ਕੇਜਰੀਵਾਲ ਤੇ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਸਾਧਿਆ ਨਿਸ਼ਾਨਾ, ਕਿਹਾ- ਸ਼ਾਹ ਨੇ 3 ਕਰੋੜ ਪੰਜਾਬੀਆਂ ਨੂੰ ਦਿੱਤੀ ਹੈ ਧਮਕੀ
Published : May 27, 2024, 7:39 pm IST
Updated : May 27, 2024, 7:39 pm IST
SHARE ARTICLE
CM Bhagwant Mann
CM Bhagwant Mann

'ਆਪ' ਸਰਕਾਰ ਨੂੰ ਡੇਗਣ ਦਾ ਅਮਿਤ ਸ਼ਾਹ ਦਾ ਬਿਆਨ ਲੋਕਤੰਤਰੀ ਪ੍ਰਣਾਲੀ 'ਤੇ ਧੱਬਾ ਹੈ : ਭਗਵੰਤ ਮਾਨ

Punjab News : ਆਮ ਆਦਮੀ ਪਾਰਟੀ (ਆਪ) ਨੇ ਅਮਿਤ ਸ਼ਾਹ ਦੇ ਪੰਜਾਬ ਸਰਕਾਰ ਨੂੰ ਡੇਗਣ ਬਾਰੇ ਦਿੱਤੇ ਬਿਆਨ ਲਈ ਜਵਾਬੀ ਹਮਲਾ ਕੀਤਾ ਹੈ। 'ਆਪ' ਨੇ ਕਿਹਾ ਕਿ ਅਮਿਤ ਸ਼ਾਹ ਨੇ ਤਿੰਨ ਕਰੋੜ ਪੰਜਾਬੀਆਂ ਨੂੰ ਧਮਕੀ ਦਿੱਤੀ ਅਤੇ ਪੰਜਾਬ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਈ ਹੈ। ਪੰਜਾਬ ਦੇ ਲੋਕ ਕਿਸੇ ਦੀਆਂ ਧਮਕੀਆਂ ਨੂੰ ਨਹੀਂ ਮੰਨਦੇ ਅਤੇ ਨਾ ਹੀ ਡਰਦੇ ਹਨ। ਸ਼ਾਇਦ ਭਾਜਪਾ ਅਤੇ ਇਸ ਦੇ ਆਗੂ ਕਿਸਾਨਾਂ ਦੇ ਰੋਸ ਨੂੰ ਭੁੱਲ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਬਠਿੰਡਾ 'ਚ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਗੰਭੀਰ ਮੁੱਦੇ 'ਤੇ ਆਪਣੀ ਗੱਲ ਰੱਖੀ। ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਦੇ ਬਿਆਨ 'ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗ ਦੇਣਗੇ ਅਤੇ ਤਿੰਨ ਕਰੋੜ ਪੰਜਾਬੀਆਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ।

ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਪੁੱਛਿਆ ਕਿ ਤੁਹਾਡੇ ਕੋਲ ਕਿੰਨਾ ਪੈਸਾ ਹੈ, ਜੋ ਤੁਸੀਂ ਪੰਜਾਬ ਦੇ ਲੋਕਾਂ ਦੀ ਬੋਲੀ ਲਗਾ ਰਹੇ ਹੋ? ਪੰਜਾਬ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਖ਼ਰੀਦਣਾ ਚਾਹੁੰਦੇ ਹੋ? ਕੀ ਤੁਸੀਂ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਈਡੀ ਅਤੇ ਸੀਬੀਆਈ ਤੋਂ ਡਰਾਉਗੇ?  ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਇਹ ਬਹਾਦਰ ਲੋਕ ਹਨ। ਤੁਸੀਂ ਉਨ੍ਹਾਂ ਨੂੰ ਖਰੀਦ ਕੇ ਡਰਾ ਨਹੀਂ ਸਕਦੇ।

ਕੇਜਰੀਵਾਲ ਨੇ ਕਿਹਾ ਕਿ ਅਸਲ 'ਚ ਉਨ੍ਹਾਂ ਦਾ ਮਕਸਦ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣਾ ਅਤੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਬੰਦ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਸੀਂ ਮੁਫ਼ਤ ਬਿਜਲੀ ਜਾਰੀ ਰੱਖਣਾ ਚਾਹੁੰਦੇ ਹੋ ਤਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਜਿੱਤ ਦਿਵਾਓ, ਨਹੀਂ ਤਾਂ ਭਾਜਪਾ ਵਾਲੇ ਤੁਹਾਡੀ ਮੁਫ਼ਤ ਬਿਜਲੀ ਬੰਦ ਕਰ ਦੇਣਗੇ | ਜੇਕਰ  ਸੰਸਦ ਵਿੱਚ ਜ਼ਿਆਦਾ ਸੰਸਦ ਮੈਂਬਰ ਹੋਣਗੇ ਤਾਂ ਅਸੀਂ ਕੇਂਦਰ ਸਰਕਾਰ ਨਾਲ ਲੜ ਸਕਾਂਗੇ ਅਤੇ ਮੁਫ਼ਤ ਬਿਜਲੀ ਅਤੇ ਹੋਰ ਸਹੂਲਤਾਂ ਜਾਰੀ ਰੱਖਾਂਗੇ।

ਉਨ੍ਹਾਂ ਕਿਹਾ ਕਿ 2020 ਵਿੱਚ ਕਿਸਾਨ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵਿੱਚ ਵੜਨ ਨਹੀਂ ਦਿੱਤਾ। ਉਨ੍ਹਾਂ ਨੇ ਸੜਕਾਂ 'ਤੇ ਮੇਖ਼ਾਂ ਲਾ ਦਿੱਤਿਆਂ। ਫਿਰ ਕਿਸਾਨਾਂ ਨੇ ਡੇਢ ਸਾਲ ਤੱਕ ਦਿੱਲੀ ਬਾਰਡਰ 'ਤੇ ਪ੍ਰਦਰਸ਼ਨ ਕੀਤਾ। ਜਿਸ 'ਚ ਕਰੀਬ 750 ਕਿਸਾਨ ਸ਼ਹੀਦ ਹੋ ਗਏ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬ ਤੋਂ ਸਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੂੰ ਪੰਜਾਬ ਦੇ ਲੋਕ ਨਫ਼ਰਤ ਕਰਦੇ ਹਨ।

ਕੇਜਰੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨੂੰ ਪਰੇਸ਼ਾਨ ਕਰ ਰਹੀ ਹੈ। ਕੇਂਦਰ ਨੇ ਪੰਜਾਬ ਦੇ ਕਰੀਬ 8.5 ਹਜ਼ਾਰ ਕਰੋੜ ਰੁਪਏ ਦਾ ਫੰਡ ਰੋਕ ਰੱਖਿਆ ਹੈ। ਉਹ ਪੈਸਾ ਪੰਜਾਬ ਦੇ ਪਿੰਡਾਂ ਵਿੱਚ ਸੜਕਾਂ ਬਣਾਉਣ ਅਤੇ ਹੋਰ ਵਿਕਾਸ ਕਾਰਜਾਂ ਲਈ ਵਰਤਣਾ ਸੀ। ਉਹ ਪੰਜਾਬ ਹੈਲਥ ਮਿਸ਼ਨ ਦੇ ਪੈਸੇ ਰੋਕ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਦਾ ਵਿਕਾਸ ਹੋਵੇ।

ਮੀਡੀਆ ਨੂੰ ਦਿੱਤੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਅਮਿਤ ਸ਼ਾਹ ਲੁਧਿਆਣਾ ਵਿੱਚ ਭਾਜਪਾ ਉਮੀਦਵਾਰ ਲਈ ਵੋਟਾਂ ਮੰਗਣ ਆਏ ਸਨ, ਜਿੱਥੇ ਉਨ੍ਹਾਂ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਨੂੰ ਡੇਗਣ ਦੀ ਧਮਕੀ ਦਿੱਤੀ ਸੀ। ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਭਾਜਪਾ ਦੀ ਸ਼ੈਲੀ ਹੈ, ਇਹ ਤਾਨਾਸ਼ਾਹੀ ਹਨ, ਇਹ ਪਹਿਲਾਂ ਵੀ ਅਜਿਹਾ ਕਰ ਚੁੱਕੇ ਹਨ, ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਇਨ੍ਹਾਂ ਦੀ ਗੁੰਡਾਗਰਦੀ ਸਭ ਨੇ ਦੇਖੀ, ਖ਼ੁਸ਼ਕਿਸਮਤੀ ਨਾਲ ਉੱਥੇ ਸੀਸੀਟੀਵੀ ਕੈਮਰੇ ਲੱਗੇ ਹੋਏ ਸਨ ਅਤੇ ਫਿਰ ਸੁਪਰੀਮ ਕੋਰਟ ਨੇ ਦਖ਼ਲ ਦੇ ਕੇ 'ਆਪ' ਦੇ ਮੇਅਰ ਨੂੰ ਜੇਤੂ ਐਲਾਨ ਦਿੱਤਾ।

ਮਾਨ ਨੇ ਕਿਹਾ ਕਿ ਸਾਡੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ। ਪੰਜਾਬ ਦੇ ਲੋਕਾਂ ਨੂੰ ਧਮਕਾਉਣ ਵਾਲੇ ਅਮਿਤ ਸ਼ਾਹ ਕੌਣ ਹੁੰਦੇ ਹਨ?  ਹੋ ਸਕਦਾ ਹੈ ਕਿ ਭਾਜਪਾ ਅਤੇ ਇਸ ਦੇ ਆਗੂ ਕਿਸਾਨ ਅੰਦੋਲਨ ਨੂੰ ਭੁੱਲ ਗਏ, ਜਦੋਂ ਨਰਿੰਦਰ ਮੋਦੀ ਨੂੰ ਮੁਆਫ਼ੀ ਮੰਗਣੀ ਪਈ ਸੀ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨਾ ਪਿਆ ਸੀ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪ ਦੀ ਸਰਕਾਰ ਨੂੰ ਚੁਣਿਆ ਹੈ, ਉਨ੍ਹਾਂ ਨੇ ਸਾਨੂੰ ਇਤਿਹਾਸਕ ਫ਼ਤਵਾ ਦਿੱਤਾ ਹੈ, ਸਾਡੇ ਕੋਲ 92 ਵਿਧਾਇਕ ਹਨ, ਭਾਜਪਾ ਕੋਲ ਸਿਰਫ਼ 2 ਹਨ, ਉਹ ਕਿਸ ਆਧਾਰ 'ਤੇ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਡੇਗਣ ਦੀ ਗੱਲ ਕਰ ਰਹੇ ਹਨ। ਮਾਨ ਨੇ ਕਿਹਾ ਕਿ ਅਮਿਤ ਸ਼ਾਹ ਨੂੰ ਲੱਗਦਾ ਹੈ ਕਿ ਭਾਰਤ ਦੀ ਸਿਆਸੀ ਜ਼ਮੀਨ ਇੱਕ ਮੰਡੀ ਹੈ, ਜਿੱਥੇ ਉਹ ਕੋਈ ਵੀ ਚੀਜ਼ ਖਰੀਦ ਸਕਦੇ ਹਨ। ਪਰ ਇਹ ਸੱਚ ਨਹੀਂ ਹੈ। ਸਾਡੇ ਵਿਧਾਇਕਾਂ ਨੇ 50-60 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਆਪਣੀਆਂ ਸੀਟਾਂ ਜਿੱਤੀਆਂ ਹਨ, ਸਾਨੂੰ ਪੰਜਾਬ ਦੇ ਲੋਕਾਂ ਦਾ ਸਮਰਥਨ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ‘ਆਪ’ ਇੱਕ ਸੰਗਠਨ ਹੈ। ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ, ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਨਹੀਂ, ਉਹ ਇੱਕ ਵਿਚਾਰ ਹਨ ਅਤੇ 'ਆਪ' ਦਾ ਹਰ ਸਿਪਾਹੀ ਇਸ ਵਿਚਾਰਧਾਰਾ 'ਤੇ ਚੱਲਦਾ ਹੈ।

ਮਾਨ ਨੇ ਕਿਹਾ ਕਿ ਭਾਜਪਾ ਨੇ ਸ਼ਿਵ ਸੈਨਾ ਅਤੇ ਐੱਨਸੀਪੀ ਨੂੰ ਤੋੜਿਆ, ਵਿਰੋਧੀ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ, ਅਰਵਿੰਦ ਕੇਜਰੀਵਾਲ, ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕੀਤਾ, ਫਿਰ ਉਹ ਕਹਿੰਦੇ ਹਨ ਕਿ ਹੁਣ ਚੋਣਾਂ ਕਰਵਾਓ। ਇਹ ਤਾਨਾਸ਼ਾਹੀ ਹੈ।

ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਪੰਜਾਬ ਆ ਕੇ ਮੈਨੂੰ ਗਾਲ੍ਹਾਂ ਕੱਢੀਆਂ। ਉਨ੍ਹਾਂ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ, ਮਹਿੰਗਾਈ, ਬੇਰੁਜ਼ਗਾਰੀ, ਸਿੱਖਿਆ ਜਾਂ ਸਿਹਤ ਪ੍ਰਣਾਲੀ ਦੀ ਕੋਈ ਗੱਲ ਨਹੀਂ ਕੀਤੀ, ਉਹ ਸਿਰਫ਼ ਮੇਰੇ ਬਾਰੇ ਬੁਰਾ-ਭਲਾ ਬੋਲਦੇ ਹਨ। ਮੋਦੀ ਨੇ ਕਿਹਾ ਕਿ ਮੈਂ ਦਿੱਲੀ-ਦਰਬਾਰ 'ਚ ਹਾਜ਼ਰੀ ਉਦੋਂ ਦਿੰਦਾ ਹਾਂ ਜਦੋਂ ਸਭ ਨੂੰ ਮੋਦੀ-ਸ਼ਾਹ ਦੇ ਦਰਬਾਰ ਬਾਰੇ ਪਤਾ ਹੁੰਦਾ ਹੈ। ਮਾਨ ਨੇ ਪੁੱਛਿਆ ਕਿ ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟਰ ਅਤੇ ਰਮਨ ਸਿੰਘ ਦਾ ਸਿਆਸੀ ਕਰੀਅਰ ਕਿਸ ਨੇ ਅਤੇ ਕਿਉਂ ਖ਼ਤਮ ਕੀਤਾ। ਮਾਨ ਨੇ ਕਿਹਾ ਕਿ ਮੋਦੀ-ਸ਼ਾਹ ਭਾਜਪਾ ਦੇ ਉਨ੍ਹਾਂ ਆਗੂਆਂ ਨੂੰ ਪਾਸੇ ਕਰ ਦਿੰਦੇ ਹਨ, ਜੋ ਉਨ੍ਹਾਂ ਦੀ ਚਾਪਲੂਸੀ ਨਹੀਂ ਕਰਦੇ। ਉਹ ਈਡੀ ਅਤੇ ਸੀਬੀਆਈ ਨੂੰ ਵਿਰੋਧੀ ਧਿਰ ਅਤੇ ਰਾਜਪਾਲ ਨੂੰ ਗੈਰ-ਭਾਜਪਾ ਸਰਕਾਰ ਵਿਰੁੱਧ ਹਥਿਆਰ ਵਜੋਂ ਵਰਤਦੇ ਹਨ।

ਮਾਨ ਨੇ ਕਿਹਾ ਕਿ ਅਮਿਤ ਸ਼ਾਹ 'ਆਪ' ਸਰਕਾਰ ਨੂੰ ਡੇਗਣ ਦੀ ਗੱਲ ਕਰ ਰਹੇ ਹਨ, ਪਰ ਅਸਲ 'ਚ ਉਨ੍ਹਾਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਦੀ ਚਿੰਤਾ ਹੋਣੀ ਚਾਹੀਦੀ ਹੈ। ਮਾਨ ਨੇ ਕਿਹਾ ਕਿ ਮੋਦੀ ਇਹ ਚੋਣ ਨਹੀਂ ਜਿੱਤ ਰਹੇ, ਚੋਣਾਂ ਦੇ ਛੇ ਪੜਾਵਾਂ ਅਤੇ ਨਰਿੰਦਰ ਮੋਦੀ ਦੇ ਬਿਆਨਾਂ ਅਤੇ ਸੁਰਾਂ ਤੋਂ ਇਹ ਸਪੱਸ਼ਟ ਹੈ। ਮਾਨ ਨੇ ਕਿਹਾ ਕਿ ‘ਆਪ’ ਦੇ ਰਾਜ ਸਭਾ ਵਿੱਚ ਸੱਤ ਸੰਸਦ ਮੈਂਬਰ ਹਨ ਅਤੇ ਜਲਦੀ ਹੀ ਲੋਕ ਸਭਾ ਵਿੱਚ ਪੰਜਾਬ ਤੋਂ 13 ਸੰਸਦ ਮੈਂਬਰ ਹੋਣਗੇ। ਅਸੀਂ ਦਿੱਲੀ, ਗੁਜਰਾਤ, ਅਸਾਮ ਅਤੇ ਕੁਰੂਕਸ਼ੇਤਰ ਦੀ ਸੀਟ ਜਿੱਤ ਰਹੇ ਹਾਂ। ਅਸੀਂ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਕਰਾਂਗੇ।

ਮਾਨ ਨੇ ਨਰਿੰਦਰ ਮੋਦੀ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਹਿੰਦੀ ਭਾਸ਼ਾ 'ਚ 6 ਲੱਖ ਸ਼ਬਦ ਹਨ, ਪਰ ਮੋਦੀ ਸਿਰਫ਼ 10 ਸ਼ਬਦ ਜਾਣਦੇ ਹਨ-ਹਿੰਦੁਸਤਾਨ-ਪਾਕਿਸਤਾਨ, ਮੰਦਰ-ਮਸਜਿਦ, ਮੰਗਲਸੂਤਰ-ਮੁਸਲਿਮ, ਕਬਰਿਸਤਾਨ-ਸਮਸ਼ਾਨ ਘਾਟ ਅਤੇ ਗਾਂ-ਮੱਝ। ਉਹ ਕਦੇ ਵੀ ਆਮ ਲੋਕਾਂ ਦੇ ਅਸਲ ਮੁੱਦਿਆਂ ਦੀ ਗੱਲ ਨਹੀਂ ਕਰਦੇ, ਉਨ੍ਹਾਂ ਕੋਲ ਆਪਣੇ 10 ਸਾਲ ਪ੍ਰਧਾਨ ਮੰਤਰੀ ਵਜੋਂ ਦਿਖਾਉਣ ਲਈ ਕੋਈ ਸਕੂਲ ਜਾਂ ਹਸਪਤਾਲ ਨਹੀਂ ਹੈ। ਮਾਨ ਨੇ ਕਿਹਾ ਕਿ ਭਾਜਪਾ ਨਫਰਤ ਦੀ ਰਾਜਨੀਤੀ ਕਰਦੀ ਹੈ ਪਰ 'ਆਪ' ਕੰਮ ਦੀ ਰਾਜਨੀਤੀ ਕਰਦੀ ਹੈ। ਅਸੀਂ ਆਪਣੇ ਦੋ ਸਾਲਾਂ ਦੇ ਕੰਮ ਦੇ ਆਧਾਰ 'ਤੇ ਵੋਟਾਂ ਮੰਗ ਰਹੇ ਹਾਂ। ਮੈਂ 43,000 ਸਰਕਾਰੀ ਨੌਕਰੀਆਂ ਦਿੱਤੀਆਂ, ਅਸੀਂ ਪੰਜਾਬ ਦਾ ਬੁਨਿਆਦੀ ਢਾਂਚਾ, ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਕਲੀਨਿਕ ਬਣਾ ਰਹੇ ਹਾਂ। ਮਾਨ ਨੇ ਕਿਹਾ ਕਿ ਨਫਰਤ ਦੀ ਰਾਜਨੀਤੀ ਸਾਡੇ ਦੇਸ਼ ਅਤੇ ਸਾਡੇ ਆਪਸੀ ਭਾਈਚਾਰੇ ਲਈ ਖ਼ਤਰਾ ਹੈ।

ਮਾਨ ਨੇ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ ਹੈ। ਆਪਣੀ ਪੰਜਾਬ ਫੇਰੀ ਦੌਰਾਨ ਕੁਝ ਸਕਾਰਾਤਮਕ ਗੱਲਾਂ ਕਰਨ ਦੀ ਬਜਾਏ ਅਮਿਤ ਸ਼ਾਹ ਨੇ ਪੰਜਾਬ ਦੀ ਸਰਕਾਰ ਤੋੜਨ ਦੀ ਗੱਲ ਕਰਨੀ ਚੁਣੀ, ਕਿਉਂਕਿ ਇਹ ਉਨ੍ਹਾਂ ਦੀ ਮਾਨਸਿਕਤਾ ਹੈ। ਮਾਨ ਨੇ ਕਿਹਾ ਕਿ ਜਦੋਂ ਸਾਡੇ ਕਿਸਾਨ ਭਾਜਪਾ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਸਨ, ਤਾਂ ਉਨ੍ਹਾਂ ਨੇ ਹਰਿਆਣਾ ਅਤੇ ਦਿੱਲੀ ਦੀ ਸਰਹੱਦ ਨੂੰ ਸੀਲ ਕਰ ਦਿੱਤਾ, ਜਿਵੇਂ ਕਿ ਇਹ ਰੂਸ-ਯੁਕਰੇਨ ਜਾਂ ਇਜ਼ਰਾਈਲੀ-ਫ਼ਲਸਤੀਨ ਦੀ ਸਰਹੱਦ ਸੀ।

