ਜ਼ੀਰਕਪੁਰ 'ਚ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਪਲਟੀ ਬੱਸ

By : GAGANDEEP

Published : May 27, 2023, 6:04 pm IST
Updated : May 27, 2023, 6:29 pm IST
SHARE ARTICLE
photo
photo

ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਕੱਢਿਆ ਗਿਆ ਬਾਹਰ

 

ਮੋਹਾਲੀ : ਮੋਹਾਲੀ ਦੇ ਜ਼ੀਰਕਪੁਰ 'ਚ ਇਕ ਵੱਡਾ ਸੜਕ ਹਾਦਸਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇੱਥੇ ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ।

ਇਹ ਹਾਦਸਾ ਜ਼ੀਰਕਪੁਰ ਰਮਦਾ ਹੋਟਲ ਦੇ ਸਾਹਮਣੇ ਵਾਪਰਿਆ, ਜਿਥੇ ਗਲਤ ਸਾਈਡ ਤੋਂ ਆ ਰਹੇ ਇੱਕ ਐਕਟਿਵਾ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬੱਸ ਪਲਟ ਗਈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਘਟਨਾ ਤੋਂ ਬਾਅਦ ਚੰਡੀਗੜ੍ਹ ਵੱਲ ਲੰਮਾ ਜਾਮ ਲੱਗ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਜ਼ੀਰਕਪੁਰ ਪੁਲਿਸ ਨੇ ਸਥਿਤੀ ਨੂੰ ਕਾਬੂ 'ਚ ਲਿਆ ਅਤੇ ਬੱਸ ਨੂੰ ਸਿੱਧਾ ਕਰਨ ਲਈ ਕਰੇਨ ਬੁਲਾ ਕੇ ਫਲਾਈਓਵਰ ਦੇ ਹੇਠਾਂ ਤੋਂ ਸਰਵਿਸ ਰੋਡ ਵੱਲ ਟ੍ਰੈਫਿਕ ਮੋੜ ਦਿਤਾ। ਡਿਵਾਈਡਰ ਨਾਲ ਟਕਰਾਉਣ ਕਾਰਨ ਬੱਸ ਦੀ ਰਫ਼ਤਾਰ ਘੱਟ ਗਈ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement