ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਵਿਜੀਲੈਂਸ ਨੇ ਭਰਤਇੰਦਰ ਚਾਹਲ ਨੂੰ 10ਵੀਂ ਵਾਰ ਭੇਜਿਆ ਸੰਮਨ
Published : May 27, 2023, 10:55 am IST
Updated : May 27, 2023, 10:55 am IST
SHARE ARTICLE
photo
photo

6 ਸਾਲਾਂ ’ਚ ਬਣਾਈ ਪ੍ਰਾਪਰਟੀ ਦਾ ਮੰਗਿਆ ਹੈ ਰਿਕਾਰਡ

 

ਮੁਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਵਿਜੀਲੈਂਸ ਨੇ ਮੁੜ ਤਲਬ ਕੀਤਾ ਹੈ। ਇਸ ਵਾਰ ਉਸ ਨੂੰ ਵਿਜੀਲੈਂਸ ਵਲੋਂ ਦਸਵੀਂ ਵਾਰ ਤਲਬ ਕੀਤਾ ਗਿਆ ਹੈ। ਚਾਹਲ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਪੁੱਛਗਿੱਛ ਕੀਤੀ ਜਾਣੀ ਹੈ।

ਜ਼ਿਕਰਯੋਗ ਹੈ ਕਿ ਚਾਹਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਦਾਲਤ ਨੇ ਖਾਰਜ ਕਰ ਦਿਤੀ ਹੈ। ਵਿਜੀਲੈਂਸ ਜਾਂਚ ਟੀਮ ਨੇ ਚਹਿਲ ਤੋਂ ਪਿਛਲੇ 6 ਸਾਲਾਂ ਵਿਚ ਬਣਾਈਆਂ ਜਾਇਦਾਦਾਂ ਦਾ ਰਿਕਾਰਡ ਮੰਗਿਆ ਹੈ। ਵਿਜੀਲੈਂਸ ਨੇ ਚਹਿਲ ਨੂੰ ਸਮੇਂ-ਸਮੇਂ 'ਤੇ 10 ਵਾਰ ਜਾਂਚ 'ਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤੇ ਹਨ। ਪਰ ਨਾ ਤਾਂ ਉਸ ਨੇ ਕਿਸੇ ਨੋਟਿਸ ਦਾ ਜਵਾਬ ਦਿਤਾ ਹੈ ਅਤੇ ਨਾ ਹੀ ਉਹ ਜਾਂਚ ਵਿਚ ਸ਼ਾਮਲ ਹੋਣ ਲਈ ਵਿਜੀਲੈਂਸ ਦਫ਼ਤਰ ਪਹੁੰਚਿਆ ਹੈ।

ਪੰਜਾਬ ਵਿਜੀਲੈਂਸ ਨੇ ਚਾਹਲ ਦੇ ਘਰ ਅਤੇ ਪੈਲੇਸ ਦੇ ਬਾਹਰ ਨੋਟਿਸ ਵੀ ਚਿਪਕਾਏ ਹਨ। ਪਰ ਜਾਂਚ ਟੀਮ ਵਲੋਂ ਹਰ ਕਾਰਵਾਈ ਦੇ ਬਾਵਜੂਦ ਚਾਹਲ ਜਾਂਚ ਵਿਚ ਸ਼ਾਮਲ ਨਹੀਂ ਹੋਏ। ਇਸ ਵਾਰ ਵੀ ਉਹ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ।

ਪਟਿਆਲਾ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਵੀ ਭਰਤ ਇੰਦਰ ਸਿੰਘ ਚਾਹਲ ਦੀਆਂ ਜਾਇਦਾਦਾਂ ਦੀ ਫਿਜ਼ੀਕਲ ਜਾਂਚ ਕੀਤੀ ਹੈ। ਟੀਮ ਨੇ ਪਹਿਲਾਂ ਹੀ ਪਟਿਆਲਾ-ਸਰਹਿੰਦ ਰੋਡ 'ਤੇ ਸਥਿਤ ਉਨ੍ਹਾਂ ਦੇ ਮੈਰਿਜ ਪੈਲੇਸ ਅਤੇ ਸ਼ਾਪਿੰਗ ਮਾਲ ਦੀ ਮਿਣਤੀ ਕੀਤੀ ਹੈ। ਇਸ ਦੌਰਾਨ ਹੋਈ ਕੁਤਾਹੀ ਦੇ ਸਾਹਮਣੇ ਆਉਣ ਤੋਂ ਬਾਅਦ ਵਿਜੀਲੈਂਸ ਟੀਮ ਵਲੋਂ ਚਾਹਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ।
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement