Uttar Pradesh News: ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਵਿਆਹ ਦੀ ਗੱਲ ਕਰਨ ਪ੍ਰੇਮਿਕਾ ਦੇ ਘਰ ਪਹੁੰਚਿਆ ਤਾਂ ਕੀਤੀ ਕੁੱਟਮਾਰ...
Published : May 27, 2024, 12:36 pm IST
Updated : May 27, 2024, 12:45 pm IST
SHARE ARTICLE
Firozabad Uttar Pradesh lover beat news in punjabi
Firozabad Uttar Pradesh lover beat news in punjabi

Uttar Pradesh News: ਨੌਜਵਾਨ ਨੇ ਹੋਟਲ ਵਿਚ ਕਮਰਾ ਲੈ ਕੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Firozabad Uttar Pradesh lover beat news in punjabi: ਯੂਪੀ ਦੇ ਫਿਰੋਜ਼ਾਬਾਦ ਦੇ ਇੱਕ ਹੋਟਲ ਵਿੱਚ 25 ਸਾਲਾ ਮੁਕੇਸ਼ ਕੁਮਾਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੇ ਹੋਟਲ ਦੇ ਕਮਰੇ ਵਿੱਚ ਦੋ ਪੰਨਿਆਂ ਦਾ ਸੁਸਾਈਡ ਨੋਟ ਵੀ ਛੱਡਿਆ ਹੈ। ਜਿਸ ਵਿਚ ਉਸ ਨੇ ਲਿਖਿਆ ਹੈ ਕਿ ਉਸ ਦੀ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਘਰ ਬੁਲਾ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਉਸ ਨੇ ਗੁੱਸੇ ਵਿਚ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਸੁਸਾਈਡ ਨੋਟ 'ਚ ਮੁਕੇਸ਼ ਨੇ ਉਸ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਦਾ ਨਾਂ ਵੀ ਲਿਖਿਆ ਹੈ।

ਇਹ ਵੀ ਪੜ੍ਹੋ: Haryana School Vacation: ਹਰਿਆਣਾ ਵਿਚ ਗਰਮੀ ਦਾ ਟੁੱਟਿਆ ਰਿਕਾਰਡ, ਸਾਰੇ ਸਕੂਲਾਂ 'ਚ ਛੁੱਟੀਆਂ ਦਾ ਕੀਤਾ ਐਲਾਨ

ਮ੍ਰਿਤਕ ਮੁਕੇਸ਼ ਕੁਮਾਰ ਲਾਲਪੁਰ, ਹਮੀਰਪੁਰ ਦਾ ਰਹਿਣ ਵਾਲਾ ਸੀ। ਕੱਲ੍ਹ ਉਸ ਦੀ ਲਾਸ਼ ਫ਼ਿਰੋਜ਼ਾਬਾਦ ਦੇ ਇੱਕ ਹੋਟਲ ਵਿੱਚ ਲਟਕਦੀ ਮਿਲੀ ਸੀ। ਲਾਸ਼ ਮਿਲਣ ਤੋਂ ਬਾਅਦ ਪਰਿਵਾਰ 'ਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਜਾਂਚ ਜਾਰੀ ਹੈ। ਜਾਣਕਾਰੀ ਮੁਤਾਬਕ ਮੁਕੇਸ਼ ਕੁਮਾਰ ਨੋਇਡਾ 'ਚ ਇਕ ਮਿਠਾਈ ਦੀ ਦੁਕਾਨ 'ਤੇ ਸਹਾਇਕ ਵਜੋਂ ਕੰਮ ਕਰਦਾ ਸੀ। ਮੁਕੇਸ਼ ਦੀ ਇੰਸਟਾਗ੍ਰਾਮ 'ਤੇ ਫਿਰੋਜ਼ਾਬਾਦ ਦੇ ਹੁਮਾਯੂੰਪੁਰ 'ਚ ਰਹਿਣ ਵਾਲੀ ਇਕ ਲੜਕੀ ਨਾਲ ਦੋਸਤੀ ਹੋ ਗਈ, ਫਿਰ ਦੋਹਾਂ ਨੇ ਇਕ-ਦੂਜੇ ਨਾਲ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਦੋਹਾਂ ਵਿਚਾਲੇ ਪ੍ਰੇਮ ਸਬੰਧ ਸ਼ੁਰੂ ਹੋ ਗਏ।

ਇਹ ਵੀ ਪੜ੍ਹੋ: Mansa Mews: ਮਾਨਸਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਪ੍ਰਵਾਰ ਦਾ ਇਕਲੌਤਾ ਪੁੱਤ ਸੀ  

ਪ੍ਰੇਮੀ ਜੋੜੇ ਵਿਚਾਲੇ ਵਿਆਹ ਦੀ ਗੱਲ ਵੀ ਸ਼ੁਰੂ ਹੋ ਗਈ। ਇਸ ਦੌਰਾਨ ਸ਼ਨੀਵਾਰ ਨੂੰ ਜਦੋਂ ਮੁਕੇਸ਼ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਉਸ ਦੇ ਘਰ ਗਿਆ ਤਾਂ ਪਹਿਲਾਂ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਨਾਲ ਚੰਗੀ ਤਰ੍ਹਾਂ ਗੱਲ ਕੀਤੀ ਪਰ ਬਾਅਦ 'ਚ ਮੁਕੇਸ਼ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਕੁੱਟਮਾਰ ਤੋਂ ਨਾਰਾਜ਼ ਮੁਕੇਸ਼ ਮੁਹੰਮਦਾਬਾਦ ਸਥਿਤ ਹੋਟਲ ਰੌਕ ਐਂਡ ਕੈਫੇ 'ਚ ਪਹੁੰਚ ਗਿਆ, ਜਿੱਥੇ ਉਸ ਨੇ ਇਕ ਕਮਰਾ ਕਿਰਾਏ 'ਤੇ ਲਿਆ ਅਤੇ ਉਥੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਹੋਟਲ ਦਾ ਕਮਰਾ ਨਾ ਖੁੱਲ੍ਹਣ 'ਤੇ ਪੁਲਿਸ ਨੂੰ ਬੁਲਾਇਆ ਗਿਆ।

ਜਦੋਂ ਕਮਰੇ ਦਾ ਦਰਵਾਜ਼ਾ ਤੋੜ ਕੇ ਖੋਲ੍ਹਿਆ ਗਿਆ ਤਾਂ ਮੁਕੇਸ਼ ਪੱਖੇ ਨਾਲ ਰੱਸੀ ਦੀ ਮਦਦ ਨਾਲ ਲਟਕਿਆ ਹੋਇਆ ਮਿਲਿਆ। ਕਮਰੇ 'ਚੋਂ ਦੋ ਪੰਨਿਆਂ ਦਾ ਸੁਸਾਈਡ ਨੋਟ ਵੀ ਮਿਲਿਆ ਹੈ। ਇਸ ਸੁਸਾਈਡ ਨੋਟ ਵਿਚ ਉਸ ਨੇ ਆਪਣੇ ਪ੍ਰੇਮ ਸਬੰਧਾਂ ਬਾਰੇ ਲਿਖਦਿਆਂ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ।

ਇਹ ਵੀ ਪੜ੍ਹੋ: Destroyed Vehicles News: ਕਬਾੜੀਆਂ ਵਲੋਂ ਨਸ਼ਟ ਕੀਤੇ ਵਾਹਨਾਂ ਦੀਆਂ ਕਿਥੇ ਜਾਂਦੀਆਂ ਹਨ ਰਜਿਸਟ੍ਰੇਸ਼ਨ ਕਾਪੀਆਂ ਤੇ ਨੰਬਰ ਪਲੇਟਾਂ?

ਮੁਕੇਸ਼ ਵੱਲੋਂ ਛੱਡੇ ਗਏ ਸੁਸਾਈਡ ਨੋਟ 'ਚ ਉਸ ਨੇ ਲਿਖਿਆ ਹੈ ਕਿ ਉਸ ਦੀ ਇਕ ਸਾਲ ਪਹਿਲਾਂ ਇੰਸਟਾਗ੍ਰਾਮ 'ਤੇ ਇਕ ਲੜਕੀ ਨਾਲ ਦੋਸਤੀ ਹੋਈ ਸੀ। ਦੋਵੇਂ ਪਿਆਰ ਕਰਨ ਲੱਗ ਪਏ। ਇਸ ਤੋਂ ਪਹਿਲਾਂ ਵੀ ਉਹ ਆਪਣੀ ਪ੍ਰੇਮਿਕਾ ਦੇ ਘਰ ਗਿਆ ਸੀ। ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਸਨ ਪਰ ਅਚਾਨਕ ਉਸ ਦੀ (ਮੁਕੇਸ਼) ਦੀ ਆਰਥਿਕ ਹਾਲਤ ਨੂੰ ਦੇਖਦੇ ਹੋਏ ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਕਾਰਨ ਮੁਕੇਸ਼ ਨੇ ਇਹ ਖੌਫਨਾਕ ਕਦਮ ਚੁੱਕਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Firozabad Uttar Pradesh lover beat news in punjabi , stay tuned to Rozana Spokesman)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement