
ਪੀੜਤ ਦੀ ਮਾਂ ਨੇ ਪੁਲਿਸ ਨੂੰ ਦਰਜ ਕਰਵਾਈ FIR
ਫਰੀਦਕੋਟ: ਫਰੀਦਕੋਟ ਜ਼ਿਲ੍ਹੇ ਵਿਚ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਦੋਸ਼ ਇਕ 60 ਸਾਲਾ ਵਿਅਕਤੀ 'ਤੇ ਲਗਾਏ ਗਏ ਹਨ, ਜਿਸ ਖਿਲਾਫ਼ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਥਾਣਾ ਸਦਰ ਪੁਲਿਸ ਨੇ ਬਲਾਤਕਾਰ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਜੈਪੁਰ: ਹਵਾਈ ਅੱਡੇ ਤੋਂ ਤਸਕਰ ਨੂੰ 70 ਲੱਖ ਤੋਂ ਵੱਧ ਦੇ ਸੋਨੇ ਸਮੇਤ ਕੀਤਾ ਕਾਬੂ
ਲੜਕੀ ਦਾ ਮੈਡੀਕਲ ਵੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਮੈਡੀਕਲ ਪ੍ਰੈਕਟੀਸ਼ਨਰ ਖਿਲਾਫ਼ ਵੀ ਸ਼ਿਕਾਇਤ ਦਿਤੀ ਗਈ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਸਿਆ ਹੈ ਕਿ ਉਹ 26 ਮਈ ਨੂੰ ਘਰੋਂ ਕਿਸੇ ਕੰਮ ਲਈ ਗਈ ਸੀ। ਸ਼ਾਮ ਕਰੀਬ ਸਾਢੇ ਪੰਜ ਵਜੇ ਜਦੋਂ ਉਹ ਆਈ ਤਾਂ ਉਸ ਦੀ 8 ਸਾਲਾ ਧੀ ਦਰਦ ਨਾਲ ਕੁਰਲਾ ਰਹੀ ਸੀ, ਪੁੱਛਣ 'ਤੇ ਧੀ ਨੇ ਰੋਂਦੇ ਹੋਏ ਦੱਸਿਆ ਕਿ ਘਰ ਦੇ ਸਾਹਮਣੇ ਰਹਿੰਦੇ ਚਾਚੇ ਨੇ ਉਸ ਦੇ ਕੱਪੜੇ ਲਾਹ ਕੇ ਗਲਤ ਕੀਤਾ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਗੁੰਡਾਗਰਦੀ ਦਾ ਨੰਗਾ ਨਾਚ, 10-12 ਨੌਜਵਾਨਾਂ ਨੇ ਨੌਜਵਾਨ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ
ਸ਼ਿਕਾਇਤਕਰਤਾ ਅਨੁਸਾਰ ਬੇਟੀ ਦੇ ਮੂੰਹੋਂ ਅਜਿਹੀ ਗੱਲ ਸੁਣ ਕੇ ਉਹ ਹੈਰਾਨ ਰਹਿ ਗਈ। ਉਸ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਐੱਸਆਈ ਗੁਰਮੇਲ ਕੌਰ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਆਪਣੀ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਫਰੀਦਕੋਟ ਵਿਖੇ ਲੈ ਗਏ। ਮੈਡੀਕਲ ਤੋਂ ਬਾਅਦ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਖਿਲਾਫ਼ ਮਾਮਲਾ ਵੀ ਦਰਜ ਕਰ ਲਿਆ ਗਿਆ।