ਮਾਨ ਨੇ ਕਿਹਾ ਕਿ ਹੁਣ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਮਿਲ ਰਹੀਆਂ ਹਨ, ਗਰੀਬਾਂ ਦੇ ਬੱਚੇ ਅਫ਼ਸਰ ਬਣ ਰਹੇ ਹਨ, ਪ੍ਰਤੀਯੋਗਤਾ ਪ੍ਰੀਖਿਆਵਾਂ ਪਾਸ ਕਰ ਰਹੇ ਹਨ ਅਤੇ ਨੌਜਵਾਨਾਂ ਨੂੰ 'ਆਪ' ਸਰਕਾਰ ਵਿੱਚ ਨੌਕਰੀਆਂ ਮਿਲ ਰਹੀਆਂ ਹਨ। ਇਸ ਲਈ ਉਹ ਸਾਨੂੰ ਰੋਕਣਾ ਚਾਹੁੰਦੇ ਹਨ।

ਮਾਨ ਨੇ ਕਿਹਾ ਕਿ ਉਨ੍ਹਾਂ ਅਰਵਿੰਦ ਕੇਜਰੀਵਾਲ, ਡਾ. ਸੰਦੀਪ ਪਾਠਕ ਸਮੇਤ 'ਆਪ' ਦੇ ਜ਼ਿਆਦਾਤਰ ਆਗੂ ਗੈਰ-ਸਿਆਸੀ ਪਿਛੋਕੜ ਵਾਲੇ ਹਨ। ਅਸੀਂ ਇੱਥੇ ਆਮ ਲੋਕਾਂ ਲਈ, ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਆਪਣੇ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਲੜਨ ਆਏ ਹਾਂ। ਮਾਨ ਨੇ ਕਿਹਾ ਕਿ ਅਮਿਤ ਸ਼ਾਹ ਦੇ ਇਸ ਬਿਆਨ ਨੂੰ ਲੈ ਕੇ ਪੰਜਾਬ ਦੇ ਲੋਕ ਕਾਫੀ ਗ਼ੁੱਸੇ 'ਚ ਹਨ, ਕਿਉਂਕਿ ਇਹ ਪੰਜਾਬ ਦੀ ਗਰਿਮਾ 'ਤੇ ਹਮਲਾ ਹੈ। ਮਾਨ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਵਿੱਚ ਇੱਕ ਵੀ ਸੀਟ ਨਹੀਂ ਮਿਲ ਰਹੀ, ਕਿਉਂਕਿ ਪੰਜਾਬੀਆਂ ਨੇ ਕਦੇ ਵੀ ਨਫ਼ਰਤ ਦੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕੀਤਾ, ਉਹ ਕਦੇ ਵੀ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਨਾਲ ਨਹੀਂ ਖੜ੍ਹਨਗੇ।

ਮਾਨ ਨੇ ਕਿਹਾ ਕਿ ਭਾਜਪਾ ਆਪਣੇ ਅੰਤ ਦੇ ਨੇੜੇ ਹੋਣ ਕਰਕੇ ਅਜਿਹਾ ਵਤੀਰਾ ਅਪਣਾ ਰਹੀ ਹੈ। ਮਾਨ ਨੇ ਕਿਹਾ ਕਿ 'ਅਤ' ਅਤੇ 'ਅੰਤ' ਇਕ ਦੂਜੇ ਦੇ ਬਹੁਤ ਨੇੜੇ ਹਨ ਅਤੇ ਭਾਜਪਾ ਇਨ੍ਹਾਂ ਦੋਨਾਂ ਦੇ ਕੋਲ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement