Khanna Road Accident : ਬੇਕਾਬੂ ਟਰੈਕਟਰ ਟਰਾਲੀ ਨੇ ਨੌਜਵਾਨ ਨੂੰ ਕੁਚਲਿਆ ,ਕਈਆਂ ਨੇ ਭੱਜ ਕੇ ਬਚਾਈ ਆਪਣੀ ਜਾਨ
Published : May 27, 2024, 5:26 pm IST
Updated : May 27, 2024, 5:26 pm IST
SHARE ARTICLE
 Khanna Road Accident
Khanna Road Accident

ਮ੍ਰਿਤਕ ਵਿਅਕਤੀ ਦੀ ਪਛਾਣ 62 ਸਾਲਾ ਬਲਦੇਵ ਰਾਜ ਵਾਸੀ ਕ੍ਰਿਸ਼ਨਾ ਨਗਰ ਚੌਕ ਖੰਨਾ ਵਜੋਂ ਹੋਈ

Khanna Road Accident : ਖੰਨਾ ਦੇ ਅਮਲੋਹ ਰੋਡ 'ਤੇ ਇੱਕ ਤੇਜ਼ ਰਫ਼ਤਾਰ ਟਰੈਕਟਰ -ਟਰਾਲੀ ਬੇਕਾਬੂ ਹੋ ਕੇ ਇੱਕ ਦੁਕਾਨ ਵਿੱਚ ਵੜ ਗਿਆ ਅਤੇ ਦੁਕਾਨਦਾਰ ਨੂੰ ਕੁਚਲ ਦਿੱਤਾ। ਜਿਸ ਕਾਰਨ ਦੁਕਾਨਦਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਈ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਮ੍ਰਿਤਕ ਵਿਅਕਤੀ ਦੀ ਪਛਾਣ 62 ਸਾਲਾ ਬਲਦੇਵ ਰਾਜ ਵਾਸੀ ਕ੍ਰਿਸ਼ਨਾ ਨਗਰ ਚੌਕ ਖੰਨਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਅਮਲੋਹ ਰੋਡ 'ਤੇ ਰੋਜ਼ਾਨਾ ਦੀ ਤਰ੍ਹਾਂ ਸਾਰੇ ਲੋਕ ਆਪਣੇ ਕੰਮਕਾਰ 'ਚ ਲੱਗੇ ਹੋਏ ਸੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਟਰੈਕਟਰ -ਟਰਾਲੀ ਤੋਂ ਡਰਾਈਵਰ ਨੇ ਆਪਣਾ ਸੰਤੁਲਨ ਖੋ ਦਿੱਤਾ ਅਤੇ ਟਰੈਕਟਰ -ਟਰਾਲੀ ਨੇ ਦੁਕਾਨਾਂ ਨੂੰ ਆਪਣੀ ਚਪੇਟ 'ਚ ਲੈ ਲਿਆ। 

ਜਿਸ ਕਾਰਨ ਉੱਥੇ ਮੌਜੂਦ ਲੋਕਾਂ ਨੇ ਤਾਂ ਇਧਰ-ਉਧਰ ਭੱਜ ਕੇ ਆਪਣੀ ਜਾਨ ਬਚਾ ਲਈ ਪਰ ਬਲਦੇਵ ਐਗਰੋ ਨਾਂ ਦੀ ਦੁਕਾਨ ਦੇ ਬਾਹਰ ਵੈਲਡਿੰਗ ਦਾ ਕੰਮ ਕਰ ਰਿਹਾ ਦੁਕਾਨ ਮਾਲਕ ਬਲਦੇਵ ਰਾਜ ਪਿੱਠ ਕਰਕੇ ਬੈਠਾ ਸੀ, ਜਿਸ ਕਾਰਨ ਟਰੈਕਟਰ ਟਰਾਲੀ ਕਦੋਂ ਉਸ ਦੇ ਉਪਰ ਦੀ ਲੰਘ ਗਈ, ਉਸ ਨੂੰ ਪਤਾ ਹੀ ਨਹੀਂ ਲੱਗਾ। ਬਲਦੇਵ ਰਾਜ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਸ ਹਾਦਸੇ ਤੋਂ ਬਾਅਦ ਨਸ਼ੇ 'ਚ ਧੁੱਤ ਡਰਾਈਵਰ ਨੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਮੌਕੇ 'ਤੇ ਹੀ ਫੜ ਲਿਆ। ਗੁੱਸੇ 'ਚ ਆਏ ਲੋਕਾਂ ਨੇ ਡਰਾਈਵਰ ਦੀ ਕੁੱਟਮਾਰ ਕਰਕੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਆਸ-ਪਾਸ ਦੇ ਲੋਕਾਂ ਨੇ ਮੁਲਜ਼ਮ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਹਾਦਸਾ ਡਰਾਈਵਰ ਦੀ ਅਣਗਹਿਲੀ ਕਾਰਨ ਵਾਪਰਿਆ

ਸਿਟੀ ਥਾਣਾ 2 ਦੇ ਸਬ-ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ। ਟਰੈਕਟਰ ਟਰਾਲੀ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਚਾਲਕ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement