ਸੁਲਤਾਨਪੁਰ ਲੋਧੀ 'ਚ ਗੁੰਡਾਗਰਦੀ ਦਾ ਨੰਗਾ ਨਾਚ, 10-12 ਨੌਜਵਾਨਾਂ ਨੇ ਨੌਜਵਾਨ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ

By : GAGANDEEP

Published : May 27, 2023, 1:33 pm IST
Updated : May 27, 2023, 1:33 pm IST
SHARE ARTICLE
photo
photo

ਘਟਨਾ ਸੀਸੀਟੀਵੀ ਵਿਚ ਹੋਈ ਕੈਦ

 

ਸੁਲਤਾਨਪੁਰ ਲੋਧੀ : ਸੂਬੇ 'ਚ ਗੁੰਡਾਗਰਦੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਝ ਨੌਜਵਾਨਾਂ ਨੇ ਘੇਰ ਕੇ ਬੁਰੀ ਤਰ੍ਹਾਂ ਕੁੱਟਿਆ। ਦੱਸ ਦੇਈਏ ਕਿ ਜਦੋਂ ਨੌਜਵਾਨ ਦੀ ਕੁੱਟਮਾਰ ਕੀਤੀ ਜਾ ਰਹੀ ਸੀ ਤਾਂ ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਸੀ।

ਇਹ ਵੀ ਪੜ੍ਹੋ: ਕੈਮਰੂਨ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 19 ਯਾਤਰੀਆਂ ਦੀ ਮੌਤ 

ਪੀੜਤ ਨੌਜਵਾਨ ਦਾ ਕਹਿਣਾ ਹੈ ਕਿ ਉਹ ਬੱਸ ਕੰਡਕਟਰ ਹੈ ਅਤੇ ਉਹ ਆਪਣੇ ਘਰ ਤੋਂ ਮੋਟਰਸਾਈਕਲ 'ਤੇ ਆਪਣੇ ਦੋਸਤ ਨਾਲ ਕੰਮ ਲਈ ਜਾ ਰਿਹਾ ਸੀ। ਜਦੋਂ ਉਹ ਤਲਵੰਡੀ ਪੁਲ ਚੌਕ ਕੋਲ ਪਹੁੰਚਿਆ ਤਾਂ ਕੁਝ ਨੌਜਵਾਨਾਂ ਨੇ ਉਸ ਦੇ ਮੋਟਰਸਾਈਕਲ ਅੱਗੇ ਆ ਕੇ ਉਸ ਨੂੰ ਘੇਰ ਲਿਆ ਅਤੇ ਡੰਡਿਆਂ ਨਾਲ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨੀ ਸ਼ੁਰੂ ਕਰ ਦਿਤੀ।

ਇਹ ਵੀ ਪੜ੍ਹੋ: ਰਾਸ਼ਟਰਪਤੀ ਦੀ ਜਾਤੀ ਦਾ ਜ਼ਿਕਰ ਕਰਨ 'ਤੇ ਅਰਵਿੰਦ ਕੇਜਰੀਵਾਲ ਅਤੇ ਮੱਲਿਕਾਰਜੁਨ ਖੜਗੇ ਵਿਰੁਧ ਸ਼ਿਕਾਇਤ ਦਰਜ 

ਪੀੜਤ ਦਾ ਕਹਿਣਾ ਹੈ ਕਿ ਉਸ ਨੂੰ ਲੱਗਦਾ ਹੈ ਕਿ ਇਹ ਸਾਰੇ ਨੌਜਵਾਨ ਲੁੱਟ ਦੀ ਨੀਅਤ ਨਾਲ ਆਏ ਸਨ, ਕਿਉਂਕਿ ਉਸ ਦਾ ਕਹਿਣਾ ਹੈ ਕਿ ਜਦੋਂ ਉਸ ਦੀ ਕੁੱਟਮਾਰ ਕੀਤੀ ਜਾ ਰਹੀ ਸੀ ਤਾਂ ਉਸ ਕੋਲੋਂ ਪੈਸਿਆਂ ਨਾਲ ਭਰਿਆ ਬੈਗ ਸੀ ਜੋ ਗਾਇਬ ਹੋ ਗਿਆ ਅਤੇ ਉਸ ਦੇ ਮੋਟਰਸਾਈਕਲ ਦੀ ਚਾਬੀ ਵੀ ਗਾਇਬ ਸੀ। ਨੌਜਵਾਨ ਦੀ ਕੁੱਟਮਾਰ ਹੁੰਦੀ ਦੇਖ ਕੇ ਕੁਝ ਸਥਾਨਕ ਲੋਕ ਆਏ ਅਤੇ ਨੌਜਵਾਨ ਨੂੰ ਛੁਡਵਾਇਆ ਅਤੇ ਸਥਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ।

ਫਿਲਹਾਲ ਪੀੜਤਾ ਦਾ ਸਥਾਨਕ ਸਿਵਲ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਡਿਊਟੀ 'ਤੇ ਤਾਇਨਾਤ ਡਾਕਟਰ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਧਿਆਨ 'ਚ ਅਜਿਹਾ ਮਾਮਲਾ ਆਇਆ ਹੈ, ਜਿਸ 'ਚ ਕੁਝ ਨੌਜਵਾਨਾਂ ਵਲੋਂ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ ਅਤੇ ਉਨ੍ਹਾਂ ਨੇ ਪੀੜਤ ਦਾ ਐੱਮਐੱਲਆਰ ਕੱਟ ਕੇ ਪੁਲਿਸ ਨੂੰ ਸੂਚਿਤ ਕੀਤਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement