂਬੇ ਦੀਆਂ ਚਿੰਤਾਵਾਂ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਨੂੰ ਬਿਜਲੀ ਦੀ ਕਿੱਲਤ ਦੇ ਲੰਬੇ ਸਮੇਂ ਦੇ ਹੱਲ ਲਈ  ਬਦਲਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ ।

Center assures uninterrupted supply of coal for paddy seasonCenter assures uninterrupted supply of coal for paddy season

ਉਨਾਂ ਕਿਹਾ ਕਿ ਸਾਡੇ ਕਿਸਾਨ 14 ਜੂਨ ਤੋਂ ਝੋਨੇ ਦੀ ਬਿਜਾਈ ਕਰਨਗੇ ਅਤੇ ਅਸੀਂ ਉਨਾਂ ਲਈ ਬਿਜਾਈ ਦੇ ਸੁਚਾਰੂ ਅਤੇ ਸੁਚੱਜੇ ਤਜਰਬੇ ਨੂੰ ਯਕੀਨੀ ਬਣਾਉਣ ਵਾਸਤੇ ਪੂਰੀ ਤਰਾਂ ਤਿਆਰ ਹਾਂ, ਜਿਸ ਲਈ ਅਸੀਂ ਕੇਂਦਰ ਸਰਕਾਰ ਨੂੰ ਕੋਲੇ ਦੀ ਲੋੜੀਂਦੀ ਸਪਲਾਈ ਦੇ ਰੂਪ ਵਿੱਚ ਸਮੇਂ ਸਿਰ ਹਰ ਸਹਾਇਤਾ ਦੇਣ ਦੀ ਬੇਨਤੀ ਕੀਤੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਬਿਜਾਈ ਲਈ ਬਿਜਲੀ ਦੀ ਸਿਖਲਰੀ ਮੰਗ ਨੂੰ ਪੂਰਾ ਕਰਨ ਲਈ ਸਾਨੂੰ ਰੋਜ਼ਾਨਾ 20 ਰੈਕ ਕੋਲੇ ਦੀ ਲੋੜ ਹੈ।

Center assures uninterrupted supply of coal for paddy seasonCenter assures uninterrupted supply of coal for paddy season

ਕੇਂਦਰੀ ਮੰਤਰੀਆਂ ਦੇ ਠੋਸ ਯਤਨਾਂ ਲਈ ਉਨਾਂ ਦਾ ਧੰਨਵਾਦ ਕਰਦੇ ਹੋਏ ਬਿਜਲੀ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਭਰੋਸਾ ਹੈ ਕਿ ਸਾਡੀਆਂ ਸਾਰੀਆਂ ਮੰਗਾਂ ਨੂੰ ਹੱਲ ਕਰਨ ਲਈ ਕੇਂਦਰ ਵੱਲੋਂ ਇਸ ਮੁੱਦੇ ਦਾ ਇੱਕ ਵਿਹਾਰਕ ਹੱਲ ਯਕੀਨੀ ਬਣਾਇਆ ਜਾਵੇਗਾ। ਉਤਪਾਦਨ ਵਿੱਚ ਮੋਹਰੀ ਹੋਣ ਕਰਕੇ ਕੇਂਦਰੀ ਪੂਲ ਦੇ ਅਨਾਜ ਭੰਡਾਰਾਂ ਵਿੱਚ ਕਣਕ ਅਤੇ ਚੌਲਾਂ ਦੇ ਰੂਪ ਵਿੱਚ ਵੱਡਾ ਯੋਗਦਾਨ ਦੇਣ ਦਾ ਸਿਹਰਾ ਪੰਜਾਬ ਨੂੰ ਜਾਂਦਾ ਹੈ।

ਪਿਛਲੇ ਸਾਉਣੀ ਸੀਜ਼ਨ ਦੌਰਾਨ ਪੰਜਾਬ ਨੇ 186 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਪੈਦਾਵਾਰ ਕੀਤੀ ਸੀ ਜਦਕਿ ਇਸ ਹਾੜੀ ਦੇ ਸੀਜ਼ਨ ਵਿੱਚ 100 ਲੱਖ ਮੀਟਰਕ ਟਨ ਦੇ ਕਰੀਬ  ਕਣਕ ਦੀ ਪੈਦਾਵਾਰ ਕੀਤੀ ਹੈ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ ਅਤੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement