
ਦੇਰ ਰਾਤ ਜਲਾਲਾਬਾਦ ਦੇ ਪਿੰਡ ਬੱਗੇ ਕੇ ਮੋੜ ਨੇੜੇ ਇਕ ਤੇਲ ਟੈਂਕਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ
Fazilka News : ਫਾਜ਼ਿਲਕਾ ਦੇ ਨੌਜਵਾਨ ਵਕੀਲ ਅਤੇ ਆਰਟੀਆਈ ਕਾਰਕੁਨ ਤਰੁਣ ਵਧਵਾ ਦੀ ਬੀਤੀ ਰਾਤ ਇੱਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਤਰੁਣ ਵਧਵਾ ਦਾ ਕਰੀਬ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਤਰੁਣ ਦੇਰ ਰਾਤ ਆਪਣੇ ਸਹੁਰੇ ਨਾਲ ਕਾਰ 'ਚ ਸਵਾਰ ਹੋ ਕੇ ਲੁਧਿਆਣਾ ਤੋਂ ਫਾਜ਼ਿਲਕਾ ਆ ਰਿਹਾ ਸੀ।ਇਸ ਦੌਰਾਨ ਜਲਾਲਾਬਾਦ ਦੇ ਪਿੰਡ ਬੱਗੇ ਕੇ ਮੋੜ ਨੇੜੇ ਇਕ ਤੇਲ ਟੈਂਕਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਜ਼ਖਮੀ ਤਰੁਣ ਅਤੇ ਉਸ ਦੇ ਸਹੁਰੇ ਨੂੰ ਤੁਰੰਤ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਪਰ ਤਰੁਣ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਸੀ ਪਰ ਰਸਤੇ ਵਿਚ ਹੀ ਤਰੁਣ ਦੀ ਮੌਤ ਹੋ ਗਈ।
ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ। ਫਿਲਹਾਲ ਪਰਿਵਾਰਕ ਮੈਂਬਰਾਂ ਵੱਲੋਂ ਇਸ ਮਾਮਲੇ 'ਚ ਪੁਲਿਸ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