
ਮੁਢਲੀ ਸਿਖਲਾਈ ਤੋਂ ਬਾਅਦ ਇਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਦੀ ਪਹਿਲੀ ਤਾਇਨਾਤੀ ਦੇ ਹੁਕਮ ਜਾਰੀ ਕਰ ਦਿਤੇ ਜਾਣਗੇ
ਮੁਹਾਲੀ : ਪੰਜਾਬ ਪੁਲਿਸ ਵਿਭਾਗ ਨੇ ਫੋਰਸ ਵਿਚ ਨਵੇਂ ਭਰਤੀ ਹੋਏ ਕਾਂਸਟੇਬਲਾਂ ਦੀ ਸੂਚੀ ਜਾਰੀ ਕਰ ਦਿਤੀ ਹੈ। ਕਾਂਸਟੇਬਲਾਂ ਦੀ ਟਰੇਨਿੰਗ ਦਾ ਸ਼ਡਿਊਲ ਕੁਝ ਦਿਨਾਂ ਵਿਚ ਤਿਆਰ ਕਰ ਲਿਆ ਜਾਵੇਗਾ। ਮੁਢਲੀ ਸਿਖਲਾਈ ਤੋਂ ਬਾਅਦ ਇਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਦੀ ਪਹਿਲੀ ਤਾਇਨਾਤੀ ਦੇ ਹੁਕਮ ਜਾਰੀ ਕਰ ਦਿਤੇ ਜਾਣਗੇ।
ਜ਼ਿਕਰਯੋਗ ਹੈ ਕਿ ਸੀਐਮ ਭਗਵੰਤ ਮਾਨ ਨੇ ਪੰਜਾਬ ਪੁਲਿਸ ਵਿਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਫੋਰਸ ਵਿਚ ਪੁਲਿਸ ਮੁਲਾਜ਼ਮਾਂ ਦੀ ਕਮੀ ਨੂੰ ਦੂਰ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ।
ਪਹਿਲੀ ਵਾਰ ਸਿਵਲ ਸਪੋਰਟਸ ਸਟਾਫ਼ ਵੀ ਪੰਜਾਬ ਪੁਲਿਸ ਨਾਲ ਕੰਮ ਕਰੇਗਾ। ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਵੱਖ-ਵੱਖ ਕਾਡਰਾਂ ਵਿਚ 144 ਨੌਜੁਆਨਾਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਨੂੰ ਸੀਐਮ ਮਾਨ ਵਲੋਂ ਨਿਯੁਕਤੀ ਪੱਤਰ ਦਿਤੇ ਗਏ ਹਨ। ਸੀਐਮ ਮਾਨ ਨੇ ਕਿਹਾ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿਚ ਅੱਪਡੇਟ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਹੈ ਕਿ ਨਵੇਂ ਭਰਤੀ ਹੋਏ 144 ਨੌਜੁਆਨਾਂ ਨੂੰ ਆਧੁਨਿਕ ਤਕਨੀਕ ਦੀ ਡੂੰਘੀ ਸਮਝ ਹੈ। ਇਸ ਨਾਲ ਉਹ ਪਰਦੇ ਪਿੱਛੇ ਰਹਿ ਕੇ ਅਪਰਾਧੀਆਂ ਨੂੰ ਕਾਬੂ ਕਰਨ ਵਿਚ ਸਹਿਯੋਗ ਕਰੇਗਾ।
ਸਿਵਲ ਸਪੋਰਟਸ ਸਟਾਫ਼ ਵਿਚ ਭਰਤੀ ਹੋਏ ਨੌਜੁਆਨਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਸੀਐਮ ਮਾਨ ਨੇ ਕਿਹਾ ਕਿ ਇਸ ਸਾਲ ਲਗਭਗ 3 ਲੱਖ ਉਮੀਦਵਾਰਾਂ ਨੇ ਕਾਂਸਟੇਬਲ ਦੀਆਂ 1750 ਅਤੇ ਸਬ-ਇੰਸਪੈਕਟਰਾਂ ਦੀਆਂ 300 ਅਸਾਮੀਆਂ ਲਈ ਅਪਲਾਈ ਕੀਤਾ ਹੈ। ਨਵੀਂ ਭਰਤੀ ਪੰਜਾਬ ਪੁਲਿਸ ਨੂੰ ਮਜ਼ਬੂਤ ਕਰੇਗੀ। ਪੰਜਾਬ ਸਰਕਾਰ ਨੇ ਪੀ.ਐਸ.ਪੀ.ਸੀ.ਐਲ., ਸਿਵਲ ਸਪੋਰਟਸ ਸਟਾਫ਼ ਅਤੇ ਪੁਲਿਸ ਵਿਭਾਗ ਸਮੇਤ ਹੋਰ ਸਰਕਾਰੀ ਵਿਭਾਗਾਂ ਵਿੱਚ 29,237 ਤੋਂ ਵੱਧ ਨੌਜੁਆਨਾਂ ਨੂੰ ਸਰਕਾਰੀ ਨੌਕਰੀਆਂ ਦਿਤੀਆਂ ਹਨ।