ਪੁਲਿਸ ਨੇ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਕੀਤਾ ਹਾਸਲ
ਕਪੂਰਥਲਾ: ਕਪੂਰਥਲਾ 'ਚ ਟਰੱਕ ਕਲੀਨਰ ਵਲੋਂ 70 ਸਾਲਾ ਬਜ਼ੁਰਗ ਔਰਤ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਕੋਤਵਾਲੀ ਪੁਲਿਸ ਨੇ ਮੁਲਜ਼ਮ ਟਰੱਕ ਕਲੀਨਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਵੀ ਲਿਆ ਗਿਆ ਹੈ।
ਇਹ ਵੀ ਪੜ੍ਹੋ: ਸਿਹਤ ਮੰਤਰੀ ਅੱਜ ਐਸਬੀਐਸ ਨਗਰ ਤੋਂ 12 ਜ਼ਿਲ੍ਹਿਆਂ ਲਈ 3 ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਕਰਨਗੇ ਸ਼ੁਰੂਆਤ
ਸ਼ਿਕਾਇਤਕਰਤਾ ਲਵਪ੍ਰੀਤ ਸਿੰਘ ਵਾਸੀ ਪਿੰਡ ਭਵਾਨੀਪੁਰ ਨੇ ਥਾਣਾ ਕੋਤਵਾਲੀ ਕਪੂਰਥਲਾ ਵਿਚ ਕੇਸ ਦਰਜ ਕਰਵਾਇਆ ਹੈ। ਪੁਲਿਸ ਨੂੰ ਦਿਤੇ ਬਿਆਨ ਵਿਚ ਉਸ ਨੇ ਦੱਸਿਆ ਕਿ ਉਹ ਟਰੱਕ ਡਰਾਈਵਰ ਹੈ। ਬੀਤੇ ਦਿਨ ਛੁੱਟੀ ਹੋਣ ਕਾਰਨ ਉਹ ਘਰ ਹੀ ਸੀ। ਦੇਰ ਸ਼ਾਮ ਉਹ ਆਪਣੇ ਦੋਸਤਾਂ ਨਾਲ ਘੁੰਮਣ-ਫਿਰਨ ਤੋਂ ਬਾਅਦ ਟਰੱਕ ਕਲੀਨਰ ਜਸਵੀਰ ਸਿੰਘ ਉਰਫ ਜੱਸੂ ਵਾਸੀ ਪਿੰਡ ਭਵਾਨੀਪੁਰ ਨਾਲ ਗੋਲਗੱਪੇ ਲੈਣ ਲਈ ਅੱਡੇ ’ਤੇ ਜਾ ਰਿਹਾ ਸੀ।
ਇਹ ਵੀ ਪੜ੍ਹੋ: ਬਠਿੰਡਾ 'ਚ ਰਿਸ਼ਤੇ ਹੋਏ ਤਾਰ-ਤਾਰ, ਮਾਮੂਲੀ ਤਕਰਾਰ ਤੋਂ ਬਾਅਦ ਭਰਾ ਨੇ ਭਰਾ ਦਾ ਕੀਤਾ ਕਤਲ
ਜਿਉਂ ਹੀ ਉਹ ਦੋਵੇਂ ਪਿੰਡ ਦੇ ਪਸ਼ੂ ਹਸਪਤਾਲ ਨੇੜੇ ਪੁੱਜੇ ਤਾਂ ਜੱਸੂ ਅਚਾਨਕ ਕਿਧਰੇ ਗਾਇਬ ਹੋ ਗਿਆ। ਉਸ ਨੇ ਸੋਚਿਆ ਕਿ ਉਹ ਕਿਤੇ ਭੰਗ ਰਗੜਨ ਗਿਆ ਹੋਵੇਗਾ। ਜਦੋਂ ਉਹ ਹਸਪਤਾਲ ਦੇ ਅੰਦਰ ਥੋੜਾ ਜਿਹਾ ਗਿਆ ਤਾਂ ਉਸ ਨੇ ਹਸਪਤਾਲ ਦੇ ਅੰਦਰੋਂ ਚੀਕਣ ਦੀਆਂ ਆਵਾਜ਼ਾਂ ਸੁਣੀਆਂ। ਉਸ ਨੇ ਮੋਬਾਈਲ ਦੀ ਫਲੈਸ਼ ਲਾਈਟ ਰਾਹੀਂ ਦੇਖਿਆ ਤਾਂ ਜੱਸੂ 70 ਸਾਲਾ ਬਜ਼ੁਰਗ ਔਰਤ, ਜਿਸ ਦੀ ਦਿਮਾਗੀ ਹਾਲਤ ਕਈ ਸਾਲਾਂ ਤੋਂ ਠੀਕ ਨਹੀਂ ਸੀ, 'ਤੇ ਜ਼ਬਰਦਸਤੀ ਕਰ ਰਿਹਾ ਸੀ।
ਉਸ ਦੇ ਰੁਕਣ ਤੋਂ ਬਾਅਦ ਵੀ ਜੱਸੂ ਨਾ ਹੱਟਿਆ ਤਾਂ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਥਾਣਾ ਕੋਤਵਾਲੀ ਦੇ ਇੰਚਾਰਜ ਬਲਬੀਰ ਸਿੰਘ ਨੇ ਦਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।