Jalandhar News: ਜਲੰਧਰ 'ਚ ਮਾਲ ਗੋਦਾਮ ਵਿਚ ਲੱਗੀ ਭਿਆਨਕ ਅੱਗ, ਚਾਰੇ ਪਾਸੇ ਫੈਲੀਆਂ ਅੱਗ ਦੀਆਂ ਲਪਟਾਂ
Published : May 27, 2024, 1:51 pm IST
Updated : May 27, 2024, 1:51 pm IST
SHARE ARTICLE
A terrible fire broke out in a warehouse in Jalandhar News in punjabi
A terrible fire broke out in a warehouse in Jalandhar News in punjabi

Jalandhar News: ਜਾਨੀ ਨੁਕਸਾਨ ਤੋਂ ਰਿਹਾ ਬਚਾਅ

A terrible fire broke out in a warehouse in Jalandhar News in punjabi : ਜਲੰਧਰ ਦਿਹਾਤੀ ਥਾਣਾ ਮਕਸੂਦਾ ਦੇ ਮਾਲ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੋਦਾਮ ਵਿੱਚ ਪਏ ਸਕਰੈਪ ਵਾਹਨ ਸੜ ਗਏ।

ਇਹ ਵੀ ਪੜ੍ਹੋ: Indian Hockey Team: ਬੈਲਜੀਅਮ ਵਿਚ ਭਾਰਤੀ ਹਾਕੀ ਟੀਮ ਨੇ ਗੱਡੇ ਝੰਡੇ, ਅਰਜੇਂਟੀਨਾ ਨੂੰ 5-4 ਨਾਲ ਹਰਾਇਆ 

ਘਟਨਾ ਦੀਆਂ ਕੁਝ ਵੀਡੀਓ ਫੋਟੋਆਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਦੂਰੋਂ ਹੀ ਕਾਲਾ ਧੂੰਆਂ ਉੱਠਦਾ ਦਿਖਾਈ ਦੇ ਰਿਹਾ ਹੈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਸਨ। ਕਰੀਬ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ: Gold Price News: ਸਸਤਾ ਸੋਨਾ ਭੁੱਲ ਜਾਓ, ਭਾਰਤ ਵਿਚ ਮੁੜ ਸੋਨੇ ਦੀਆਂ ਕੀਮਤਾਂ ਵਿਚ ਹੋਇਆ ਵਾਧਾ

ਫਾਇਰ ਬ੍ਰਿਗੇਡ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਸਵੇਰੇ 11 ਵਜੇ ਦੇ ਕਰੀਬ ਫਾਇਰ ਬ੍ਰਿਗੇਡ ਦਫਤਰ ਦੇ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਦੋ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਥਾਣੇ ਦੇ ਪਿਛਲੇ ਪਾਸੇ ਸਥਿਤ ਮਾਲ ਗੋਦਾਮ ਵਿਚ ਅੱਗ ਲੱਗ ਗਈ। ਅੱਗ ਨਾਲ ਥਾਣੇ ਅੰਦਰ ਪਏ ਜ਼ਬਤ ਕੀਤੇ ਵਾਹਨ ਅਤੇ ਹੋਰ ਕਬਾੜ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਫਾਇਰ ਬ੍ਰਿਗੇਡ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ ਕਿਉਂਕਿ ਜਿਸ ਥਾਂ 'ਤੇ ਅੱਗ ਲੱਗੀ ਸੀ, ਉੱਥੇ ਕਿਸੇ ਨੂੰ ਵੀ ਆਉਣ ਦੀ ਇਜਾਜ਼ਤ ਨਹੀਂ ਸੀ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਤਾਂ ਨਹੀਂ ਲੱਗੀ ਕਿਉਂਕਿ ਮਾਲ ਗੋਦਾਮ ਦੇ ਨੇੜੇ ਬਿਜਲੀ ਦਾ ਸਵਿੱਚ ਲੱਗਾ ਹੋਇਆ ਸੀ। ਜਲਦੀ ਹੀ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਅਧਿਕਾਰੀਆਂ ਨੂੰ ਸੌਂਪੀ ਜਾਵੇਗੀ।

(For more Punjabi news apart from A terrible fire broke out in a warehouse in Jalandhar News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement